Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਮੀਟਿੰਗ ਦਾ ਸਮਾਂ ਨਾ ਦੇਣ ਖਿ਼ਿਲਾਫ਼ ਮੁੱਖ ਮੰਤਰੀ ਦਾ ਫੂਕਿਆ ਪੁਤਲਾ

August 29, 2026 04:25 PM
Rozana Sehaj times
ਮਾਨਸਾ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਦੇ ਸੱਦੇ 'ਤੇ ਮਾਨਸਾ ਜ਼ਿਲ੍ਹੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ 27 ਅਗਸਤ ਦੀ ਨਿਰਧਾਰਿਤ ਮੀਟਿੰਗ ਤੋਂ ਮੁੱਖ ਮੰਤਰੀ ਦੇ ਮੁਕਰਨ ਖਿ਼ਿਲਾਫ਼ ਸਥਾਨਕ ਪ੍ਰਬੰਧਕੀ ਕੰਪਲੈਕਸ ਵਿਖੇ ਉਨ੍ਹਾਂ ਦਾ ਕੋਲ  ਪੁਤਲਾ ਫੂਕਿਆ ਗਿਆ। ਇਸ ਰੋਹ ਭਰੇ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ, ਹਰਪ੍ਰੀਤ ਬਿੱਟੂ,ਜਸਵੰਤ ਮੌਜੋ,ਕਰਮਜੀਤ ਤਾਮਕੋਟ, ਅਮੋਲਕ ਡੇਲੂਆਣਾ, ਬਿੱਕਰ ਸਿੰਘ ਮਾਖਾ,ਦਰਸ਼ਨ ਅਲੀਸ਼ੇਰ ਅਤੇ,ਗੁਰਜੀਤ ਸਿੰਘ ਲਾਲਿਆਵਾਲੀ ਨੇ ਕਿਹਾ ਕਿ 7 ਅਗਸਤ ਨੂੰ ਚੰਡੀਗੜ੍ਹ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਵੱਡੀ ਰੈਲੀ ਤੋਂ ਬਾਅਦ ਮੁੱਖ ਮੰਤਰੀ ਨੇ 27 ਅਗਸਤ ਨੂੰ ਮੀਟਿੰਗ ਦਾ ਸਮਾਂ ਦਿੱਤਾ ਸੀ ਪਰ ਕੱਲ ਮੀਟਿੰਗ ਦੇ  ਸਮੇਂ ਤੋਂ ਪਹਿਲਾਂ ਹੀ ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਪੇਜ਼ 'ਤੇ ਪੋਸਟ ਪਾ ਕੇ ਮੀਟਿੰਗ ਤੋਂ ਮਨ੍ਹਾ ਕਰਦਿਆਂ ਕਿਹਾ ਕਿ ਹੜਤਾਲ ਅਤੇ ਮੀਟਿੰਗ ਨਾਲ-ਨਾਲ ਨਹੀਂ ਚੱਲ ਸਕਦੀਆਂ|ਜਿਸ ਤੋਂ  ਰੋਹ 'ਚ ਆਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਾਂਝੀ ਤਾਲਮੇਲ ਕਮੇਟੀ ਵੱਲੋ 28 ਅਗਸਤ ਨੂੰ ਜਿਲ੍ਹਾ ਅਤੇ ਤਹਿਸੀਲ ਪੱਧਰ 'ਤੇ ਮੁੱਖ ਮੰਤਰੀ ਦੇ ਪੁਤਲੇ ਸਾੜਨ ਦਾ ਪ੍ਰੋਗਰਾਮ ਐਲਾਨਿਆ ਗਿਆ ਸੀ। ਮੁਲਾਜ਼ਮ ਆਗੂਆਂ ਸ਼ਿੰਦਰਪਾਲ ਸਿੰਘ,ਮੇਜਰ ਸਿੰਘ ਦੂਲੋਵਾਲ,ਅਜੈਬ ਅਲੀਸ਼ੇਰ, ਬਿੱਕਰ ਮਘਾਣੀਆਂ, ਰਾਜਵਿੰਦਰ ਪੈਰੋਂ,ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ ਜਿਸ ਦਾ ਖਮਿਆਜ਼ਾ ਸਰਕਾਰ ਨੂੰ ਅਗਾਮੀ ਚੋਣਾਂ ਦੌਰਾਨ  ਭੁਗਤਣਾ ਪਵੇਗਾ। ਆਗੂਆਂ ਨੇ ਪੰਜਾਬ ਦੇ ਸਮੂਹ ਮੁਲਾਜ਼ਮਾਂ, ਅਤੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀ ਮੁਲਾਜ਼ਮ ਮਾਰੂ ਅਤੇ ਨਿੱਜੀਕਰਨ ਦੀਆਂ ਨੀਤੀਆਂ ਨੂੰ ਹਰ ਫਰੰਟ 'ਤੇ ਪਾਜ ਉਧੇੜਨ ਦਾ ਕੰਮ ਕਰਨ। ਆਗੂਆਂ ਨੇ ਕਿਹਾ ਕਿ 30 ਦੀ ਲੁਧਿਆਣਾ ਮੀਟਿੰਗ ਦੌਰਾਨ ਲੈਣ ਵਾਲੇ ਫੈਸਲਿਆਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ, ਅਤੇ ਹੰਕਾਰੀ ਮੁੱਖ ਮੰਤਰੀ ਦਾ ਹੰਕਾਰ ਤੋੜ ਕੇ ਆਪਣੀਆਂ ਹੱਕੀ ਅਤੇ ਜਾਇਜ ਮੰਗਾਂ ਲਾਗੂ ਕਰਵਾਕੇ ਰਹਾਂਗੇ।

Have something to say? Post your comment

More in Malwa

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ