ਦੇਵੀਗੜ੍ਹ : ਟੈਗੋਰ ਇੰਟਰਨੈਸ਼ਨਲ ਸਕੂਲ ਵਿਖੇ ਸੀਬੀਐਸਈ ਕੈਪੈਸਿਟੀ ਬਿਲਡਿੰਗ ਪ੍ਰੋਗਰਾਮ (ਸੀ.ਬੀ.ਪੀ.) ਤਹਿਤ ਵਿਦਿਆਰਥੀਆਂ ਵਿੱਚ ਮਾਨਸਿਕ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਵਿਸ਼ੇ ’ਤੇ ਅਧਿਆਪਕਾਂ ਲਈ ਇੱਕ ਵਿਸ਼ੇਸ਼ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਸੀ.ਬੀ.ਪੀ. ਵਿੱਚ ਪਟਿਆਲਾ ਅਤੇ ਪਿਹੋਵਾ ਦੇ ਵੱਖ-ਵੱਖ ਸਕੂਲਾਂ ਤੋਂ ਅਧਿਆਪਕਾਂ ਨੇ ਭਾਗ ਲਿਆ। ਵਰਕਸ਼ਾਪ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਮਾਨਸਿਕ ਅਤੇ ਭਾਵਨਾਤਮਕ ਸਿਹਤ ਨੂੰ ਸਮਝਣ ਅਤੇ ਉਨ੍ਹਾਂ ਦੀ ਬਿਹਤਰ ਢੰਗ ਨਾਲ ਸਹਾਇਤਾ ਕਰਨ ਲਈ ਜਾਗਰੂਕ ਕਰਨਾ ਸੀ। ਇਸ ਮੌਕੇ ਸ੍ਰੀਮਤੀ ਆਰਤੀ ਕਪੂਰ, ਅਰਬਿੰਦੋ ਇੰਟਰਨੈਸ਼ਨਲ ਸਕੂਲ, ਪਟਿਆਲਾ ਅਤੇ ਸ੍ਰੀਮਤੀ ਭਾਵਨਾ, ਓਮ ਪ੍ਰਕਾਸ਼ ਬੰਸਲ ਮਾਡਰਨ ਸਕੂਲ, ਮੰਡੀ ਗੋਬਿੰਦਗੜ੍ਹ ਨੇ ਸਰੋਤ ਵਿਅਕਤੀ ਵਜੋਂ ਸ਼ਿਰਕਤ ਕੀਤੀ। ਸਕੂਲ ਦੇ ਡਾਇਰੈਕਟਰ ਸ੍ਰੀ ਗੌਰਵ ਗੁਲਾਟੀ, ਪ੍ਰੈਜ਼ੀਡੈਂਟ ਸ੍ਰੀਮਤੀ ਸਲੋਨੀ ਗੁਲਾਟੀ, ਮੈਨੇਜਰ ਸ੍ਰੀ ਸੁਸ਼ੀਲ ਮਿਸ਼ਰਾ ਅਤੇ ਪ੍ਰਿੰਸੀਪਲ ਡਾ. ਮੀਨਾਕਸ਼ੀ ਸੂਦ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੀ ਮਾਨਸਿਕ ਅਤੇ ਭਾਵਨਾਤਮਕ ਭਲਾਈ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਸੀਬੀਐਸਈ ਟ੍ਰੇਨਿੰਗ ਪ੍ਰੋਗਰਾਮ ਅਧਿਆਪਕਾਂ ਲਈ ਗਿਆਨਵਰਧਕ, ਇੰਟਰਐਕਟਿਵ ਅਤੇ ਪ੍ਰੇਰਣਾਦਾਇਕ ਰਿਹਾ ਅਤੇ ਇਸ ਰਾਹੀਂ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਸਮੁੱਚੀ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਪ੍ਰਭਾਵਸ਼ਾਲੀ ਪਹੁੰਚ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ।