ਦਿਸ਼ਾਂਤ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ ਅਤੇ ਲਗਨ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਰਚਰੀ ਦੇ ਮੁਕਾਬਲੇ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਉਸ ਦੀ ਇਸ ਉਪਲਬਧੀ ਨਾਲ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਹੈ।
ਇਸ ਮੌਕੇ ਸਕੂਲ ਦੇ ਡਾਇਰੈਕਟਰ ਸ਼੍ਰੀ ਗੌਰਵ ਗੁਲਾਟੀ, ਪ੍ਰੈਜ਼ੀਡੈਂਟ ਸ਼੍ਰੀਮਤੀ ਸਲੋਨੀ ਗੁਲਾਟੀ, ਮੈਨੇਜਰ ਸ਼੍ਰੀ ਸੁਸ਼ੀਲ ਮਿਸ਼ਰਾ ਅਤੇ ਪ੍ਰਿੰਸੀਪਲ ਡਾ. ਮੀਨਾਕਸ਼ੀ ਸੂਦ ਨੇ ਦਿਸ਼ਾਂਤ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਇਕਾਗਰਤਾ ਦੀ ਭਾਵਨਾ ਪੈਦਾ ਕਰਦੀਆਂ ਹਨ। ਸਕੂਲ ਵੱਲੋਂ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਂਦਾ ਹੈ।
ਸਕੂਲ ਪ੍ਰਬੰਧਨ ਨੇ ਦਿਸ਼ਾਂਤ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਦਾ ਨਾਮ ਹੋਰ ਉੱਚਾ ਕਰਨ ਲਈ ਪ੍ਰੇਰਿਤ ਕੀਤਾ।