Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਚੰਡੀਗੜ੍ਹ ਵਿਖੇ 1 ਤਰੀਕ ਤੋਂ ਲੱਗਣ ਵਾਲੇ ਮੋਰਚੇ ਦੀਆਂ ਤਿਆਰੀਆਂ ਲਈ ਹੋਈ ਮੀਟਿੰਗ

August 27, 2026 07:45 PM
Rozana Sehaj times
ਲੁਧਿਆਣਾ  : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪਹਿਲੀ ਤਰੀਕ ਨੂੰ ਚੰਡੀਗੜ੍ਹ ਵਿਖੇ ਸ਼ੁਰੂ ਹੋਣ ਜਾ ਰਹੇ ਪੱਕੇ ਮੋਰਚੇ ਦੀਆਂ ਤਿਆਰੀਆਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਬਲਾਕ ਮੁੱਲਾਪੁਰ ਦਾਖਾ ਅਤੇ ਲੁਧਿਆਣਾ-1 ਦੀ ਇੱਕ ਸਾਂਝੀ ਤੇ ਅਹਿਮ ਮੀਟਿੰਗ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਦੇ ਦਫ਼ਤਰ ਲਲਤੋਂ ਕਲਾਂ ਵਿਖੇ ਹੋਈ। ਇਸ ਮੀਟਿੰਗ ਦੌਰਾਨ ਇਕੱਤਰ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਨੇ ਦੱਸਿਆ ਕਿ 1 ਤਰੀਕ ਤੋਂ ਚੰਡੀਗੜ੍ਹ ਵਿਖੇ ਲੱਗਣ ਜਾ ਰਹੇ ਇਸ ਇਤਿਹਾਸਕ ਪੱਕੇ ਮੋਰਚੇ ਵਿੱਚ ਜਥੇਬੰਦੀ ਵੱਲੋਂ ਵੱਡੀ ਗਿਣਤੀ ਵਿੱਚ ਵਿਸ਼ਾਲ ਕਾਫ਼ਲਿਆਂ ਨਾਲ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਕਿਸਾਨ ਮਾਰੂ ਨੀਤੀਆਂ 'ਤੇ ਬੋਲਦਿਆਂ ਕਿਹਾ ਕਿ ਇਸ ਮੋਰਚੇ ਦੇ ਮੁੱਖ ਮੁੱਦਿਆਂ ਵਿੱਚ ਅਮਰੀਕਾ ਨਾਲ ਟੈਕਸ ਮੁਕਤ ਵਪਾਰ ਸਮਝੌਤਾ ਰੱਦ ਕਰਵਾਉਣਾ, ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰਵਾਉਣਾ ਅਤੇ ਸਰਕਾਰ ਦੀਆਂ ਹੋਰ ਕਈ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨਾ ਸ਼ਾਮਲ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸਾਰੇ ਕਾਫ਼ਲੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਯੋਗ ਅਗਵਾਈ ਹੇਠ ਚੰਡੀਗੜ੍ਹ ਮੋਰਚੇ ਵਿੱਚ ਸ਼ਾਮਲ ਹੋਣ ਲਈ ਕੂਚ ਕਰਨਗੇ। ਇਸ ਮੌਕੇ ਮੋਰਚੇ ਦੀ ਰਣਨੀਤੀ ਉਲੀਕਣ ਅਤੇ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਜ਼ਿਲ੍ਹਾ ਮੀਤ ਪ੍ਰਧਾਨ ਰਜਿੰਦਰ ਸਿੰਘ ਭਨੋਹੜ, ਬਲਾਕ ਪ੍ਰਧਾਨ ਰਣਵੀਰ ਸਿੰਘ ਰੁੜਕਾ, ਬਲਾਕ ਸਕੱਤਰ ਅਜੀਤ ਸਿੰਘ ਧਾਂਦਰਾ, ਬਲਾਕ ਸਕੱਤਰ ਰਛਪਾਲ ਸਿੰਘ ਭਨੋਹੜ, ਤੇਜਪਾਲ ਸਿੰਘ, ਲਖਜਿੰਦਰ ਸਿੰਘ, ਕੁਲਦੀਪ ਸਿੰਘ ਖਾਲਸਾ, ਸੁਖਦੀਪ ਸਿੰਘ ਦਾਖਾ, ਸਤਨਾਮ ਸਿੰਘ ਸੱਤਾ, ਦਰਸ਼ਨ ਸਿੰਘ ਸਰਾਭਾ, ਬੰਤ ਸਿੰਘ ਧਾਂਦਰਾ, ਜਗਰਾਜ ਸਿੰਘ ਜੱਗਾ, ਦਰਸ਼ਨ ਸਿੰਘ ਆਲਮਗੀਰ ਅਤੇ ਸ਼ਵਿੰਦਰ ਸਿੰਘ ਆਲਮਗੀਰ ਸਮੇਤ ਵੱਡੀ ਗਿਣਤੀ ਵਿੱਚ ਅਹੁਦੇਦਾਰ ਅਤੇ ਅਗਾਂਹਵਧੂ ਕਿਸਾਨ ਆਗੂ ਹਾਜ਼ਰ ਸਨ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ