Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ’ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ

August 27, 2026 06:19 PM
Rozana Sehaj times
 
ਅੰਮ੍ਰਿਤਸਰ  : ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਲੋਂ ਅੱਜ ਪੂਰੇ ਪੰਜਾਬ ਅੰਦਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਸੇ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ। ਇਸ ਮੌਕੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਹਨ। ਉਨ੍ਹਾਂ ਦੀ ਰਿਹਾਈ ਦਾ ਮਾਮਲਾ ਮਨੁੱਖੀ ਅਧਿਕਾਰਾਂ ਅਤੇ ਨਿਆਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਕੌਮ ਬੰਦੀ ਸਿੰਘਾਂ ਦੀ ਰਿਹਾਈ ਦੀ ਲੰਮੇ ਸਮੇਂ ਤੋਂ ਮੰਗ ਕਰ ਰਹੀ ਹੈ ਪਰ ਸਰਕਾਰਾਂ ਦੀ ਪਹੁੰਚ ਹਮੇਸ਼ਾ ਨਾਕਰਾਤਮਕ ਹੀ ਰਹੀ ਹੈ।  ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਹਮੇਸ਼ਾ ਯਤਨਸ਼ੀਲ ਰਹੀ ਹੈ। ਸ. ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਰਦੇਸ਼ ਅਨੁਸਾਰ ਅੱਜ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ ਜਿਸ ਦੇ ਭੋਗ 29 ਅਗਸਤ ਨੂੰ ਸਵੇਰੇ 9 ਵਜੇ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਾਰੇ ਵਿਦਿਅਕ ਅਦਾਰਿਆਂ ਵਿਚ ਵੀ 29 ਅਗਸਤ ਨੂੰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ ਬੰਦੀ ਸਿੰਘਾਂ ਦੀ ਚੜ੍ਹਦੀ ਕਲ੍ਹਾ ਲਈ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਗੁਰੂ ਸਾਹਿਬ ਪ੍ਰਤੀ ਅਟੁੱਟ ਸ਼ਰਧਾ ਰੱਖਦਿਆਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਮੁੱਚੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਵਿੱਚ ਸ਼ਾਮਲ ਹੋਣ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਿੰਦਰ ਸਿੰਘ ਦੇਵੀਦਾਸਪੁਰਾ, ਸ. ਜਸਬੀਰ ਸਿੰਘ, ਮੀਤ ਮੈਨੇਜਰ ਸ. ਰਵਿੰਦਰਜੀਤ ਸਿੰਘ ਸਮੇਤ ਹੋਰ ਮੌਜੂਦ ਸਨ।
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ