Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸਰਕਾਰ ਖ਼ਿਲਾਫ਼ ਕੱਢੀ ਭੜਾਸ 

August 27, 2026 03:04 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ਤਹਿਤ ਵੀਰਵਾਰ ਨੂੰ ਐਸ ਡੀ ਐਮ ਦਫਤਰ ਸੁਨਾਮ ਮੂਹਰੇ ਰਾਮ ਸਰੂਪ ਢੈਪਈ, ਸੁਰਿੰਦਰ ਸਿੰਘ, ਹਰਪਾਲ ਸਿੰਘ, ਦਰਸ਼ਨ ਸਿੰਘ ਥਾਣੇਦਾਰ, ਚੇਤ ਰਾਮ ਢਿਲੋਂ, ਕ੍ਰਿਸ਼ਨ ਲਾਲ ਬੱਤਰਾ, ਉਜਾਗਰ ਸਿੰਘ ਜੱਗਾ, ਭਰਪੂਰ ਸਿੰਘ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਵਿਸ਼ਾਲ ਰੋਹ ਭਰਪੂਰ ਰੈਲੀ ਕੀਤੀ ਗਈ। ਸੈਂਕੜਿਆਂ ਦੀ ਗਿਣਤੀ ਵਿੱਚ ਇਕੱਤਰ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਖ਼ਿਲਾਫ਼ ਰੱਜਕੇ ਭੜਾਸ ਕੱਢੀ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਕਦੇ ਵੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮੀਟਿੰਗ ਦਾ ਸੱਦਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਆਪਣ ਆਪ ਨੂੰ ਇਨਕਲਾਬੀ ਸੋਚ ਦਾ ਮੁੱਖ ਮੰਤਰੀ ਪੇਸ਼ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਗੁੰਮਰਾਹ ਕੀਤਾ ਗਿਆ।ਰੈਲੀ ਨੂੰ ਸੰਬੋਧਨ ਕਰਦਿਆਂ ਜੀਤ ਸਿੰਘ ਬੰਗਾ, ਜਗਦੇਵ ਸਿੰਘ ਬਾਹੀਆ, ਕ੍ਰਿਸ਼ਨ ਲਾਲ ਬੱਤਰਾ, ਸੁਰਿੰਦਰ ਸਿੰਘ, ਰਾਮ ਸਰੂਪ ਢੈਪਈ ਰਵਿੰਦਰ ਸਿੰਘ, ਅਮਰਜੀਤ ਕੌਰ, ਅਮਨਦੀਪ ਕੌਰ,ਉਜਾਗਰ ਸਿੰਘ ਜੱਗਾ,ਗੁਰਸਿਮਰਤ ਸਿੰਘ, ਹਰਪਾਲ ਸਿੰਘ,ਪਵਨ ਕੁਮਾਰ ਸ਼ਰਮਾ,ਰਣਬੀਰ ਸਿੰਘ,ਦਾਤਾ ਸਿੰਘ, ਰਜਿੰਦਰ ਪਾਲ , ਪ੍ਰਿਤਪਾਲ ਸਿੰਘ ਮਹਿਰੋਕ,ਮੋਹਨ ਲਾਲ, ਸਵਿੰਦਰ ਸਿੰਘ ਚੱਠਾ, ਨੇ ਤਰਸੇਮ ਸਿੰਘ ਮਹਿਰੋਕ ਨੇ ਕਿਹਾ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਜਦੋਂ ਮੈਂਬਰ ਪਾਰਲੀਮੈਂਟ ਸੀ ਉਦੋਂ ਮੁਲਾਜ਼ਮਾਂ ਦੀਆਂ ਮੰਗਾਂ ਦੀ ਵਕਾਲਤ ਕਰਦਾ ਰਿਹਾ, ਵਿਰੋਧੀ ਧਿਰ ਵਿੱਚ ਹੁੰਦਿਆ ਮੁਲਾਜ਼ਮਾਂ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਜਾਇਜ਼ ਕਰਾਰ ਦੇ ਚੁੱਕੇ ਹਨ।ਅੱਜ ਉਨ੍ਹਾਂ ਹੀ ਮੰਗਾਂ ਨੂੰ ਮੰਨਣ ਤੋਂ ਇਨਕਾਰੀ ਹੋ ਰਿਹਾ ਹੈ। ਬੁਲਾਰਿਆਂ ਨੇ ਮੰਗ ਕੀਤੀ ਮਹਿੰਗਾਈ ਭੱਤੇ ਦਾ ਬਕਾਇਆ ਜਾਰੀ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਪੰਜਾਬ ਦੇ ਮੁਲਾਜ਼ਮਾਂ ਤੇ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕੀਤੇ ਜਾਣ।2.59ਦਾ ਫੈਕਟਰ ਲਾਗੂ ਕੀਤੀ ਜਾਵੇ। ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ । ਰੈਲੀ ਦੇ ਆਖਿਰ ਵਿੱਚ ਰਾਮ ਸਰੂਪ ਢੈਪਈ ਨੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦਾ ਰੈਲੀ ਵਿੱਚ ਆਉਣ ਤੇ ਧੰਨਵਾਦ ਕਰਦਿਆਂ ਅਗਲੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।

Have something to say? Post your comment

More in Malwa

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ