Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਪਿੰਡ ਚਰਾਸੋਂ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਕਲੱਬ ਵੱਲੋਂ ਸ਼ਾਨਦਾਰ ਕਬੱਡੀ ਕੱਪ ਆਯੋਜਿਤ

August 26, 2026 05:52 PM
Rozana Sehaj times

ਦੇਵੀਗੜ੍ਹ : ਹਲਕਾ ਸਨੌਰ ਦੇ ਅਧੀਨ ਪੈਂਦੇ ਪਿੰਡ ਚਰਾਸੋਂ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਵੱਲੋਂ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਕਬੱਡੀ ਕੱਪ ਦਾ ਆਯੋਜਨ ਕਰਵਾਇਆ ਗਿਆ। ਇਸ ਖੇਡ ਮੁਕਾਬਲੇ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਦੀ ਹੋਂਸਲਾ ਅਫਜਾਈ ਕੀਤੀ। ਇਸ ਮੌਕੇ ਉਨ੍ਹਾਂ ਨਾਲ ਬਲਦੇਵ ਸਿੰਘ ਦੇਵੀਗੜ੍ਹ ਚੇਅਰਮੈਨ, ਹੈਪੀ ਪਹਾੜੀਪੁਰ ਚੇਅਰਮੈਨ, ਰਾਜਾ ਧੰਜੂ ਸਰਪੰਚ ਤੇ ਬਲਾਕ ਪ੍ਰਧਾਨ, ਚੇਅਰਮੈਨ ਜਗਪ੍ਰੀਤ ਰਹਿਲ, ਅਜੈਬ ਸਿੰਘ ਚਰਾਸੋਂ ਸੀਨੀਅਰ ਆਪ ਆਗੂ, ਬਲਕਾਰ ਸਿੰਘ ਮੈਂਬਰ ਜਿਲ੍ਹਾ ਪ੍ਰੀਸ਼ਦ, ਗੁਰਤੇਜ ਸਿੰਘ ਬਲਾਕ ਸੰਮਤੀ ਮੈਂਬਰ, ਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ ਅਤੇ ਹੋਰ ਆਪ ਆਗੂ ਵਿਸ਼ੇਸ਼ ਤੌਰ ਤੇ ਮੌਜੂਦ ਰਹੇ ਦੱਸਣਯੋਗ ਹੈ ਕਿ ਇਸ ਕਬੱਡੀ ਟੂਰਨਾਮੈਂਟ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਪਿੰਡਾਂ ਤੋਂ ਪੁੱਜੀਆਂ ਨਾਮਵਰ ਟੀਮਾਂ ਅਤੇ ਖਿਡਾਰੀਆਂ ਨੇ ਆਪਣੀ ਖੇਡ ਕਲਾ ਦੇ ਬਿਹਤਰੀਨ ਜੌਹਰ ਦਿਖਾਏ। ਮੈਚਾਂ ਦੌਰਾਨ ਖਿਡਾਰੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਦਰਸ਼ਕਾਂ ਨੇ ਜ਼ੋਰਦਾਰ ਤਾੜੀਆਂ ਨਾਲ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਰਣਜੋਧ ਸਿੰਘ ਹਡਾਣਾ ਨੇ ਨੌਜਵਾਨਾਂ ਨੂੰ ਖੇਡਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਹਲਕਾ ਸਨੌਰ ਦੇ ਖਿਡਾਰੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਪਿੰਡ ਪੱਧਰ 'ਤੇ ਖੇਡ ਸਹੂਲਤਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਵਿੰਦਰ ਸਿੰਘ ਸਾਬਕਾ ਸਰਪੰਚ, ਸੋਨੀ ਚਰਾਸੋਂ, ਹਰਮਨ ਚਰਾਸੋਂ, ਰਾਮ ਮੈਂਬਰ ਪੰਚਾਇਤ, ਕਲੱਬ ਦੇ ਅਹੁਦੇਦਾਰ, ਪੰਚਾਇਤੀ ਨੁਮਾਇੰਦੇ, 'ਆਪ' ਆਗੂ, ਖੇਡ ਪ੍ਰੇਮੀ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Have something to say? Post your comment

More in Malwa

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ