Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਵੰਦੇ ਮਾਤਰਮ’ ਰਾਹੀਂ ਸਿੱਖਾਂ ’ਤੇ ਹਿੰਦੂਤਵ ਕਾਨੂੰਨ ਥੋਪਣ ਦੀ ਕੋਸ਼ਿਸ਼: ਮਾਨ

August 28, 2026 07:16 PM
Rozana Sehaj times

ਬਾਬਾ ਬਕਾਲਾ ਸਾਹਿਬ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਅੱਜ ਬਾਬਾ ਬਕਾਲਾ ਸਾਹਿਬ ਵਿਖੇ ‘ਸਾਚਾ ਗੁਰੂ ਲਾਧੋ ਰੇ’ ਪੰਥਕ ਕਾਨਫਰੰਸ ਕਰਵਾਈ ਗਈ। ਕਾਨਫਰੰਸ ਵਿੱਚ ਪਾਰਟੀ ਦੇ ਅਹੁਦੇਦਾਰਾਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ।ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਪਾਤਸ਼ਾਹ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਆਪਣਾ ਮਹਾਨ ਬਲੀਦਾਨ ਦਿੱਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਅੱਜ ਹਿੰਦੂਤਵ ਦੀ ਵਿਚਾਰਧਾਰਾ ਨੂੰ ‘ਵੰਦੇ ਮਾਤਰਮ’ ਵਰਗੇ ਗੀਤਾਂ ਰਾਹੀਂ ਸਿੱਖਾਂ ’ਤੇ ਥੋਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੀ ਸਿੱਖਾਂ ਨਾਲ ਵਾਪਰ ਰਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਣ ਅਤੇ ਪੰਥ ਨੂੰ ਇਸ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਸਿੱਖ ਕੌਮ ਨੂੰ ਮੀਰੀ-ਪੀਰੀ ਦਾ ਸਿਧਾਂਤ ਦਿੱਤਾ ਹੈ ਅਤੇ ਜੇਕਰ ਸਿੱਖ ਇਸ ਸਿਧਾਂਤ ਤੋਂ ਪਾਸੇ ਹੁੰਦੇ ਹਨ ਤਾਂ ਉਨ੍ਹਾਂ ਦੀ ਕੀਤੀ ਘਾਲਣਾ ਅਜਾਈਂ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਅਤੇ ਭਗਤ ਸਾਹਿਬਾਨ ਨੇ ਸਿੱਖਾਂ ਨੂੰ ਪੱਥਰ ਪੂਜਾ, ਬੁੱਤ ਪੂਜਾ ਅਤੇ ਦੇਵੀ-ਦੇਵਤਿਆਂ ਦੀ ਪੂਜਾ ਤੋਂ ਵਰਜਿਆ ਹੈ। ਇਮਾਨ ਸਿੰਘ ਮਾਨ ਨੇ ਦੋਸ਼ ਲਾਇਆ ਕਿ ਭਾਜਪਾ ਸਰਕਾਰ ਵੱਲੋਂ ਅਜਿਹੇ ਵਿਚਾਰ ਸਿੱਖਾਂ ’ਤੇ ਥੋਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ‘ਵੰਦੇ ਮਾਤਰਮ’ ਰਾਹੀਂ ਦੁਰਗਾ ਦੀ ਉਪਾਸਨਾ ਨਾਲ ਜੋੜਨ ਦੀ ਕੋਸ਼ਿਸ਼ ਦਾ ਹੁਣ ਸਿੱਖ ਕੌਮ ਨੂੰ ਵਿਰੋਧ ਕਰਨਾ ਪਵੇਗਾ। ਇਸ ਮੌਕੇ ਕਾਨਫਰੰਸ ਦੌਰਾਨ ਮਨੁੱਖੀ ਅਧਿਕਾਰਾਂ ਦੇ ਅਲੰਬਰਦਾਰ ਭਾਈ ਜਸਵੰਤ ਸਿੰਘ ਖਾਲੜਾ ਨੂੰ ਵੀ ਯਾਦ ਕੀਤਾ ਗਿਆ। ਆਗੂਆਂ ਵੱਲੋਂ 5 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਅਤੇ 15 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਜਮਹੂਰੀਅਤ ਦਿਹਾੜਾ ਮਨਾਉਣ ਦੀ ਅਪੀਲ ਵੀ ਕੀਤੀ ਗਈ। ਇਸ ਮੌਕੇ ਪਾਰਟੀ ਦੇ ਸਮੂਹ ਜਨਰਲ ਸਕੱਤਰ ਅਹੁਦੇਦਾਰ ਅਤੇ ਵਰਕਰ ਮੈਂਬਰਾਂ ਨੇ ਸ਼ਮੂਲੀਅਤ ਕੀਤੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼