Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਤੇ ਰਿਹਾਈ ਲਈ 29 ਅਗਸਤ ਨੂੰ ਅਰਦਾਸ ਕਰਨ ਦੀ ਅਪੀਲ

August 26, 2026 09:11 PM
Rozana Sehaj times

 

ਸ੍ਰੀ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਸ਼ੇਸ਼ ਅਪੀਲ ਜਾਰੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 29 ਅਗਸਤ ਨੂੰ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਜੋ ਅਰਦਾਸ ਦਾ ਸਮਾਗਮ ਉਲੀਕਿਆ ਹੈ ਉਸ ਤਹਿਤ ਦੇਸ਼ ਦੁਨੀਆ ਦੀ ਸਮੂਹ ਸਿੱਖ ਸੰਗਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੀ ਜ਼ਰੂਰ ਆਪੋ ਆਪਣੇ ਥਾਵਾਂ ਉੱਤੇ ਵੀ ਅਰਦਾਸ ਕਰਨ। ਉਨ੍ਹਾਂ ਕਿਹਾ ਕਿ ਜਦੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲ੍ਹੇ ਵਿੱਚ ਨਜ਼ਰਬੰਦ ਸਨ ਤਾਂ ਉਸ ਸਮੇਂ ਬਾਬਾ ਬੁੱਢਾ ਸਾਹਿਬ ਜੀ ਅਤੇ ਭਾਈ ਗੁਰਦਾਸ ਜੀ ਨੇ ਸ਼ਬਦ ਚੌਂਕੀਆਂ ਕੱਢੀਆਂ ਸਨ, ਜਿਸ ਨਾਲ ਕੌਮ ਵਿੱਚ ਚੜ੍ਹਦੀ ਕਲਾ ਆਈ ਸੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਬੰਦੀ ਸਿੰਘ ਪਿਛਲੇ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਹਨ ਅਤੇ ਸਰਕਾਰਾਂ ਵੱਲੋਂ ਵਿਤਕਰੇ ਭਰੀ ਨੀਤੀ ਅਤੇ ਦੋਹਰੇ ਮਾਪਦੰਡਾਂ ਤਹਿਤ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ, ਜਿਸ ਵਿਰੁੱਧ ਸਮੁੱਚੀ ਸਿੱਖ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕਜੁੱਟ ਹੋ ਕੇ ਵਿਸ਼ਵ ਪੱਧਰ ਉੱਤੇ ਅਵਾਜ਼ ਉਠਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਲੀਕੇ ਗਏ ਸਮਾਗਮਾਂ ਤਹਿਤ 27 ਅਗਸਤ ਨੂੰ ਸਮੂਹ ਗੁਰਦੁਆਰਾ ਸਾਹਿਬਾਨ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਅਤੇ 29 ਅਗਸਤ ਨੂੰ ਭੋਗ ਉਪਰੰਤ ਬੰਦੀ ਸਿੰਘਾਂ ਲਈ ਅਰਦਾਸ ਬੇਨਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਬਾਕੀ ਗੁਰਦੁਆਰਾ ਸਾਹਿਬਾਨ ਵੀ ਇਸੇ ਤਰਜ ਉੱਤੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਕੇ 29 ਅਗਸਤ ਨੂੰ ਅਰਦਾਸ ਸਮਾਗਮ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਨਹੀਂ ਕਰਵਾਏ ਜਾ ਸਕਦੇ ਤਾਂ ਹਰ ਗੁਰਦੁਆਰਾ ਸਾਹਿਬ ਅੰਦਰ ਗੁਰਬਾਣੀ ਦਾ ਜਾਪ ਕਰਨ ਉਪਰੰਤ 29 ਅਗਸਤ ਨੂੰ ਬੰਦੀ ਸਿੰਘਾਂ ਲਈ ਅਰਦਾਸ ਬੇਨਤੀ ਜ਼ਰੂਰ ਹੋਵੇ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਹ ਤਾਕੀਦ ਵੀ ਕੀਤੀ ਕਿ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕ 29 ਅਗਸਤ ਨੂੰ ਬੰਦੀ ਸਿੰਘਾਂ ਲਈ ਅਰਦਾਸ ਸਮਾਗਮ ਦੀ ਵੀਡੀਓ ਰਿਕਾਰਡ ਕਰਕੇ ਸੋਸ਼ਲ ਮੀਡੀਆ ਅਤੇ ਹੋਰ ਮੀਡੀਆ ਮੰਚਾਂ ਉੱਤੇ ਵੀ ਜ਼ਰੂਰ ਪਾਉਣ ਤਾਂ ਜੋ ਨਜ਼ਰਬੰਦ ਸਿੱਖਾਂ ਦੇ ਹੱਕਾਂ ਲਈ ਵੱਧ ਤੋਂ ਵੱਧ ਅਵਾਜ਼ ਬੁਲੰਦ ਹੋ ਸਕੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ