Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਡਾ. ਬੀ. ਐਸ. ਸੰਧੂ ਸਕੂਲ ਦੇ ਲੜਕਿਆਂ ਦਾ ਰੱਸਾਕਸ਼ੀ ਖੇਡ ਮੁਕਾਬਲੇ ਵਿੱਚ ਪਹਿਲਾ ਸਥਾਨ

August 26, 2026 09:04 PM
Rozana Sehaj times

 

ਦੇਵੀਗੜ੍ਹ : ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੇ ਵਿਦਿਆਰਥੀਆਂ ਨੇ 70ਵੀਆਂ ਜ਼ੋਨ ਪੱਧਰੀ ਰੱਸਾਕਸ਼ੀ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਭੁੰਨਰਹੇੜੀ ਜ਼ੋਨ ਦੇ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਰੱਸਾਕਸ਼ੀ ਮੁਕਾਬਲੇ ਵਿੱਚ ਉਤਸ਼ਾਹ ਨਾਲ ਭਾਗ ਲਿਆ। ਰੱਸਾਕਸ਼ੀ ਦੇ ਅੰਡਰ-19 ਵਰਗ ਵਿੱਚ ਲੜਕਿਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਸ਼ਾਨਦਾਰ ਜਿੱਤ ਦਰਜ ਕੀਤੀ। ਇਸੇ ਤਰ੍ਹਾਂ ਅੰਡਰ-17 ਵਰਗ ਵਿੱਚ ਲੜਕਿਆਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਸ. ਹਰਦੀਪ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ, ਸ੍ਰੀਮਤੀ ਰਾਜਿੰਦਰ ਕੌਰ ਸੰਧੂ ਅਤੇ ਪ੍ਰਿੰਸੀਪਲ ਸ੍ਰੀਮਤੀ ਤਰਨਦੀਪ ਕੌਰ ਅਰੋੜਾ ਨੇ ਜੇਤੂ ਵਿਦਿਆਰਥੀਆਂ, ਸਪੋਰਟਸ ਕੋਆਰਡੀਨੇਟਰ ਅਵਤਾਰ ਸਿੰਘ ਅਤੇ ਡੀ. ਪੀ. ਈ . ਜਸਵੰਤ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਮਿਹਨਤ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।

 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ