Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਜਸ਼ਨ ਵਿਰਕ ਕਤਲ ਮਾਮਲੇ ’ਚ ਸਨੌਰ ਪੁਲਿਸ ਨੂੰ ਵੱਡੀ ਸਫਲਤਾ ਤਿੰਨ ਮੁੱਖ ਮੁਲਜ਼ਮ ਗ੍ਰਿਫ਼ਤਾਰ

August 27, 2026 10:36 AM
SehajTimes

ਸਨੌਰ :  ਥਾਣਾ ਸਨੌਰ ਦੀ ਹਦੂਦ ਅੰਦਰ ਕੁਝ ਦਿਨ ਪਹਿਲਾਂ ਵਾਪਰੇ ਜਸ਼ਨ ਵਿਰਕ ਨਾਮਕ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਸਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਵੱਲੋਂ ਮਾਮਲੇ ਨਾਲ ਸਬੰਧਤ ਤਿੰਨ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਮੀਤ, ਸੁਮੀਤ ਅਤੇ ਮੋਨੂੰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਜਸ਼ਨ ਵਿਰਕ ਦਾ ਕੁਝ ਦਿਨ ਪਹਿਲਾਂ ਕਤਲ ਹੋਣ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਸੀ। ਘਟਨਾ ਤੋਂ ਬਾਅਦ ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰਦਿਆਂ ਮੁਲਜ਼ਮਾਂ ਦੀ ਪਛਾਣ ਅਤੇ ਉਨ੍ਹਾਂ ਤੱਕ ਪਹੁੰਚਣ ਲਈ ਕਾਰਵਾਈ ਕੀਤੀ ਗਈ। ਡੀਐੱਸਪੀ ਦਿਹਾਤੀ ਰਣਬੀਰ ਸਿੰਘ ਦੀ ਅਗਵਾਈ ਹੇਠ ਥਾਣਾ ਸਨੌਰ ਦੇ ਨਵੇਂ ਮੁੱਖੀ ਅਵਤਾਰ ਸਿੰਘ ਅਤੇ ਪੁਲਿਸ ਟੀਮ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਤਿੰਨੋਂ ਮੁੱਖ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਦੌਰਾਨ ਕਤਲ ਦੇ ਕਾਰਨਾਂ ਅਤੇ ਵਾਰਦਾਤ ਨਾਲ ਜੁੜੇ ਹੋਰ ਤੱਥ ਸਾਹਮਣੇ ਆਉਣ ਦੀ ਸੰਭਾਵਨਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਘਟਨਾ ਵਿੱਚ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਜਾਂ ਹੋਰ ਤੱਥ ਸਾਹਮਣੇ ਆਉਣ ’ਤੇ ਉਸ ਸਬੰਧੀ ਵੀ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਡੀਐੱਸਪੀ ਦਿਹਾਤੀ ਰਣਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਸ਼ਨ ਵਿਰਕ ਕਤਲ ਮਾਮਲੇ ਵਿੱਚ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਤਿੰਨ ਮੁੱਖ ਮੁਲਜ਼ਮਾਂ ਅਮੀਤ, ਸੁਮੀਤ ਅਤੇ ਮੋਨੂੰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਸ਼ਨ ਵਿਰਕ ਦੇ ਕਤਲ ਤੋਂ ਬਾਅਦ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਸੀ। ਤਿੰਨ ਮੁੱਖ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨੂੰ ਪੁਲਿਸ ਦੀ ਅਹਿਮ ਕਾਰਵਾਈ ਮੰਨਿਆ ਜਾ ਰਿਹਾ ਹੈ। ਹੁਣ ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ