Sunday, October 25, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਅਕੇਡੀਆ ਸਕੂਲ 'ਚ ਕਰਵਾਏ ਪੰਜਾਬੀ ਭਾਸ਼ਾ ਮੁਕਾਬਲੇ

August 26, 2026 04:18 PM
Rozana Sehaj times

ਸੁਨਾਮ :  ਇਲਾਕੇ ਦੀ ਮਾਣ ਮੱਤੀ ਵਿੱਦਿਅਕ ਸੰਸਥਾਂ ਅਕੇਡੀਆ ਵਰਲ਼ਡ ਸਕੂਲ ਵਿਖੇ ਜਮਾਤ ਪੰਜਵੀਂ ਅਤੇ ਛੇਵੀਂ ਜਮਾਤ ਦੇ ਵਿਚਕਾਰ ਕਰਵਾਏ ਗਏ ‘ ਪੰਜਾਬੀ ਐਕਸਟੈਮਪੋਰ ਮੁਕਾਬਲੇ’। ਇਹ ਮੁਕਾਬਲਾ ਜਮਾਤ ਪੰਜਵੀਂ ਅਤੇ ਛੇਵੀਂ ਦੇ ਦੋਵੇਂ ਗਰੁੱਪਾਂ (ਲਾਇਲੈਕ,ਐਸਟਰ) ਵਿੱਚ ਕਰਵਾਇਆ ਗਿਆ। ਇਹ ਮੁਕਾਬਲਾ ਸਕੂਲ ਦੇ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ। ਉਹਨਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਮੁਕਾਬਲੇ ਬੱਚਿਆਂ ਦੇ ਅੰਦਰ ਆਤਮ ਵਿਸ਼ਵਾਸ਼ ਨੂੰ ਵਧਾਉਂਦੇ ਹਨ ਅਤੇ ਉਹਨਾਂ ਦੀ ਸੋਚਣ, ਬੋਲਣ, ਮੁਲਾਂਕਨ ਸਮਰੱਥਾ ਵਿੱਚ ਵੀ ਵਾਧਾ ਕਰਦੇ ਹਨ । ਇਸ ਮੁਕਾਬਲੇ ਦੀ ਤਿਆਰੀ ਪੰਜਾਬੀ ਅਧਿਆਪਕ ਮਿਸ ਰੁਪਿੰਦਰ ਕੌਰ ਵੱਲੋਂ ਕਰਵਾਈ ਗਈ। ਇਹ ਮੁਕਾਬਲਾ ਦੋ ਰਾਊਂਂਡ ਵਿੱਚ ਕਰਵਾਇਆ ਗਿਆ। ਜਿਸ ਵਿਚ 22 ਵਿਦਿਆਰਥੀਆਂ ਨੂੰ ਫਾਈਨਲ ਮੁਕਾਬਲੇ ਲਈ ਚੁਣਿਆ ਗਿਆ। ਇਸ ਮੁਕਾਬਲੇ ਵਿੱਚ ਜੱਜ ਦੀ ਭੂਮਿਕਾ ਪੰਜਾਬੀ ਡਿਪਾਰਟਮੈਂਟ ਦੇ ਐੱਚ.ਓ.ਡੀ. ਮਿਸ ਗੁਰਪ੍ਰੀਤ ਕੌਰ ਅਤੇ ਮਿਸ ਬਲਦੀਪ ਕੌਰ ਵੱਲੋਂ ਨਿਭਾਈ ਗਈ। ਮੁਕਾਬਲੇ ਦਾ ਮੁਲਾਂਕਣ ਹੇਠ ਲਿਖੇ ਮਾਪਦੰਡਾਂ ਅਨੁਸਾਰ ਕੀਤਾ ਗਿਆ ਸੀ 'ਬੋਲਣ ਦਾ ਹੁਨਰ, ਵਿਸ਼ੇ ਦੀ ਚੋਣ, ਆਤਮ-ਵਿਸ਼ਵਾਸ, ਰਚਨਾਤਮਕਤਾ ਅਤੇ ਪੇਸ਼ਕਾਰੀ । 

ਵਿਦਿਆਰਥੀਆਂ ਨੇ ਜੇ ਰੁੱਖ ਬੋਲ ਸਕਦੇ ਹੁੰਦੇ , ਚੰਗੇ ਦੋਸਤ ਦੀ ਪਹਿਚਾਣ , ਮੇਰੇ ਸੁਪਨਿਆਂ ਦਾ ਸਕੂਲ , ਚੰਗੀਆਂ ਆਦਤਾਂ, ਚੰਗਾ ਭਵਿੱਖ ,ਇੱਕ ਮੁਸਕਾਨ ਦੀ ਤਾਕਤ , ਬਚਪਨ ਦੀਆਂ ਖੇਡਾਂ ਜਾਂ ਮੋਬਾਇਲ ਗੇਮਾਂ , ਛੋਟੀ ਜਿਹੀ ਮਦਦ, ਵੱਡੀ ਖੁਸ਼ੀ ,ਪੜ੍ਹਾਈ ਦੇ ਨਾਲ-ਨਾਲ ਖੇਡਾਂ ਕਿਉਂ ਜ਼ਰੂਰੀ ਹਨ?, ਮੇਰੀ ਇੱਕ ਚੰਗੀ ਆਦਤ ਜਿਸਨੇ ਮੇਰੀ ਜ਼ਿੰਦਗੀ ਬਦਲੀ ਅਤੇ ਜੇ ਮੈਂ ਕਲਾਸ ਦਾ ਮਾਨੀਟਰ ਹੁੰਦਾ/ਹੁੰਦੀ ਵਰਗੇ ਵਿਸ਼ਿਆਂ ’ਤੇ ਆਪਣੇ ਵਿਚਾਰ ਪੇਸ਼ ਕੀਤੇ। ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਇਹਨਾਂ ਵਿਸ਼ਿਆਂ ਉੱਤੇ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੁਕਾਬਲੇ ਨੇ ਵਿਦਿਆਰਥੀਆਂ ਵਿੱਚ ਭਾਸ਼ਾਈ ਕੌਸ਼ਲ, ਰਚਨਾਤਮਕ ਸੋਚ ਅਤੇ ਮੰਚ ’ਤੇ ਆਤਮ-ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ। ਉਹਨਾਂ ਨੇ ਪੂਰੇ ਹੌਂਸਲੇ ਅਤੇ ਆਤਮਵਿਸ਼ਵਾਸ ਦੇ ਨਾਲ਼ ਇਸ ਮੁਕਾਬਲੇ ਵਿੱਚ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਪਹਿਲੇ ਸਥਾਨ ਤੇ ਗੁਣਜੋਤ ਸਿੰਘ ਅਤੇ ਰੁਹਾਨੀ ਕੌਰ (ਛੇਵੀਂ ਲਾਇਲੈਕ) , ਦੂਜੇ ਸਥਾਨ ਤੇ ਆਦਵਿਕ ਜੈਨ ( ਪੰਜਵੀਂ ਲਾਇਲੈਕ) ਅਤੇ ਅਗਮਜੋਤ ਕੰਬੋਜ (ਪੰਜਵੀਂ ਐਸਟਰ), ਤੀਜੇ ਸਥਾਨ ਤੇ ਖਮਿਸ਼ ਮਿੱਤਲ ਅਤੇ ਪਰਮਰਾਜ ਸਿੰਘ (ਪੰਜਵੀਂ ਐਸਟਰ) ਦੇ ਵਿਦਿਆਰਥੀਆਂ ਨੇ ਹਾਸਲ ਕੀਤਾ। ਸਕੂਲ ਦੇ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਵੱਲੋਂ ਜੇਤੂ ਬੱਚਿਆਂ ਨੂੰ ਸਰਟੀਫ਼ਿਕੇਟ ਦਿੱਤੇ ਗਏ ਅਤੇ ਉਹਨਾਂ ਨੇ ਬੱਚਿਆਂ ਨੂੰ ਵਧਾਈ ਦਿੰਦਿਆਂ ਹੋਇਆ ਅਗਲੇਰੇ ਹੋਣ ਵਾਲੇ ਮੁਕਾਬਲਿਆਂ ਵਿੱਚ ਇਸੇ ਤਰ੍ਹਾਂ ਹੋਰ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਚੇਅਰਮੈਨ ਸਰ ਐਡਵੋਕੇਟ ਗਗਨਦੀਪ ਸਿੰਘ ਅਨੁਸਾਰ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਦਾ ਆਤਮ ਵਿਸ਼ਵਾਸ ਵਧਾਉਂਦੇ ਹਨ ਅਤੇ ਉਹਨਾਂ ਨੂੰ ਇੱਕ ਚੰਗਾ ਪਲੇਟਫਾਰਮ ਦਿੰਦੇ ਹਨ। ਉਹਨਾਂ ਨੇ ਬੱਚਿਆਂ ਨੂੰ ਬਹੁਤ ਸ਼ੁੱਭਕਾਮਨਾਵਾਂ ਦਿੱਤੀਆਂ।
 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ