Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸ.ਆਈ.ਆਰ. ਦੇ ਪਹਿਲੇ ਪੜਾਅ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੇ 37 ਬੂਥ ਲੈਵਲ ਅਫਸਰਾਂ ਦਾ ਸਨਮਾਨ

August 26, 2026 02:00 PM
SehajTimes

ਅੰਮ੍ਰਿਤਸਰ : ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਦੇ ਪਹਿਲੇ ਪੜਾਅ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਦੇ 11 ਵਿਧਾਨ ਸਭਾ ਹਲਕਿਆਂ ਵਿੱਚ ਆਪਣੀਆਂ ਡਿਊਟੀਆਂ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ ਵਾਲੇ 37 ਬੂਥ ਲੈਵਲ ਅਫਸਰਾਂ  ਨੂੰ ਅੱਜ ਜ਼ਿਲ੍ਹਾ ਪੱਧਰ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪਲੱਵੀ ਮਿਸ਼ਰਾ ਵੱਲੋਂ ਸਨਮਾਨਿਤ ਬੂਥ ਲੈਵਲ ਅਫਸਰਾਂ ਨੂੰ ਸਨਮਾਨ ਪੱਤਰ ਪ੍ਰਦਾਨ ਕਰਦਿਆਂ ਐੱਸ.ਆਈ.ਆਰ. ਦੇ ਪਹਿਲੇ ਪੜਾਅ ਦੌਰਾਨ ਉਨ੍ਹਾਂ ਵੱਲੋਂ ਨਿਭਾਈ ਗਈ ਸ਼ਲਾਘਾਯੋਗ ਭੂਮਿਕਾ ਦੀ ਭਰਪੂਰ ਪ੍ਰਸ਼ੰਸਾ ਕੀਤੀ ਗਈ। ਉਨ੍ਹਾਂ ਕਿਹਾ ਕਿ ਐੱਸ.ਆਈ.ਆਰ. ਦੀ ਪ੍ਰਕਿਰਿਆ ਦੇ ਪਹਿਲੇ ਪੜਾਅ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਬੂਥ ਲੈਵਲ ਅਫਸਰਾਂ ਵੱਲੋਂ ਨਿਭਾਈ ਗਈ ਜ਼ਮੀਨੀ ਪੱਧਰ ਦੀ ਜ਼ਿੰਮੇਵਾਰੀ ਬੇਹੱਦ ਮਹੱਤਵਪੂਰਨ ਰਹੀ ਹੈ। ਉਨ੍ਹਾਂ ਕਿਹਾ ਕਿ ਐੱਸ.ਆਈ.ਆਰ. ਦੇ ਪਹਿਲੇ ਪੜਾਅ ਦੌਰਾਨ ਬੂਥ ਲੈਵਲ ਅਫਸਰਾਂ ਵੱਲੋਂ ਆਪਣੇ-ਆਪਣੇ ਬੂਥ ਖੇਤਰਾਂ ਵਿੱਚ ਵੋਟਰਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਨੂੰ ਐਸ ਆਈ ਆਰ ਦੀ ਪ੍ਰਕਿਰਿਆ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਐਨਿਊਮੇਰੇਸ਼ਨ ਫਾਰਮਾਂ ਨਾਲ ਸਬੰਧਤ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ। ਉਨ੍ਹਾਂ ਵੱਲੋਂ ਵੋਟਰਾਂ ਨੂੰ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਉਣ, ਫਾਰਮਾਂ ਨਾਲ ਸਬੰਧਤ ਕਾਰਵਾਈ ਵਿੱਚ ਸਹਾਇਤਾ ਕਰਨ ਅਤੇ ਬੂਥ ਪੱਧਰ ’ਤੇ ਲੋਕਾਂ ਦੀਆਂ ਚੋਣ ਸਬੰਧੀ ਜ਼ਰੂਰਤਾਂ ਦਾ ਹੱਲ ਕਰਨ ਲਈ ਸਰਗਰਮ ਭੂਮਿਕਾ ਨਿਭਾਈ ਗਈ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਪਲੱਵੀ ਮਿਸ਼ਰਾ ਨੇ ਕਿਹਾ ਕਿ ਐੱਸ.ਆਈ.ਆਰ. ਦਾ ਪਹਿਲਾ ਪੜਾਅ ਚੋਣ ਪ੍ਰਕਿਰਿਆ ਨੂੰ ਹੋਰ ਮਜ਼ਬੂਤ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਦੌਰਾਨ ਬੂਥ ਲੈਵਲ ਅਫਸਰਾਂ ਵੱਲੋਂ ਕੀਤੀ ਗਈ ਮਿਹਨਤ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਨੇ ਇਸ ਪ੍ਰਕਿਰਿਆ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਬੂਥ ਲੈਵਲ ਅਫਸਰ ਚੋਣ ਪ੍ਰਬੰਧਨ ਦੀ ਬਹੁਤ ਮਹੱਤਵਪੂਰਨ ਕੜੀ ਹਨ ਅਤੇ ਵੋਟਰ ਸੂਚੀ ਨੂੰ ਸਹੀ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣ ਵਿੱਚ ਉਨ੍ਹਾਂ ਦੀ ਭੂਮਿਕਾ ਬੇਹੱਦ ਅਹਿਮ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸ.ਆਈ.ਆਰ. ਦੇ ਪਹਿਲੇ ਪੜਾਅ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ 37 ਬੂਥ ਲੈਵਲ ਅਫਸਰਾਂ ਨੂੰ ਜ਼ਿਲ੍ਹਾ ਪੱਧਰ ’ਤੇ ਸਨਮਾਨਿਤ ਕਰਨਾ ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਜ਼ਿੰਮੇਵਾਰੀ ਦੀ ਕਦਰ ਕਰਨ ਦਾ ਪ੍ਰਤੀਕ ਹੈ। ਇਸ ਮੌਕੇ ਸਨਮਾਨਿਤ ਬੂਥ ਲੈਵਲ ਅਫਸਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਐੱਸ.ਆਈ.ਆਰ. ਦੇ ਅਗਲੇ ਪੜਾਵਾਂ ਵਿੱਚ ਵੀ ਪੂਰੀ ਇਮਾਨਦਾਰੀ, ਨਿਰਪੱਖਤਾ ਅਤੇ ਸਮਰਪਣ ਨਾਲ ਆਪਣੀਆਂ ਡਿਊਟੀਆਂ ਨਿਭਾਉਣਗੇ। ਇਸ ਮੌਕੇ ਚੋਣ ਤਹਿਸੀਲਦਾਰ ਸ੍ਰੀ ਰਜਿੰਦਰ ਸਿੰਘ ਕਾਹਲੋਂ ਅਤੇ ਜ਼ਿਲ੍ਹਾ ਸਵੀਪ ਟੀਮ ਮੈਂਬਰ ਵੀ ਹਾਜ਼ਰ ਸਨ।

 

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼