Monday, October 19, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਅਤੇ ਵੈਟਰਨਰੀ ਇੰਸਪੈਕਟਰਾਂ ਨਾਲ ਗੱਲਬਾਤ; ਵਿਭਾਗ ਨੂੰ ਜਾਇਜ਼ ਮੰਗਾਂ ਦੇ ਹੱਲ ਦੇ ਨਿਰਦੇਸ਼

August 27, 2026 10:29 AM
Rozana Sehaj times
ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਕਿਸਾਨ ਭਵਨ ਵਿਖੇ ਪੰਜਾਬ ਮੰਡੀ ਬੋਰਡ ਦੇ ਠੇਕਾ ਅਧਾਰਤ ਮੁਲਾਜ਼ਮਾਂ, ਮੰਡੀ ਬੋਰਡ ਵਰਕਰਜ਼ ਯੂਨੀਅਨ ਅਤੇ ਵੈਟਰਨਰੀ ਇੰਸਪੈਕਟਰਾਂ ਦੇ ਵਫ਼ਦ ਨਾਲ ਵੱਖ-ਵੱਖ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਗੌਰ ਨਾਲ ਸੁਣੀਆਂ। ਗੱਲਬਾਤ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੰਮਕਾਜ, ਰੈਗੂਲਰਾਈਜ਼ੇਸ਼ਨ ਅਤੇ ਸੇਵਾ ਮਾਮਲਿਆਂ ਨਾਲ ਸਬੰਧਤ ਮੰਗਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਅਤੇ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨਾ ਯਕੀਨੀ ਬਣਾਉਣ। ਨੁਮਾਇੰਦਿਆਂ ਨੂੰ ਇਹ ਭਰੋਸਾ ਦਿਵਾਉਂਦਿਆਂ ਕਿ ਉਨ੍ਹਾਂ ਦੇ ਮੰਗ ਪੱਤਰਾਂ ਵਿੱਚ ਉਠਾਏ ਗਏ ਮੁੱਦਿਆਂ ਦੀ ਪਹਿਲ ਦੇ ਆਧਾਰ 'ਤੇ ਘੋਖ ਕੀਤੀ ਜਾਵੇਗੀ, ਸ. ਖੁੱਡੀਆਂ ਨੇ ਕਿਹਾ ਕਿ ਸਾਰੀਆਂ ਜਾਇਜ਼ ਮੰਗਾਂ ਅਤੇ ਮੁਸ਼ਕਲਾਂ ਦਾ ਹੱਲ ਸਮਾਂਬੱਧ ਢੰਗ ਨਾਲ ਕੀਤਾ ਜਾਵੇਗਾ। ਇਨ੍ਹਾਂ ਮੀਟਿੰਗਾਂ ਵਿੱਚ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ, ਡਾਇਰੈਕਟਰ ਸ੍ਰੀ ਪਰਮਦੀਪ ਸਿੰਘ ਵਾਲੀਆ ਅਤੇ ਪਸ਼ੂ ਪਾਲਣ ਵਿਭਾਗ ਤੇ ਪੰਜਾਬ ਮੰਡੀ ਬੋਰਡ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
 
 
 
 

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ