Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਸਪੀਕਰ ਸੰਧਵਾਂ ਵੱਲੋਂ ਸਮੂਹ ਪੰਜਾਬੀਆਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀ ਵਧਾਈ

August 27, 2026 09:02 PM
SehajTimes

ਚੰਡੀਗੜ੍ਹ :  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰੱਖੜੀ ਦੇ ਸ਼ੁਭ ਅਵਸਰ ’ਤੇ ਦੇਸ਼-ਵਿਦੇਸ਼ ਵਿੱਚ ਵੱਸਦੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਿਆਰ, ਵਿਸ਼ਵਾਸ ਅਤੇ ਸਨੇਹ ਦੇ ਪਵਿੱਤਰ ਤੇ ਅਟੁੱਟ ਰਿਸ਼ਤੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਸ ਰਵਾਇਤੀ ਤਿਉਹਾਰ ਦਾ ਸਾਡੇ ਅਮੀਰ ਇਤਿਹਾਸਕ ਅਤੇ ਸੱਭਿਆਚਾਰਕ ਵਿਰਸੇ ਨਾਲ ਡੂੰਘਾ ਸਬੰਧ ਹੈ। ਸਪੀਕਰ ਸੰਧਵਾਂ ਨੇ ਹਰੇਕ ਭਰਾ ਨੂੰ ਆਪਣੀ ਭੈਣ ਦੀ ਜੀਵਨ ਭਰ ਰੱਖਿਆ, ਦੇਖਭਾਲ ਅਤੇ ਸਾਥ ਦੇਣ ਦਾ ਪ੍ਰਣ ਲੈ ਕੇ ਇਸ ਤਿਉਹਾਰ ਦੀ ਅਸਲ ਭਾਵਨਾ ਦਾ ਸਤਿਕਾਰ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਹਰੇਕ ਭਰਾ ਦਾ ਇਹ ਯਕੀਨੀ ਬਣਾਉਣਾ ਨੈਤਿਕ ਫਰਜ਼ ਹੈ ਕਿ ਉਸਦੀ ਭੈਣ ਨੂੰ ਕਦੇ ਕਿਸੇ ਮੁਸ਼ਕਲ ਜਾਂ ਦੁੱਖ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਆਓ ਅਸੀਂ ਮਿਲ ਕੇ ਸਮਾਜ ਵਿੱਚ ਆਪਸੀ ਸਤਿਕਾਰ ਅਤੇ ਸੁਰੱਖਿਆ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰੀਏ। ਸ. ਸੰਧਵਾਂ ਨੇ ਇਸ ਖ਼ੁਸ਼ੀ ਦੇ ਮੌਕੇ ’ਤੇ ਸਮੂਹ ਪਰਿਵਾਰਾਂ ਵਿੱਚ ਅਮਨ, ਖ਼ੁਸ਼ਹਾਲੀ ਅਤੇ ਆਪਸੀ ਸਾਂਝ ਦੇ ਹੋਰ ਪਕੇਰੇ ਹੋਣ ਦੀ ਕਾਮਨਾ ਕੀਤੀ।

 

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ