Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Majha

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

August 26, 2026 07:31 PM
Rozana Sehaj times
 
ਅੰਮ੍ਰਿਤਸਰ :  ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ ‘ਤੇਰਾ ਹੀ ਤੇਰਾ ਮਿਸ਼ਨ ਹਸਪਤਾਲ’, ਚੰਡੀਗੜ੍ਹ ਅਤੇ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ, ਅੰਮ੍ਰਿਤਸਰ ਦੇ ਸਹਿਯੋਗ ਨਾਲ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮੁਫ਼ਤ ਮੈਗਾ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਇਹ ਕੈਂਪ 30 ਅਗਸਤ 2026, ਦਿਨ ਐਤਵਾਰ ਨੂੰ ਸ਼ਹੀਦ ਊਧਮ ਸਿੰਘ ਯਾਦਗਾਰੀ ਭਵਨ, ਗੇਟ ਭਗਤਾਂ ਵਾਲਾ, ਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ। ਕੈਂਪ ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਹੋਵੇਗਾ। ਡਾ. ਨਿੱਜਰ ਨੇ ਦੱਸਿਆ ਕਿ ਕੈਂਪ ਦੌਰਾਨ ਵੱਖ-ਵੱਖ ਸਿਹਤ ਜਾਂਚ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿੱਚ ਫਿਬਰੋ ਸਕੈਨ (FibroScan), ਹੱਡੀਆਂ ਦੀ ਜਾਂਚ (BMD), ਬਲੱਡ ਪ੍ਰੈਸ਼ਰ ਦੀ ਜਾਂਚ, ਮੈਮੋਗ੍ਰਾਫੀ ਅਤੇ ਨਿਊਰੋ ਸਕੈਨ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਡਾ. ਨਿੱਜਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਫ਼ਤ ਸਿਹਤ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਸਿਹਤ ਸਬੰਧੀ ਜ਼ਰੂਰੀ ਟੈਸਟ ਕਰਵਾਉਣ। ਉਹਨਾਂ ਕਿਹਾ ਕਿ ਫਿਬਰੋ ਸਕੈਨ (FibroScan) ਜਾਂਚ ਲਈ 4 ਘੰਟਿਆਂ ਦਾ ਵਰਤ ਰੱਖਣਾ ਲਾਜ਼ਮੀ ਹੋਵੇਗਾ। ਉਹਨਾਂ ਕਿਹਾ ਕਿ ਇਸ ਕੈਂਪ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੀ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਲੋੜਵੰਦ ਵਿਅਕਤੀਆਂ ਨੂੰ ਮੁਫ਼ਤ ਮੈਡੀਕਲ ਜਾਂਚ ਅਤੇ ਇਲਾਜ ਦੀ ਸਹੂਲਤ ਉਪਲਬਧ ਕਰਵਾਉਣਾ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ