ਮੋਗਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਿੰਡ ਦੁੱਨੇਕੇ ਦੇ ਵਸਨੀਕ ਅਤੇ ਸਾਬਕਾ ਕੌਂਸਲਰ ਚਰਨਜੀਤ ਸਿੰਘ ਦੇ ਛੋਟੇ ਭਰਾ ਜਰਨੈਲ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮਾਲਵਾ ਜ਼ੋਨ-1 ਐਸ.ਸੀ. ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਇਲਾਕੇ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਨਵੀਂ ਜ਼ਿੰਮੇਵਾਰੀ ਮਿਲਣ ਉਪਰੰਤ ਜਰਨੈਲ ਸਿੰਘ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਤਹਿ ਦਿਲੋਂ ਧੰਨਵਾਦ ਕੀਤਾ। ਜਰਨੈਲ ਸਿੰਘ ਨੇ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਹਲਕਾ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਅਤੇ ਕੌਮੀ ਮੀਤ ਪ੍ਰਧਾਨ ਰਾਜਵੰਤ ਸਿੰਘ ਮਾਹਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਵੱਲੋਂ ਦਿੱਤੇ ਸਹਿਯੋਗ ਅਤੇ ਹੌਸਲੇ ਲਈ ਉਹ ਦਿਲੋਂ ਧੰਨਵਾਦੀ ਹਨ। ਇਸ ਮੌਕੇ ਜਰਨੈਲ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦੇਣ ਵਾਲਿਆਂ ਵਿੱਚ ਐਸ.ਸੀ. ਵਿੰਗ ਦੇ ਹਲਕਾ ਪ੍ਰਧਾਨ ਬਲਜੀਤ ਸਿੰਘ, ਜਗਜੀਤ ਸਿੰਘ ਘਾਰੂ, ਜੋਤੀ ਦੁੱਨੇਕੇ, ਦੀਪਾ ਦੁੱਨੇਕੇ, ਡਾ. ਲਛਮਣ ਸਿੰਘ ਅਤੇ ਗੁਰਵੀਰ ਸਿੰਘ ਲਵਲੀ ਦੁੱਨੇਕੇ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਸ਼ਾਮਲ ਸਨ। ਪਾਰਟੀ ਆਗੂਆਂ ਨੇ ਆਸ ਪ੍ਰਗਟਾਈ ਕਿ ਜਰਨੈਲ ਸਿੰਘ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।