Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਜਥੇਦਾਰ ਗੜਗੱਜ ਵੱਲੋਂ ਸਿੱਖ ਪਰਿਵਾਰਾਂ ਨੂੰ ਨਸੀਹਤ

August 29, 2026 04:15 PM
Rozana Sehaj times
ਸੁਨਾਮ  :  ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਅਰੰਭੇ ਮੀਰੀ ਪੀਰੀ ਖਾਲਸਾ ਮਾਰਚ ਦੇ ਦੂਜੇ ਪੜਾਅ ਤਹਿਤ ਖਾਲਸਾ ਮਾਰਚ ਦਾ ਸੁਨਾਮ ਪੁੱਜਣ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ ਹੇਠ ਭਰਵਾਂ ਸਵਾਗਤ ਕੀਤਾ ਗਿਆ। ਖਾਲਸਾ ਮਾਰਚ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਜਾ ਰਹੀ ਹੈ। ਸੁੰਦਰ ਪਾਲਕੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਹਿਤ ਸਸ਼ੋਭਤ ਕੀਤੇ ਗਏ ਹਨ। ਸੁਨਾਮ ਪੁੱਜਣ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਬੋਧਨ ਕਰਦਿਆਂ ਸਿੱਖ ਪਰਿਵਾਰਾਂ ਨੂੰ ਸੁਨੇਹਾ ਦਿੱਤਾ ਕਿ ਉਹ ਕੌਮ ਦੇ ਭਵਿੱਖ ਅਤੇ ਵਿਕਾਸ ਲਈ ਘੱਟੋ ਘੱਟ ਤਿੰਨ ਬੱਚੇ ਪੈਦਾ ਕਰਨ। ਉਨ੍ਹਾਂ ਆਖਿਆ ਕਿ ਕੁੱਝ ਇੱਕ ਤਾਕਤਾਂ ਸਿੱਖੀ ਨੂੰ ਢਾਅ ਲਾਉਣ ਲਈ ਕੋਝੇ ਹਥਕੰਡੇ ਵਰਤ ਰਹੀਆਂ ਹਨ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਨਸ਼ਿਆਂ ਨੂੰ ਖ਼ਤਮ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ ਲੇਕਿਨ ਪੰਜਾਬ ਅੰਦਰ ਨਸ਼ਿਆ ਦਾ ਰੁਝਾਨ ਬਾਦਸਤੂਰ ਜਾਰੀ ਹੈ। ਉਨ੍ਹਾਂ ਗੋਲਕ ਵਿੱਚ ਪੈਸੇ ਚੜ੍ਹਾਉਣ ਦੀ ਸਿੱਖ ਪਰੰਪਰਾ ਦਾ ਬਾਰੇ ਕਿਹਾ ਕਿ ਅਜਿਹਾ ਸਿੱਖ ਸੰਸਥਾਵਾਂ ਦੇ ਕੰਮਕਾਜ ਲਈ ਜ਼ਰੂਰੀ ਹਨ। ਉਨ੍ਹਾਂ ਨੌਜਵਾਨਾਂ ਨੂੰ ਸਿੱਖੀ ਨਾਲ ਜੁੜਣ ਦਾ ਸੱਦਾ ਦਿੰਦਿਆਂ ਕਿਹਾ ਕਿ ਜਵਾਨੀ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਬਚਾਉਣ ਲਈ ਨੌਜਵਾਨਾਂ ਨੂੰ ਖੁਦ ਅੱਗੇ ਆਉਣਾ ਪਵੇਗਾ। ਮੀਰੀ ਪੀਰੀ ਖਾਲਸਾ ਮਾਰਚ ਦਾ ਸ਼ਹਿਰ ਅੰਦਰ ਵੱਖ ਵੱਖ ਥਾਵਾਂ ਤੇ ਸੰਗਤਾਂ ਵੱਲੋਂ ਸਵਾਗਤ ਕੀਤਾ ਗਿਆ। 
 
 
 
 
 
 
 
 b

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ