Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਤਾਕਤ ਦੇ ਨਸ਼ੇ ਵਿਚ ਪੰਥ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ : ਗਿਆਨੀ ਕੁਲਦੀਪ ਸਿੰਘ ਗੜਗੱਜ

August 27, 2026 09:53 AM
Rozana Sehaj times
ਰਾਏਕੋਟ/ਅੰਮ੍ਰਿਤਸਰ  : ਸਿੱਖ ਸੰਗਤ ਨੂੰ ਗੁਰਮਤਿ ਪ੍ਰੰਪਰਾਵਾਂ, ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੋੜਨ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦੇਣ ਦੇ ਮੰਤਵ ਨਾਲ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਤੋਂ ਪੰਥਕ ਰਵਾਇਤਾਂ ਨਾਲ ਅਗਲੇ ਪੜਾਅ ਗੁਰਦੁਆਰਾ ਚੁਲੇ ਬਾਬਾ ਆਲਾ ਸਿੰਘ ਜੀ ਲੌਂਗੋਵਾਲ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਮੌਕੇ ਸਜੇ ਧਾਰਮਿਕ ਦੀਵਾਨ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਕਥਾ-ਵਿਚਾਰ ਕਰਦਿਆਂ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਖ਼ਾਲਸੇ ਦੀ ਇਹ ਵਿਰਾਸਤ ਹੈ ਕਿ ਜਦੋਂ ਵੀ ਹਕੂਮਤਾਂ ਨੇ ਪੰਥ ’ਤੇ ਚੜ੍ਹਾਈ ਕੀਤੀ ਤਾਂ ਖ਼ਾਲਸੇ ਨੇ ਡੱਟ ਕੇ ਮੁਕਾਬਲਾ ਕੀਤਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਅਪੀਲ ਕੀਤੀ ਕਿ 29 ਅਗਸਤ ਨੂੰ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਵਿਚ ਅਰਦਾਸ ਕੀਤੀ ਜਾਵੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ 29 ਜੂਨ ਨੂੰ ਹਰ ਪਿੰਡ ਦੇ ਗੁਰਦੁਆਰਾ ਸਾਹਿਬਾਨ ਵਿਚ ਵੀ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇ। ਇਸੇ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਵੀ ਸੰਗਤਾਂ ਨੂੰ ਗੁਰਮਤਿ ਅਨੁਸਾਰੀ ਜੀਵਨ ਬਤੀਤ ਕਰਨ ਅਤੇ ਬਾਣੀ ਬਾਣੇ ਦੇ ਧਾਰਨੀ ਹੋਣ ਦੀ ਪ੍ਰੇਰਣਾ ਕੀਤੀ।  ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਕੇਵਲ ਸਿੰਘ ਬਾਦਲ, ਸ. ਜਗਜੀਤ ਸਿੰਘ ਤਲਵੰਡੀ, ਬਾਬਾ ਬੂਟਾ ਸਿੰਘ, ਸ. ਭੁਪਿੰਦਰ ਸਿੰਘ ਭਲਵਾਨ, ਸੀਨੀਅਰ ਅਕਾਲੀ ਆਗੂ ਸ. ਆਰ.ਐਸ. ਕਲੇਰ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ, ਹਲਕਾ ਇੰਚਾਰਜ ਸ. ਬਲਵਿੰਦਰ ਸਿੰਘ ਸੰਧੂ, ਬਾਬਾ ਸਰਬਜੋਤ ਸਿੰਘ, ਬਾਬਾ ਲਖਵੀਰ ਸਿੰਘ ਠਾਠ ਵੜੈਚ, ਮਾਸਟਰ ਗੁਰਮੀਤ ਸਿੰਘ, ਸਰਪੰਚ ਬੀਬੀ ਸਵਰਨਜੋਤ ਕੌਰ, ਚੇਅਰਮੈਨ ਸ. ਅਮਰਜੀਤ ਸਿੰਘ, ਸ. ਅਵਤਾਰ ਸਿੰਘ ਬੰਦੇਸ਼ਾਂ, ਇੰਚਾਰਜ ਸ. ਗੁਰਭਾਗ ਸਿੰਘ, ਹੈੱਡ ਗ੍ਰੰਥੀ ਭਾਈ ਮੋਹਿੰਦਰ ਸਿੰਘ, ਪ੍ਰਚਾਰਕ ਭਾਈ ਸਰਬਜੀਤ ਸਿੰਘ ਲੁਧਿਆਣਾ, ਕਥਾਵਾਚਕ ਸ. ਬਲਬੀਰ ਸਿੰਘ, ਸ. ਪਲਵਿੰਦਰ ਸਿੰਘ ਰਾਏਕੋਟ, ਮੈਨੇਜਰ ਸ. ਤਰਸੇਮ ਸਿੰਘ, ਸ. ਜਸਬੀਰ ਸਿੰਘ, ਸ. ਮਨਜੀਤ ਸਿੰਘ, ਸ. ਪਲਵਿੰਦਰ ਸਿੰਘ ਰਾਏਕੋਟ, ਚੇਅਰਮੈਨ ਸ. ਅਮਰਜੀਤ ਸਿੰਘ, ਐਸ. ਡੀ. ਐਮ. ਖੁਸ਼ਪ੍ਰੀਤ ਸਿੰਘ, ਸ. ਅੰਕਿਤਪਾਲ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ। 

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ