Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਡੀ.ਸੀ. ਮੋਗਾ ਦੀ ਮੁਲਾਜਮ ਪੈਨਸ਼ਨਰਜ ਸਾਂਝਾ ਮੁਲਾਜਮ ਮੰਚ ਤਾਲਮੇਲ ਕਮੇਟੀ ਨਾਲ ਮੀਟਿੰਗ

August 27, 2026 08:50 AM
Rozana Sehaj times
ਮੋਗਾ : ਸਾਂਝਾ ਮੁਲਾਜਮ ਮੰਚ ਅਤੇ ਮੁਲਾਜਮ ਪੈਨਸ਼ਨਰਜ਼ ਸਾਂਝਾ ਫਰੰਟ ਤੇ ਬਣੀ ਜਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੀ ਮੀਟਿੰਗ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਭਵਨ ਵਿੱਚ ਹੋਣ ਉਪਰੰਤ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਅਤੇ ਐਸ.ਐਸ. ਪੀ ਮੋਗਾ ਜਨਾਬ ਸਰਤਾਜ ਸਿੰਘ ਚਾਹਲ ਵੱਲੋਂ ਆਗੂਆਂ ਨੂੰ 27 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਜਮਾਂ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਹੋਣ ਵਾਲੀ ਗੱਲਬਾਤ ਅਤੇ ਜਿਲ੍ਹੇ ਵਿੱਚ ਸਮੂਹ ਸਰਕਾਰੀ ਅਦਾਰਿਆਂ ਵਿੱਚ ਮੁਕੰਮਲ ਬੰਦ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਹੋਣ ਵਾਲੀ ਰੈਲੀ ਸਬੰਧੀ ਗੱਲਬਾਤ ਕਰਨ ਲਈ ਸਮੁੱਚੀ ਲੀਡਰਸ਼ਿਪ ਡੀ.ਸੀ. ਮੋਗਾ ਦੇ ਦਫਤਰ ਪਹੁੰਚੀ। ਮੀਟਿੰਗ ਵਿੱਚ ਏ.ਡੀ.ਸੀ ਮੋਗਾ ਜਸਪਿੰਦਰ ਸਿੰਘ ਵੀ ਹਾਜਰ ਸਨ। ਭਜਨ ਸਿੰਘ ਗਿੱਲ ਸੂਬਾ ਕਨਵੀਨਰ ਨੇ ਇਸ ਸਮੇਂ ਦੀ ਆਪ ਸਰਕਾਰ ਵਿੱਚ ਜਿਹੜੇ ਵਿੱਤ ਮੰਤਰੀ ਚੀਮਾਂ ਉਸ ਸਮੇਂ ਵਿਰੋਧੀ ਧਿਰ ਦੇ ਨੇਤਾ ਹੁੰਦੇ ਸਨ ਇਸ ਗੁਣਾਕ ਨੂੰ ਜਾਇਜ ਦੱਸਦੇ ਹੋਏ ਤਤਕਲੀਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖਕੇ 2.59 ਦਾ ਗੁਣਾਕ ਲਾਗੂ ਕਰਨ ਦੀ ਸਿਫਾਰਸ਼ ਕਰਦੇ ਸਨ। ਦਿਗ ਵਿਜੇਪਾਲ ਸ਼ਰਮਾਂ ਅਧਿਆਪਕ ਆਗੂ ਨੇ ਮੌਜੂਦਾ ਮਿਲ ਰਹੇ ਸਕੇਲਾਂ ' ਖੋਹੇ ਗਏ 37 ਭੱਤਿਆ ਅਤੇ ਹੋਰ ਮੁਲਾਜਮ ਮੰਗਾਂ ਤੇ ਬਾਦਲੀਲ ਗੱਲ ਰੱਖੀ ਅਤੇ ਟਰੇਡ ਯੂਨੀਅਨਾਂ ਵੱਲੋਂ ਸੰਘਰਸ਼ਾਂ ਸਬੰਧੀ ਅਪਣਾਈ ਜਥੇਬੰਦਕ ਸੂਝਬੂਝ ਬਾਰੇ ਦੱਸਿਆ 15 ਜਨਵਰੀ 2015 ਅਤੇ 17 ਜੁਲਾਈ 2020 ਦੇ ਮੁਲਜਮ ਮਾਰੂ-ਪੱਤਰਾਂ ਬਾਰੇ ਡੀ ਸੀ ਸਾਹਿਬ ਦੇ ਧਿਆਨ ਵਿੱਚ ਲਿਆਂਦਾ ਕਿ ਕਿਵੇਂ ਪ੍ਰੋਬੇਸ਼ਨ ਪੀਰੀਅਡ ਦੌਰਾਨ ਤਿੰਨ ਸਾਲ ਮੁਲਾਜਮ ਨਿਗੂਣੀ ਬੇਸਿਕ ਪੇ ਤੇ ਕੰਮ ਕਰਦੇ ਹਨ ਅਤੇ 2020 ਤੋਂ ਬਾਅਦ ਦੇ ਭਰਤੀ ਹੋਏ ਮੁਲਾਜਮਾਂ ਤੇ ਕੇਂਦਰੀ ਸਕੇਲ ਥੋਪ ਦਿੱਤੇ ਗਏ ਹਨ। ਇਸ ਤੇ ਡੀ.ਸੀ ਸਾਹਿਬ ਨੇ ਮੁੱਖ ਮੰਗਾਂ ਪੁਰਾਣੀ ਪੈਨਸ਼ਨ ਬਹਾਲੀ, ਡੀ. ਏ ਅਤੇ ਹੋਰ ਮੰਗਾਂ ਨੂੰ ਮੁੱਖ ਮੰਤਰੀ ਪੰਜਾਬ ਸਰਕਾਰ ਪਾਸ ਪੁੱਜਦੀਆਂ ਕਰਨ ਦਾ ਭਰੋਸਾ ਦਿੱਤਾ। ਸੁਰਿੰਦਰ ਰਾਮ ਕੁੱਸਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਇਸ ਸਮੇਂ ਕੁਲਦੀਪ ਸਿੰਘ ਪੀ. ਐਸ ਐਮ ਐਸ ਯੂ ਆਗੂ, ਸੁਰਜੀਤ ਸਿੰਘ ਗਗੜਾ, ਬਲੌਰ ਸਿੰਘ ਘਾਲੀ, ਜਗਰੂਪ ਸਿੰਘ 'ਗੁਰਜੰਟ ਸਿੰਘ ਕੋਕਰੀ, ਕੁਲਵੀਰ ਸਿੰਘ ਢਿੱਲੋਂ, ਸੁਖਮੰਦਰ ਸਿੰਘ, ਗੁਰਪ੍ਰਤਿ ਸਿੰਘ, ਕਮਲਜੀਤ ਸਿੰਘ, ਤੇਜਿੰਦਰ ਪਾਲ ਰਾਮ ਕਿਸ਼ਨ ਕੁਲਵਿੰਦਰ ਸਿੰਘ, ਰਾਜਦੀਪ ਸਿੰਘ ਨੇ ਦੱਸਿਆ ਕਿ 27 ਅਗਸਤ ਦੀ ਮੁਕੰਮਲ ਹੜਤਾਲ ਲਈ ਸਾਰੇ ਜਿਲ੍ਹੇ ਵਿੱਚ ਮੁਲਾਜਮਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ 11 ਵਜੇ ਸਮੂਹ ਮੁਲਾਜਮ ਪੈਨਸ਼ਨਰ ਡੀ. ਸੀ ਦਫ਼ਤਰ ਅੱਗੇ ਵਿਸ਼ਾਲ ਰੈਲੀ ਕਰਨਗੇ। ਆਪਣੀਆਂ ਹੱਕੀ ਮੰਗਾਂ ਲਈ ਆਪਣੀ ਆਵਾਜ਼ ਬੁਲੰਦ ਕਰਨਗੇ ।
 
 
 

Have something to say? Post your comment

More in Majha

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ