Monday, October 19, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

“ਵੰਦੇ ਮਾਤਰਮ” ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਪੱਸ਼ਟ ਹੁਕਮਨਾਮੇ ਦੀ ਮੰਗ

August 27, 2026 08:42 AM
Rozana Sehaj times
ਅੰਮ੍ਰਿਤਸਰ  : “ਵੰਦੇ ਮਾਤਰਮ” ਦੇ ਗਾਇਨ ਨੂੰ ਲੈ ਕੇ ਸਿੱਖ ਧਰਮ ਦੀਆਂ ਮੂਲ ਧਾਰਮਿਕ ਮਾਨਤਾਵਾਂ, ਸਿੱਖ ਰਹਿਤ ਮਰਯਾਦਾ ਅਤੇ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਬਾਰੇ ਸਪੱਸ਼ਟ ਪੰਥਕ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਸਤਿਕਾਰ ਯੋਗ ਪੰਜ ਪਿਆਰਿਆਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ, ਸਿੱਖ ਸਟੂਡੈਂਟ ਫੈਡਰੇਸ਼ਨ, ਅਤੇ ਹੋਰ ਪੰਥਕ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਕਟਿੰਗ ਜਥੇਦਾਰ ਸਾਹਿਬ ਨੂੰ ਮੈਮੋਰੈਂਡਮ ਸੌਂਪਿਆ ਗਿਆ। ਮੈਮੋਰੈਂਡਮ ਵਿੱਚ ਕਿਹਾ ਗਿਆ ਕਿ ਇਹ ਮਾਮਲਾ ਕਿਸੇ ਰਾਜਨੀਤਿਕ ਪਾਰਟੀ, ਸਰਕਾਰ ਜਾਂ ਰਾਸ਼ਟਰੀ ਨੀਤੀ ਦੇ ਹੱਕ ਜਾਂ ਵਿਰੋਧ ਦਾ ਮਾਮਲਾ ਨਹੀਂ, ਸਗੋਂ ਸਿੱਖ ਦੀ ਧਾਰਮਿਕ ਆਸਥਾ ਅਤੇ ਗੁਰਮਤਿ ਸਿਧਾਂਤਾਂ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ। ਪੰਥਕ ਜਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗ ਕੀਤੀ ਕਿ ਇਸ ਸਬੰਧੀ ਸਮੁੱਚੇ ਸਿੱਖ ਪੰਥ ਲਈ ਇਕਸਾਰ ਅਤੇ ਸਪੱਸ਼ਟ ਨਿਰਣਾ ਕੀਤਾ ਜਾਵੇ। ਮੈਮੋਰੈਂਡਮ ਵਿੱਚ ਸਿੱਖ ਧਰਮ ਦੇ ਇੱਕ ਨਿਰਾਕਾਰ ਅਕਾਲ ਪੁਰਖ ਦੀ ਉਪਾਸਨਾ ਵਾਲੇ ਸਿਧਾਂਤ ਨੂੰ ਕੇਂਦਰ ਵਿੱਚ ਰੱਖਦਿਆਂ ਪੰਜ ਪਿਆਰਿਆਂ ਵੱਲੋਂ ਸਵਾਲ ਉਠਾਇਆ ਗਿਆ ਕਿ ਜੇਕਰ ਸਿੱਖ ਦੀ ਧਾਰਮਿਕ ਉਪਾਸਨਾ ਦਾ ਕੇਂਦਰ ਕੇਵਲ ਅਕਾਲ ਪੁਰਖ ਹੈ ਤਾਂ ਕਿਸੇ ਦੇਸ਼, ਰਾਜ ਜਾਂ ਭੂਮੀ ਨੂੰ ਧਾਰਮਿਕ ਅਰਥਾਂ ਵਿੱਚ “ਮਾਤਾ” ਮੰਨ ਕੇ ਉਸ ਦੀ ਵੰਦਨਾ ਕਰਨਾ ਗੁਰਮਤਿ ਅਨੁਸਾਰ ਕਿਵੇਂ ਦੇਖਿਆ ਜਾਣਾ ਚਾਹੀਦਾ ਹੈ। ਮੈਮੋਰੈਂਡਮ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਹ ਸਪੱਸ਼ਟ ਕਰਨ ਦੀ ਮੰਗ ਕੀਤੀ ਗਈ ਹੈ ਕਿ ਇੱਕ ਸਿੱਖ ਲਈ “ਵੰਦੇ ਮਾਤਰਮ” ਦਾ ਗਾਇਨ ਧਾਰਮਿਕ ਤੌਰ ’ਤੇ ਪ੍ਰਵਾਨ ਹੈ ? ਕੀ ਕਿਸੇ ਰਾਜ ਜਾਂ ਰਾਸ਼ਟਰ ਨੂੰ ਧਾਰਮਿਕ ਅਰਥਾਂ ਵਿੱਚ ਮਾਤਾ ਮੰਨ ਕੇ ਉਸ ਦੀ ਵੰਦਨਾ ਕੀਤੀ ਜਾ ਸਕਦੀ ਹੈ? ਕੀ ਦੇਵੀ-ਦੇਵਤਿਆਂ ਨਾਲ ਸਬੰਧਤ ਉਸਤਤਿ ਵਾਲੀ ਰਚਨਾ ਦੇ ਗਾਇਨ ਵਿੱਚ ਸਿੱਖ ਹਿੱਸਾ ਲੈ ਸਕਦਾ ਹੈ? ਇਸ ਤੋਂ ਇਲਾਵਾ ਇਹ ਵੀ ਮੰਗ ਕੀਤੀ ਗਈ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਇਸ ਮਾਮਲੇ ਵਿੱਚ ਅੰਤਿ ਅਤੇ ਇਕਸਾਰ ਪੰਥਕ ਮਾਰਗ ਦਰਸ਼ਨ ਜਾਰੀ ਕਰੇ, ਤਾਂ ਜੋ ਭਵਿੱਖ ਵਿੱਚ ਸਿੱਖ ਸੰਸਥਾਵਾਂ ਅਤੇ ਸਿੱਖ ਸੰਗਤਾਂ ਵਿੱਚ ਇਸ ਸਬੰਧੀ ਕਿਸੇ ਕਿਸਮ ਦੀ ਦੁਵਿਧਾ ਨਾ ਰਹੇ। ਮੈਮੋਰੈਂਡਮ ਦੇ ਅੰਤ ਵਿੱਚ ਪੰਜ ਪਿਆਰਿਆਂ ਅਤੇ ਪੰਥਕ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਪੀਲ ਕੀਤੀ ਗਈ ਕਿ ਇਸ ਮਾਮਲੇ ਦਾ ਨਿਰਣਾ ਕਿਸੇ ਰਾਜਨੀਤਿਕ ਦਬਾਅ ਜਾਂ ਤਤਕਾਲੀ ਹਾਲਾਤ ਦੇ ਆਧਾਰ ’ਤੇ ਨਹੀਂ, ਸਗੋਂ ਗੁਰਮਤਿ ਦੇ ਮੂਲ ਸਿਧਾਂਤਾਂ, ਸਿੱਖ ਰਹਿਤ ਮਰਯਾਦਾ ਅਤੇ ਪ੍ਰਮਾਣਿਤ ਪੰਥਕ ਪਰੰਪਰਾ ਦੇ ਆਧਾਰ ’ਤੇ ਕੀਤਾ ਜਾਵੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਬੁਲਾਰੇ ਪ੍ਰੋਫੈਸਰ ਬਲਜਿੰਦਰ ਸਿੰਘ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਜੁਗਰਾਜ ਸਿੰਘ ਤੇ ਪੰਜ ਪਿਆਰੇ ਸਤਨਾਮ ਸਿੰਘ ਝੰਝੀਆ ਸਤਨਾਮ ਸਿੰਘ ਖੰਡਾ, ਤਰਲੋਕ ਸਿੰਘ, ਤੇ ਰਵੀ ਸੇਰ ਸਿੰਘ, ਦਵਿੰਦਰ ਸਿੰਘ ਬੱਲ,ਕੁਲਵੰਤ ਸਿੰਘ ਕੋਟਲਾ ਤੇ ਹੋਰ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ