Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਕਿਸਾਨਾਂ ਨੇ ਸੁਨਾਮ 'ਚ ਫੂਕਿਆ ਸਰਕਾਰ ਦਾ ਪੁਤਲਾ

August 29, 2026 07:52 PM
Rozana Sehaj times
 
ਸੁਨਾਮ : ਕਿਸਾਨਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਲੰਮੇ ਸਮੇਂ ਤੋਂ ਖੇਤੀਬਾੜੀ ਵਿਕਾਸ ਬੈਂਕਾਂ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਲਾਏ ਧਰਨਿਆਂ ਦੇ ਚੱਲਦਿਆਂ ਸ਼ਨਿੱਚਰਵਾਰ ਨੂੰ ਫਰੀਦਕੋਟ ਵਿਖੇ ਹਿਰਾਸਤ ਵਿੱਚ ਲਏ ਕਿਸਾਨਾਂ ਦੀ ਰਿਹਾਈ ਲਈ ਜਥੇਬੰਦੀ ਦੇ ਆਗੂਆਂ ਨੇ ਕੇਵਲ ਸਿੰਘ ਜਵੰਧਾ ਦੀ ਅਗਵਾਈ ਹੇਠ ਸੁਨਾਮ ਵਿਖੇ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਬੋਲਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਕੇਵਲ ਸਿੰਘ ਜਵੰਧਾ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਪੂਰੀਆਂ ਕਰਨ ਵਿੱਚ ਆਨਾਕਾਨੀ ਕਰ ਰਹੀ ਹੈ। ਕਿਸਾਨ ਲੰਮੇ ਸਮੇਂ ਤੋਂ ਬੈਂਕਾਂ ਸਾਹਮਣੇ ਧਰਨੇ ਦੇਕੇ ਬੈਠੇ ਹੋਏ ਹਨ। ਉਨ੍ਹਾਂ ਦੱਸਿਆ ਕਿ ਸ਼ਨਿੱਚਰਵਾਰ ਨੂੰ ਫਰੀਦਕੋਟ ਵਿਖੇ ਸੂਬਾ ਪੱਧਰੀ ਧਰਨੇ ਵਿੱਚ ਸ਼ਮੂਲੀਅਤ ਕਰਨ ਜਾ ਰਹੇ ਜਥੇਬੰਦੀ ਦੇ ਮੋਹਰੀ ਆਗੂ ਕਾਕਾ ਸਿੰਘ ਕੋਟੜਾ ਸਮੇਤ ਹੋਰਨਾਂ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਤੋਂ ਜਬਰੀ ਰੋਕ ਰਹੀ ਹੈ। ਅਜਿਹੇ ਵਰਤਾਰੇ ਨੂੰ ਕਿਸਾਨ ਕਦਾਚਿੱਤ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਆਖਿਆ ਕਿ ਜੇਕਰ ਹਿਰਾਸਤ ਵਿੱਚ ਲਏ ਕਿਸਾਨਾਂ ਨੂੰ ਨਾ ਛੱਡਿਆ ਗਿਆ ਤਾਂ ਜਥੇਬੰਦੀ ਵੱਲੋਂ ਸਰਕਾਰ ਖ਼ਿਲਾਫ਼ ਜੋ਼ੋਰਦਾਰ ਪ੍ਰਦਰਸ਼ਨ ਕੀਤਾ ਜਾਵੇਗਾ।
 
 

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ