Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਕੋਇਟਾ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹ ਕੇ ਕਮਰਸ਼ੀਅਲ ਪਲਾਜ਼ਾ ਬਣਾਉਣਾ ਸਿੱਖ ਵਿਰਾਸਤ ’ਤੇ ਹਮਲਾ : ਐਡਵੋਕੇਟ ਧਾਮੀ

August 28, 2026 06:16 PM
Rozana Sehaj times

ਅੰਮ੍ਰਿਤਸਰ  : ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੋਇਟਾ 'ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਤਿਹਾਸਕ ਇਮਾਰਤ ਨੂੰ ਢਾਹ ਕੇ ਉਥੇ ਕਮਰਸ਼ੀਅਲ ਸ਼ਾਪਿੰਗ ਪਲਾਜ਼ਾ ਬਣਾਏ ਜਾਣ ਦੀਆਂ ਖ਼ਬਰਾਂ ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਬੇਹੱਦ ਗੰਭੀਰ ਤੇ ਚਿੰਤਾ ਵਾਲਾ ਮਾਮਲਾ ਆਖਿਆ ਹੈ। ਜਾਰੀ ਪ੍ਰੈਸ ਬਿਆਨ ਰਾਹੀਂ ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿਚ ਸਿੱਖ ਗੁਰੂ ਸਾਹਿਬਾਨ ਤੋਂ ਇਲਾਵਾ ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਸਬੰਧਤ ਅਨੇਕਾਂ ਗੁਰਦੁਆਰੇ ਮੌਜੂਦ ਹਨ। ਇਹ ਧਾਰਮਿਕ ਅਤੇ ਵਿਰਾਸਤੀ ਅਸਥਾਨ ਸਿਰਫ਼ ਇੱਟਾਂ-ਪੱਥਰਾਂ ਦੀਆਂ ਇਮਾਰਤਾਂ ਨਹੀਂ, ਸਗੋਂ ਸਿੱਖ ਕੌਮ ਦੀ ਇਤਿਹਾਸਕ ਪਛਾਣ ਅਤੇ ਵਿਰਾਸਤ ਦੀਆਂ ਨਿਸ਼ਾਨੀਆਂ ਹਨ। ਇਨ੍ਹਾਂ ਨੂੰ ਢਾਹ ਕੇ ਵਪਾਰਕ ਉਸਾਰੀਆਂ ਕਰਨਾ ਸਿੱਖ ਭਾਵਨਾਵਾਂ ਦਾ ਨਿਰਾਦਰ ਹੈ। ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਆਖਿਆ ਕਿ ਉਹ ਤੁਰੰਤ ਦਖ਼ਲ ਦੇ ਕੇ ਚੱਲ ਰਹੀ ਉਸਾਰੀ ਨੂੰ ਰੋਕਣ ਅਤੇ ਗੁਰਦੁਆਰਾ ਸਾਹਿਬ ਦੀ ਜਾਇਦਾਦ ਨੂੰ ਸਿੱਖ ਕੌਮ ਦੇ ਹਵਾਲੇ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਘੱਟ-ਗਿਣਤੀ ਭਾਈਚਾਰਿਆਂ ਦੀਆਂ ਧਾਰਮਿਕ ਅਤੇ ਇਤਿਹਾਸਕ ਨਿਸ਼ਾਨੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਐਡਵੋਕੇਟ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਵੀ ਇਹ ਮਾਮਲਾ ਕੂਟਨੀਤਕ ਤੌਰ ਤੇ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਆਖਿਆ।

 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼