ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਹੜਤਾਲੀ ਮੁਲਾਜਮਾਂ ਵਿਰੁੱਧ ਕੋਈ ਵੀ ਕਾਰਵਾਈ ਕਰਨ ਵਿਰੁੱਧ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਮਾਨ ਨੂੰ ਚੇਤਾਵਨੀ ਦਿੱਤੀ ਹੈ ਕਿ ਇਹ ਸੂਬੇ ਦੇ ਮੁੱਖ ਮੰਤਰੀ ਵਜੋਂ ਉਨ੍ਹਾਂ ਦਾ ਆਖਰੀ ਦਿਨ ਸਾਬਤ ਹੋ ਸਕਦਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਇੱਕ ਗੈਰ-ਰਸਮੀ ਗੱਲਬਾਤ ਦੌਰਾਨ, ਵੜਿੰਗ ਨੇ ਜ਼ੋਰ ਦਿੰਦਿਆਂ, ਕਿਹਾ ਕਿ ਕਾਨੂੰਨੀ ਤੌਰ ਤੇ ਵਿਰੋਧ ਪ੍ਰਦਰਸ਼ਨ ਮੁਲਾਜਮਾਂ ਦਾ ਜਮਹੂਰੀ ਅਧਿਕਾਰ ਹੈ। ਉਨ੍ਹਾਂ ਨੇ ਚੇਤਾਵਨੀ ਦਿੰਦਿਆਂ, ਤੁਸੀਂ ਕਾਰਵਾਈ ਦੀਆਂ ਧਮਕੀਆਂ ਦੇ ਕੇ ਉਨ੍ਹਾਂ ਨੂੰ ਡਰਾ ਨਹੀਂ ਸਕਦੇ ਅਤੇ ਧੱਕੇਸ਼ਾਹੀ ਨਹੀਂ ਕਰ ਸਕਦੇ ਅਤੇ ਮੁੱਖ ਮੰਤਰੀ ਨੂੰ ਕਰਮਚਾਰੀਆਂ ਵਿਰੁੱਧ ਕਾਰਵਾਈ ਕਰਨ ਸਬੰਧੀ ਅਧਿਕਾਰ ਦੀ ਵਰਤੋਂ ਕਰਨ ਕੋਸ਼ਿਸ਼ ਕਰਨ ਦੀ ਚੁਣੌਤੀ ਦਿੱਤੀ। ਉਨ੍ਹਾਂ ਨੇ ਚੇਤਾਵਨੀ ਦਿੰਦਿਆਂ, ਕਿਹਾ ਕਿ ਇਸਦੇ ਮੁੱਖ ਮੰਤਰੀ ਲਈ ਦੂਰਗਾਮੀ ਨਤੀਜੇ ਹੋਣਗੇ, ਜਿਸਦੀ ਉਨ੍ਹਾਂ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਹੋਵੇਗੀ। ਉਹ ਰੰਧਾਵਾ ਨਾਲ ਸਹਿਮਤੀ ਪ੍ਰਗਟਾਈ ਕਿ ਸਾਰੀਆਂ ਪਾਰਟੀਆਂ ਵਿੱਚ ਸਲੀਪਰ ਸੈੱਲ ਹਨ ਅਤੇ ਸਾਨੂੰ ਅਜਿਹੇ ਸੈੱਲਾਂ ਦੀ ਪਛਾਣ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦਾ ਪਰਦਾਫਾਸ਼ ਕਰਨਾ ਚਾਹੀਦਾ ਹੈ, ਕਿਉਂਕਿ ਉਹ ਸਿਆਸੀ ਵਿਰੋਧੀਆਂ ਨਾਲੋਂ ਪਾਰਟੀ ਨੂੰ ਜ਼ਿਆਦਾ ਨੁਕਸਾਨ ਪਹੁੰਚਾਉਂਦੇ ਹਨ।