ਮੋਰਿੰਡਾ : ਆਮ ਆਦਮੀ ਕਲੀਨਿਕ ਸਾਂਝਾ ਫਰੰਟ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਰੂਪਨਗਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਤਲਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਮਹੀਨੇ ਆਮ ਆਦਮੀ ਕਲੀਨਿਕਾਂ ਦੇ ਧਰਨੇ ਦੌਰਾਨ ਵਿਭਾਗ ਦੇ ਨੁਮਾਇੰਦਿਆਂ ਨਾਲ ਮੀਟਿੰਗ ਹੋਈ ਸੀ, ਜਿਸ ਵਿੱਚ ਜਥੇਬੰਦੀ ਦੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਸੀ ਕਿ ਮੰਨੀਆਂ ਗਈਆਂ ਮੰਗਾਂ ਲੋੜੀਂਦਾ ਨੋਟੀਫਿਕੇਸ਼ਨ 15 ਦਿਨਾਂ ਦੇ ਅੰਦਰ ਜਾਰੀ ਕਰ ਦਿੱਤਾ ਜਾਵੇਗਾ ਪ੍ਰੰਤੂ ਇੱਕ ਮਹੀਨਾ ਬੀਤ ਜਾਣ ਉਪਰੰਤ ਵੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਜਥੇਬੰਦੀ ਵਲੋਂ ਘੋਸ਼ਣਾ ਕਰਦਿਆਂ ਕਿਹਾ ਕਿ ਜੇਕਰ ਮੰਨੀਆਂ ਗਈਆਂ ਮੰਗਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਆਮ ਆਦਮੀ ਕਲੀਨਿਕ ਦੀਆਂ ਓ.ਪੀ.ਡੀ. ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੀਆਂ ਜਾਣਗੀਆਂ।