Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਜੱਜ ਮਾਡਰਨ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ

August 27, 2026 07:01 PM
Rozana Sehaj times
ਦੇਵੀਗੜ੍ਹ : ਜੱਜ ਮਾਡਰਨ ਸੀਨੀਅਰ ਸੈਕੈੰਡਰੀ ਸਕੂਲ, ਬਹਾਦਰਪੁਰ ਫ਼ਕੀਰਾਂ ਉਰਫ਼ ਛੰਨਾ ਵਿਖੇ ਭੈਣ-ਭਰਾ ਦੇ ਪਵਿੱਤਰ ਅਤੇ ਅਟੁੱਟ ਪਿਆਰ ਦੇ ਪ੍ਰਤੀਕ ਰੱਖੜੀ ਦਾ ਤਿਉਹਾਰ ਬਹੁਤ ਹੀ ਧੂਮਧਾਮ, ਉਤਸ਼ਾਹ ਅਤੇ ਖੁਸ਼ੀ ਭਰੇ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਬੜੇ ਚਾਅ ਨਾਲ ਭਾਗ ਲਿਆ ਅਤੇ ਰੱਖੜੀਆਂ ਬੰਨ੍ਹ ਕੇ ਆਪਸੀ ਪਿਆਰ, ਸਨੇਹ ਅਤੇ ਭਾਈਚਾਰੇ ਦਾ ਸੁਨੇਹਾ ਦਿੱਤਾ। ਸਕੂਲ ਵਿੱਚ ਕਰਵਾਏ ਗਏ ਇਸ ਵਿਸ਼ੇਸ਼ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਅਧਿਆਪਕਾਂ ਨੇ ਦੱਸਿਆ ਕਿ ਰੱਖੜੀ ਸਿਰਫ਼ ਇੱਕ ਧਾਗਾ ਨਹੀਂ, ਸਗੋਂ ਭੈਣ-ਭਰਾ ਦੇ ਅਟੁੱਟ ਪਿਆਰ, ਵਿਸ਼ਵਾਸ, ਸੁਰੱਖਿਆ ਅਤੇ ਆਪਸੀ ਸਤਿਕਾਰ ਦਾ ਪ੍ਰਤੀਕ ਹੈ। ਵਿਦਿਆਰਥੀਆਂ ਨੇ ਇਸ ਮੌਕੇ ਬੜੇ ਉਤਸ਼ਾਹ ਨਾਲ ਤਿਉਹਾਰ ਮਨਾਉਂਦੇ ਹੋਏ ਖੁਸ਼ੀ ਦਾ ਪ੍ਰਗਟਾਵਾ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸਰਦਾਰ ਸੰਤੋਖ ਸਿੰਘ ਜੀ ਅਤੇ ਪ੍ਰਿੰਸੀਪਲ ਸਰਦਾਰ ਨਵਤੇਜ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਭੈਣ-ਭਰਾ ਦੇ ਪਿਆਰ ਅਤੇ ਇਸ ਪਵਿੱਤਰ ਰਿਸ਼ਤੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਸਾਨੂੰ ਆਪਸੀ ਪਿਆਰ, ਸਤਿਕਾਰ ਅਤੇ ਰਿਸ਼ਤਿਆਂ ਦੀ ਮਜ਼ਬੂਤੀ ਦਾ ਸੰਦੇਸ਼ ਦਿੰਦੇ ਹਨ। ਇਸ ਮੌਕੇ ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ ਅਤੇ ਸਭ ਦੀ ਖੁਸ਼ਹਾਲੀ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ