Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ’ਤੇ ਦੋ ਰੋਜ਼ਾ ਵਰਕਸ਼ਾਪ ਕਰਵਾਈ

August 26, 2026 07:03 PM
Rozana Sehaj times
 
ਅੰਮ੍ਰਿਤਸਰ  : ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ’ਤੇ ਦੋ ਰੋਜ਼ਾ ਵਰਕਸ਼ਾਪ ਕਰਵਾਈ ਗਈ। ਸਾਈਕੋਲੋਜੀ ਕਲੱਬ ਅਤੇ ਕੋਪ ਕਲੱਬ ਦੇ ਸਹਿਯੋਗ ਨਾਲ ਕਰਵਾਈ ਗਈ ਉਕਤ ਵਰਕਸ਼ਾਪ ਦੌਰਾਨ ਖ਼ਾਲਸਾ ’ਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ, ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਅਤੇ ਰਿਸਰਚ ਡੀਨ ਡਾ. ਆਰ. ਕੇ. ਧਵਨ ਨੇ ਸ਼ਿਰਕਤ ਕੀਤੀ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਆਰਟ ਥੈਰੇਪੀ, ਧਿਆਨ ਅਤੇ ਮਨੋਵਿਗਿਆਨਕ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਦੀ ਮਾਨਸਿਕ ਸਿਹਤ ਅਤੇ ਭਾਵਨਾਤਮਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਸੀ। ਇਸ ਵਰਕਸ਼ਾਪ ਦੇ ਦੂਸਰੇ ਦਿਨ ਡਾ. ਮਹਿਲ ਸਿੰਘ ਅਤੇ ਡਾ. ਧਵਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ, ਜਿਨ੍ਹਾਂ ਦਾ ਡਾ. ਸੁਰਿੰਦਰ ਕੌਰ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਡਾ. ਮਹਿਲ ਸਿੰਘ ਨੇ ਮਨੋਵਿਗਿਆਨ ਵਿਭਾਗ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕਰਦਿਆਂ ਫੈਕਲਟੀ ਤੇ ਵਿਦਿਆਰਥੀਆਂ ਨੂੰ ਕੈਂਪਸ ’ਚ ਮਨੋਵਿਗਿਆਨਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਉਪਰਾਲੇ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਦੇ ਮਨੋਵਿਗਿਆਨ ਵਿਭਾਗ ਦੇ ਵਿਦਿਆਰਥੀਆਂ ਅਤੇ ਫੈਕਲਟੀ ਦੀ ਅਗਵਾਈ ਹੇਠ ਕਰਵਾਇਆ ਗਿਆ ਇਹ ਸਮਾਗਮ ਇਕ ਅਰਥਪੂਰਨ ਉਪਰਾਲਾ ਰਿਹਾ, ਜਿਸ ’ਚ ਰਚਨਾਤਮਕਤਾ, ਕਾਊਂਸਲਿੰਗ, ਧਿਆਨ ਅਤੇ ਮਨੋਵਿਗਿਆਨਕ ਜਾਗਰੂਕਤਾ ਨੂੰ ਇਕੱਠਾ ਕਰਦਿਆਂ ਅਕਾਦਮਿਕ ਅਤੇ ਨਿੱਜੀ ਜੀਵਨ ’ਚ ਮਾਨਸਿਕ ਸਿਹਤ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ। ਇਸ ਦੌਰਾਨ ਡਾ. ਪੁਨੀਤ ਕੌਰ ਨੇ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਚਲਾਏ ਜਾ ਰਹੇ ਵੱਖ-ਵੱਖ ਮਨੋਵਿਗਿਆਨ ਕੋਰਸਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਡਾ. ਸੁਰਿੰਦਰ ਕੌਰ ਦੀ ਅਗਵਾਈ ਹੇਠ ਮਨੋਵਿਗਿਆਨ ਵਿਭਾਗ ਦੀਆਂ ਪ੍ਰਾਪਤੀਆਂ ਅਤੇ ਪਹਿਲਕਦਮੀਆਂ ’ਤੇ ਚਾਨਣਾ ਪਾਇਆ। ਵਰਕਸ਼ਾਪ ਦਾ ਸਮਾਪਨ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦੀ ਸ਼ਮੂਲੀਅਤ ਨਾਲ ਕਰਵਾਏ ਗਏ ਸੈਸ਼ਨ ਨਾਲ ਹੋਇਆ।
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼