ਲੁਧਿਆਣਾ : ਪਿੰਡ ਜੱਸੋਵਾਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 9ਵਾਂ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਚਾਅ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਆਯੋਜਨ ਸਾਬਕਾ ਸਰਪੰਚ ਬੀਬੀ ਗੁਰਮੀਤ ਕੌਰ ਜੱਸੋਵਾਲ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਪਿੰਡ ਦੀਆਂ ਧੀਆਂ ਨੂੰ ਵਿਸ਼ੇਸ਼ ਤੌਰ ਤੇ ਫੁਲਕਾਰੀਆ ਦੇ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਔਰਤਾਂ ਨੇ ਸ਼ਮੂਲੀਅਤ ਕਰਦਿਆਂ ਪੰਜਾਬੀ ਸੱਭਿਆਚਾਰ ਨਾਲ ਜੁੜੇ ਤੀਆਂ ਦੇ ਰੰਗ ਨੂੰ ਹੋਰ ਗੂੜ੍ਹਾ ਕੀਤਾ। ਇਸ ਮੌਕੇ ਗਿੱਧਾ, ਬੋਲੀਆਂ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਨੇ ਸਮਾਗਮ ਨੂੰ ਹੋਰ ਵੀ ਰੌਣਕਮਈ ਬਣਾ ਦਿੱਤਾ। ਇਸ ਮੌਕੇ ਸਾਬਕਾ ਸਰਪੰਚ ਬੀਬੀ ਗੁਰਮੀਤ ਕੌਰ ਜੱਸੋਵਾਲ ਵੱਲੋਂ ਤੀਆਂ ਦੇ ਸਮਾਗਮ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੇਣ ਵਾਲੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਜਗਤਾਰ ਸਿੰਘ ਜੱਗੂ,ਗੁਰਦੀਪ ਸਿੰਘ ਗਿੱਪੀ, ਸੁਰਿੰਦਰ ਸਿੰਘ, ਪਰਮਜੀਤ ਸਿੰਘ ਪੰਮਾ ਜੱਸੋਵਾਲ, ਸੁਖਵੰਤ ਸਿੰਘ ਲਾਲੀ,ਹਰਬੰਸ ਕੌਰ, ਗੁਰਪ੍ਰੀਤ ਕੌਰ ਬੱਦੋਵਾਲ, ਸੁਰਿੰਦਰ ਕੁਮਾਰ, ਕਿਰਨ ਕੌਰ, ਬਲਵਿੰਦਰ ਕੌਰ, ਸਾਬਕਾ ਸਰਪੰਚ ਜਾਗੀਰ ਸਿੰਘ, ਵਿੱਕੀ, ਪੁਸਪਿੰਦਰ ਕੌਰ,ਮੁਖਤਿਆਰ ਕੌਰ, ਹੁਸ਼ਿਆਰ ਸਿੰਘ, ਮਨੀ ਜੱਸੋਵਾਲ,ਜਗਦੀਸ਼ ਲਾਲ਼ ਮੰਗੂ, ਗੁਰਦੀਪ ਸਿੰਘ, ਲਖਵੀਰ ਸਿੰਘ ਜਸਵਿੰਦਰ ਸਿੰਘ, ਤੋਂ ਇਲਾਵਾ ਪਿੰਡ ਦੀਆਂ ਔਰਤਾਂ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।