Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੀ.ਐਸ.ਪੀ.ਸੀ.ਐਲ. ਵੱਲੋਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਲਈ 24x7 ਸਮਰਪਿਤ ਹੈਲਪਲਾਈਨ ਨੰਬਰ ਜਾਰੀ

August 27, 2026 09:21 AM
Rozana Sehaj times

ਚੰਡੀਗੜ੍ਹ : ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਬਿਜਲੀ ਖ਼ਪਤਕਾਰ ਆਪਣੇ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮਰਪਿਤ ਹੈਲਪਲਾਈਨ ਨੰਬਰ +91 1613105055 ਜਾਂ +91 1616650355 ਰਾਹੀਂ ਪੀ.ਐਸ.ਪੀ.ਸੀ.ਐਲ. ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਨੰਬਰ 24 ਘੰਟੇ ਕਾਰਜਸ਼ੀਲ ਹਨ ਅਤੇ 15 ਦਿਨਾਂ ਦੇ ਅੰਦਰ-ਅੰਦਰ ਖ਼ਪਤਕਾਰਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਖ਼ਪਤਕਾਰ ਆਰਜ਼ੀ ਤੌਰ ‘ਤੇ ਜਾਰੀ, ਤਰੁਟੀਆਂ ਵਾਲੇ, ਵਧ ਕੇ ਆਏ ਜਾਂ ਕਿਸੇ ਹੋਰ ਸਮੱਸਿਆ ਵਾਲੇ ਬਿਜਲੀ ਬਿੱਲਾਂ ਦੇ ਸਬੰਧ ਵਿੱਚ ਹੁਣ ਇਨ੍ਹਾਂ ਸਮਰਪਿਤ ਹੈਲਪਲਾਈਨ ਨੰਬਰਾਂ ਰਾਹੀਂ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਖ਼ਪਤਕਾਰਾਂ ਨੂੰ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਨ੍ਹਾਂ ਸਮਰਪਿਤ ਹੈਲਪਲਾਈਨ ਨੰਬਰਾਂ ਰਾਹੀਂ 15 ਦਿਨਾਂ ਦੇ ਅੰਦਰ-ਅੰਦਰ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਦੇਣ ਤਾਂ ਜੋ ਇਸ ਸਬੰਧੀ ਪੜਤਾਲ ਕਰਕੇ ਢੁਕਵਾਂ ਨਿਪਟਾਰਾ ਕੀਤਾ ਜਾ ਸਕੇ। ਸ. ਸੌਂਦ ਨੇ ਉਨ੍ਹਾਂ ਖ਼ਪਤਕਾਰਾਂ, ਜਿਨ੍ਹਾਂ ਨੂੰ ਆਮ ਨਾਲੋਂ ਵੱਧ, ਆਰਜ਼ੀ ਤੌਰ ‘ਤੇ ਜਾਰੀ ਜਾਂ ਤਰੁਟੀਆਂ ਵਾਲੇ ਤੇ ਵਧ ਕੇ ਆਏ ਬਿਜਲੀ ਬਿੱਲ ਪ੍ਰਾਪਤ ਹੋਏ ਹਨ, ਉਹ ਇਸ ਸਮਰਪਿਤ ਸਹੂਲਤ ਦਾ ਲਾਭ ਉਠਾ ਕੇ ਨਿਰਧਾਰਤ 15 ਦਿਨਾਂ ਦੇ ਅੰਦਰ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣਾ ਯਕੀਨੀ ਬਣਾਉਣ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਮਰਪਿਤ ਹੈਲਪਲਾਈਨ ਨੂੰ ਸ਼ੁਰੂ ਕਰਨ ਦਾ ਮੰਤਵ ਖ਼ਪਤਕਾਰਾਂ ਨੂੰ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰਾਉਣ ਅਤੇ ਉਨ੍ਹਾਂ ਦੀ ਸਮੇਂ ਸਿਰ ਜਾਂਚ ਲਈ ਇੱਕ ਸਰਲ ਅਤੇ ਸਿੱਧਾ ਮੰਚ ਮੁਹੱਈਆ ਕਰਵਾਉਣਾ ਹੈ। ਬਿਜਲੀ ਮੰਤਰੀ ਨੇ ਖ਼ਪਤਕਾਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਬਿਜਲੀ ਖ਼ਪਤਕਾਰਾਂ ਦੇ ਹਿੱਤਾਂ ਦੀ ਰਾਖੀ ਅਤੇ ਬਿਲਿੰਗ ਪ੍ਰਕਿਰਿਆ ਨਾਲ ਸਬੰਧਤ ਜਾਇਜ਼ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਵਚਨਬੱਧ ਹੈ। ਸ. ਸੌਂਦ ਨੇ ਦੁਹਰਾਇਆ ਕਿ ਆਰਜ਼ੀ ਤੌਰ ‘ਤੇ ਜਾਰੀ, ਤਰੁਟੀਆਂ ਵਾਲੇ ਜਾਂ ਵਧ ਕੇ ਆਏ ਬਿਜਲੀ ਬਿੱਲਾਂ ਦੇ ਕਾਰਨ ਕਿਸੇ ਵੀ ਯੋਗ ਖ਼ਪਤਕਾਰ ਨੂੰ ਪੰਜਾਬ ਸਰਕਾਰ ਦੀ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੇ ਲਾਭ ਤੋਂ ਵਾਂਝਾ ਨਹੀਂ ਰੱਖਿਆ ਜਾਵੇਗਾ।

 
 

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ