Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ 'ਚ ਮਿਲੀ ਸਰਕਾਰੀ ਨੌਕਰੀ

August 27, 2026 09:05 PM
SehajTimes
ਮਹਿਜ਼ ਸਾਢੇ ਚਾਰ ਸਾਲਾਂ ’ਚ ਪੁਲਿਸ ਫੋਰਸ ਵਿੱਚ 13,092 ਕਰਮਚਾਰੀ ਸ਼ਾਮਲ, 3,298 ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਜਾਰੀ : ਭਗਵੰਤ ਸਿੰਘ ਮਾਨ
 
‘ਬਿਨਾਂ ਰਿਸ਼ਵਤ, ਬਿਨਾਂ ਸਿਫ਼ਾਰਸ਼’ ਦੇ ਆਧਾਰ 'ਤੇ ਯੋਗਤਾ ਮੁਤਾਬਕ ਹੁਣ ਤੱਕ 70,840 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ : ਭਗਵੰਤ ਸਿੰਘ ਮਾਨ
 
ਜ਼ਿਲ੍ਹਾ ਕੇਡਰ ਵਿੱਚ ਇੰਸਪੈਕਟਰਾਂ, ਐਸ.ਆਈ. ਅਤੇ ਏ.ਐਸ.ਆਈ. ਦੀਆਂ 1,600 ਨਵੀਂਆਂ ਪੋਸਟਾਂ ਨੂੰ ਵਿਭਾਗੀ ਤਰੱਕੀਆਂ ਰਾਹੀਂ ਭਰਨ ਦੀ ਪ੍ਰਵਾਨਗੀ : ਭਗਵੰਤ ਸਿੰਘ ਮਾਨ
 
ਕੇਂਦਰ ਅਤੇ ਹੋਰ ਸੂਬਿਆਂ ਦੇ ਮੁਕਾਬਲੇ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਸਭ ਤੋਂ ਵੱਧ ਤਨਖਾਹਾਂ ਦਿੰਦੀ ਹੈ :  ਭਗਵੰਤ ਸਿੰਘ ਮਾਨ
 
ਸਰਹੱਦੀ ਸੂਬੇ ਵਿੱਚ ਅਮਨ-ਸ਼ਾਂਤੀ ਦੀ ਰਾਖੀ ਲਈ ਪੰਜਾਬ ਪੁਲਿਸ ਨੇ ਹਮੇਸ਼ਾ ਸਮਰਪਣ ਭਾਵਨਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਈ :  ਭਗਵੰਤ ਸਿੰਘ ਮਾਨ
 
ਕੁਝ ਸ਼ਕਤੀਆਂ ਪੰਜਾਬ ਨੂੰ ਅਸ਼ਾਂਤੀ ਅਤੇ ਅੱਤਵਾਦ ਦੇ ਦੌਰ ਵਿੱਚ ਧੱਕਣ ਦੀਆਂ ਸਾਜ਼ਿਸ਼ਾਂ ਰਚ ਰਹੀਆਂ ਹਨ, ਉਨ੍ਹਾਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ : ਭਗਵੰਤ ਸਿੰਘ ਮਾਨ
 
ਪੰਜਾਬ ਦੇਸ਼ ਦਾ ਇੱਕੋ-ਇੱਕ ਅਜਿਹਾ ਸੂਬਾ ਹੈ ਜਿੱਥੇ ਸਮਰਪਿਤ ‘ਸੜਕ ਸੁਰੱਖਿਆ ਫੋਰਸ’ ਹੈ, ਜਿਸ ਨੇ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ 50 ਫੀਸਦੀ ਤੱਕ ਘਟਾਇਆ ਹੈ : ਭਗਵੰਤ ਸਿੰਘ ਮਾਨ
 
ਜਲੰਧਰ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਵਿੱਚ ਭਰਤੀ ਹੋਏ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜੋ ਕਿ ਸੂਬਾ ਸਰਕਾਰ ਦੀ ਮੈਰਿਟ ਦੇ ਆਧਾਰ 'ਤੇ ਰੋਜ਼ਗਾਰ ਦੇਣ ਅਤੇ ਪੁਲਿਸ ਫੋਰਸ ਨੂੰ ਮਜ਼ਬੂਤ ਕਰਨ ਦੀ ਮੁਹਿੰਮ ਵਿੱਚ ਇੱਕ ਹੋਰ ਇਤਿਹਾਸਕ ਕਦਮ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੁਲਿਸ ਫੋਰਸ ਵਿੱਚ 13,092 ਜਵਾਨ ਸ਼ਾਮਲ ਕੀਤੇ ਗਏ ਹਨ, ਜਦੋਂ ਕਿ 3,298 ਹੋਰ ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਇਸ ਦੇ ਨਾਲ ਹੀ ‘ਬਿਨਾਂ ਰਿਸ਼ਵਤ, ਬਿਨਾਂ ਸਿਫ਼ਾਰਸ਼’ ਦੇ ਆਧਾਰ ਉੱਤੇ ਹੁਣ ਤੱਕ 70,840 ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਪੁਲਿਸ ਫੋਰਸ ਦੇ ਵਿਸਥਾਰ ਦੇ ਨਾਲ-ਨਾਲ ਪੰਜਾਬ ਸਰਕਾਰ ਨੇ ਇੰਸਪੈਕਟਰਾਂ, ਐਸ.ਆਈ. ਅਤੇ ਏ.ਐਸ.ਆਈ. ਦੀਆਂ 1,600 ਨਵੀਂਆਂ ਜ਼ਿਲ੍ਹਾ-ਕਾਡਰ ਦੀਆਂ ਪੋਸਟਾਂ ਨੂੰ ਵਿਭਾਗੀ ਤਰੱਕੀ ਰਾਹੀਂ ਭਰਨ ਦੀ ਮਨਜ਼ੂਰੀ ਵੀ ਦਿੱਤੀ ਹੈ। ਇਹ ਕਦਮ ਪੰਜਾਬ ਦੀ ਸਖ਼ਤ ਮਿਹਨਤ ਨਾਲ ਹਾਸਲ ਕੀਤੀ ਅਮਨ-ਸ਼ਾਂਤੀ ਦੀ ਰਾਖੀ ਕਰਨ ਅਤੇ ਅਸ਼ਾਂਤੀ, ਅੱਤਵਾਦ ਦੇ ਖਤਰੇ ਅਤੇ ਸੜਕ ਸੁਰੱਖਿਆ ਦੀਆਂ ਚੁਣੌਤੀਆਂ ਨਾਲ ਨਜਿੱਠਣ ਦੇ ਨਾਲ-ਨਾਲ ਫੋਰਸ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੇ ਇਰਾਦੇ ਸਪੱਸ਼ਟ ਕਰਦਾ ਹੈ। ਇਸ ਮੌਕੇ ਦੀਆਂ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ: “ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਪੰਜਾਬ ਪੁਲਿਸ 'ਚ ਸ਼ਾਮਲ ਹੋਣ ਵਾਲੇ 1,746 ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨੌਜਵਾਨ 'ਬਿਨਾਂ ਰਿਸ਼ਵਤ, ਬਿਨਾਂ ਸਿਫ਼ਾਰਸ਼', ਨਿਰੋਲ ਮੈਰਿਟ ਦੇ ਆਧਾਰ 'ਤੇ ਭਰਤੀ ਹੋਏ ਹਨ... ਪਿਛਲੇ ਲਗਭਗ ਢਾਈ ਸਾਲਾਂ ਵਿੱਚ ਸਾਡੀ ਸਰਕਾਰ 70,840 ਤੋਂ ਵੱਧ ਨੌਕਰੀਆਂ ਦੇ ਚੁੱਕੀ ਹੈ, ਜੋ ਕਿ ਇੱਕ ਇਤਿਹਾਸਕ ਪ੍ਰਾਪਤੀ ਹੈ। ਮੈਨੂੰ ਪੂਰਾ ਭਰੋਸਾ ਹੈ ਕਿ ਇਹ ਨਵੇਂ ਭਰਤੀ ਹੋਏ ਬਹਾਦਰ ਜਵਾਨ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਪੰਜਾਬ ਅਤੇ ਦੇਸ਼ ਦੀ ਰਾਖੀ ਕਰਨਗੇ... ਸਾਰੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਨਵੀਂ ਸ਼ੁਰੂਆਤ ਲਈ ਬਹੁਤ-ਬਹੁਤ ਮੁਬਾਰਕਾਂ। ਪੰਜਾਬ ਪੁਲਿਸ ਪਰਿਵਾਰ ਵਿੱਚ ਜੀ ਆਇਆਂ ਨੂੰ। ਇਨਕਲਾਬ ਜ਼ਿੰਦਾਬਾਦ।” ਪੀ.ਏ.ਪੀ. ਗਰਾਊਂਡ ਫਿਲੌਰ ਵਿਖੇ 1,746 ਨਵੇਂ ਭਰਤੀ ਹੋਏ ਕਾਂਸਟੇਬਲਾਂ ਦੀ ਪਾਸਿੰਗ ਆਊਟ ਪਰੇਡ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਰੰਗਰੂਟਾਂ ਨੂੰ ਪੰਜਾਬ ਪੁਲਿਸ ਦੇ ਪਰਿਵਾਰ ਦਾ ਅਨਿੱਖੜਵਾਂ ਅੰਗ ਬਣਨ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸਮਰਪਣ, ਪੇਸ਼ੇਵਰਤਾ ਅਤੇ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਪਣੇ ਮੁਲਾਜ਼ਮਾਂ ਨੂੰ ਸਭ ਤੋਂ ਵੱਧ ਤਨਖਾਹਾਂ ਦੇਣ 'ਤੇ ਮਾਣ ਹੈ, ਜੋ ਸੂਬੇ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਕਿਹਾ, "ਜੇਕਰ ਕੇਂਦਰ ਸਰਕਾਰ ਜਾਂ ਕੋਈ ਹੋਰ ਸੂਬਾ ਸਰਕਾਰ ਆਪਣੇ ਕਿਸੇ ਵੀ ਮੁਲਾਜ਼ਮ ਨੂੰ 36,000 ਰੁਪਏ ਤਨਖਾਹ ਦਿੰਦੀ ਹੈ ਤਾਂ ਪੰਜਾਬ ਸਰਕਾਰ ਆਪਣੇ ਮੁਲਾਜ਼ਮ ਨੂੰ 50,000 ਰੁਪਏ ਤਨਖਾਹ ਦਿੰਦੀ ਹੈ। ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬਾ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਸਭ ਤੋਂ ਵੱਧ ਤਨਖਾਹ ਦਿੰਦੀ ਹੈ, ਜੋ ਸੂਬਾ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ।" ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨ ਅਜਿਹੇ ਸਮੇਂ ਵਿੱਚ ਸਰਕਾਰ ਦੇ ਪਰਿਵਾਰ ਵਿੱਚ ਸ਼ਾਮਲ ਹੋ ਰਹੇ ਹਨ ਜਦੋਂ ਸੂਬਾ ਸਰਕਾਰ ਪੂਰੇ ਪੰਜਾਬ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹੁਣ ਤੱਕ 70,840 ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ 'ਤੇ ਨੌਕਰੀਆਂ ਦਿੱਤੀਆਂ ਹਨ, ਜਿਸ ਵਿੱਚ ਪੂਰੀ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ, ਭ੍ਰਿਸ਼ਟਾਚਾਰ ਅਤੇ ਸਿਫ਼ਾਰਸ਼ ਤੋਂ ਮੁਕਤ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਸੰਸਦ ਵਿੱਚ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਸੀ। ਉਨ੍ਹਾਂ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ, "ਹੁਣ ਤੁਸੀਂ ਸਰਕਾਰ ਦਾ ਅਨਿਖੜਵਾਂ ਅੰਗ ਬਣ ਗਏ ਹੋ। ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰੋ ਅਤੇ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਆਪਣੀ ਕਲਮ ਅਤੇ ਆਪਣੇ ਅਹੁਦੇ ਦੀ ਵਰਤੋਂ ਕਰੋ।" ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

Have something to say? Post your comment

More in Chandigarh

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ