Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕੋਟਕਪੂਰਾ ਮੰਡੀ ’ਚ ਬਾਸਮਤੀ ਦੀ ਰਸਮੀ ਸ਼ੁਰੂਆਤ, 1509 ਕਿਸਮ 3860 ਰੁਪਏ ਪ੍ਰਤੀ ਕੁਇੰਟਲ ਵਿਕੀ

August 29, 2026 03:36 PM
Rozana Sehaj times
ਕੋਟਕਪੂਰਾ  :  ਸਥਾਨਕ ਨਵੀਂ ਅਨਾਜ ਮੰਡੀ ਕੋਟਕਪੂਰਾ ਵਿੱਚ ਬਾਸਮਤੀ ਦੀ ਫ਼ਸਲ ਦੀ ਰਸਮੀ ਆਮਦ ਦੀ ਸ਼ੁਰੂਆਤ ਅੱਜ ਸਰਦਾਰ ਕੁਲਤਾਰ ਸਿੰਘ ਸੰਧਵਾਂ, ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਕਰਵਾਈ ਗਈ। ਇਸ ਮੌਕੇ ਬਾਸਮਤੀ ਦੀ ਪਹਿਲੀ ਫ਼ਸਲ ਦੀ ਬੋਲੀ ਕਰਵਾਈ ਗਈ, ਜਿਸ ਦੌਰਾਨ ਬਾਸਮਤੀ 1509 ਕਿਸਮ ਦਾ ਰੇਟ 3860 ਰੁਪਏ ਪ੍ਰਤੀ ਕੁਇੰਟਲ ਰਿਹਾ।ਇਸ ਮੌਕੇ ਚੇਅਰਮੈਨ ਗੁਰਮੀਤ ਸਿੰਘ ਆਰੇਵਲਾ, ਮਾਰਕਿਟ ਕਮੇਟੀ ਕੋਟਕਪੂਰਾ, ਉਮੇਸ਼ ਗਰਗ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਮਹਿੰਦਰਪਾਲ ਸਿੰਘ ਲੱਕੀ ਜਨਰਲ ਸਕੱਤਰ, ਪ੍ਰਵੀਨ ਗਰਗ ਨਿਰਮਲ ਕੁਮਾਰ ਅਤੇ ਭੁਪਿੰਦਰ ਸਿੰਘ ਭੂਪਾ ਸਮੇਤ ਹੋਰ ਆੜ੍ਹਤੀ ਅਤੇ ਮੰਡੀ ਅਧਿਕਾਰੀ ਹਾਜ਼ਰ ਸਨ। ਬਾਸਮਤੀ ਦੀ ਪਹਿਲੀ ਫ਼ਸਲ ਲੈ ਕੇ ਪਿੰਡ ਹਰੀਨੌ ਦੇ ਕਿਸਾਨ ਚਰਨਜੀਤ ਸਿੰਘ ਪੁੱਤਰ ਜੁਗਰਾਜ ਸਿੰਘ ਮੰਡੀ ਪਹੁੰਚੇ। ਉਹਨਾਂ ਦੀ ਬਾਸਮਤੀ 1509 ਫ਼ਸਲ ਦੀ ਬੋਲੀ 3860 ਰੁਪਏ ਪ੍ਰਤੀ ਕੁਇੰਟਲ ਦੇ ਭਾਅ ’ਤੇ ਹੋਈ। ਪਹਿਲੀ ਫ਼ਸਲ ਨੂੰ ਵਧੀਆ ਭਾਅ ਮਿਲਣ ’ਤੇ ਮੰਡੀ ਵਿੱਚ ਮੌਜੂਦ ਕਿਸਾਨਾਂ ਅਤੇ ਆੜ੍ਹਤੀਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਬਾਸਮਤੀ ਦੀ ਆਮਦ ਸ਼ੁਰੂ ਹੋਣ ਨਾਲ ਆਉਣ ਵਾਲੇ ਦਿਨਾਂ ਵਿੱਚ ਕੋਟਕਪੂਰਾ ਮੰਡੀ ਵਿੱਚ ਫ਼ਸਲ ਦੀ ਆਮਦ ਵਧਣ ਦੀ ਉਮੀਦ ਹੈ। ਕਿਸਾਨਾਂ ਨੂੰ ਬਾਸਮਤੀ ਦੀ ਫ਼ਸਲ ਦੇ ਵਧੀਆ ਭਾਅ ਮਿਲਣ ਦੀ ਆਸ ਹੈ।
 
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ