Saturday, March 21, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪੰਜਾਬ ਨੂੰ ਹਰਿਆ ਭਰਿਆ ਅਤੇ ਸਾਫ਼-ਸੁਥਰਾ ਬਣਾਉਣ ਲਈ ਪੌਦੇ ਲਗਾਉਣ ਦੀ ਵੱਡੀ ਮੁਹਿੰਮ ਚਲਾਈ ਜਾਵੇਗੀ

July 12, 2021 08:58 PM
SehajTimes

ਮੁੱਖ ਸਕੱਤਰ ਨੇ 5,467 ਕਰੋੜ ਰੁਪਏ ਦੀ ਲਾਗਤ ਵਾਲੇ ਗਰੀਨ ਪੰਜਾਬ ਮਿਸ਼ਨ ਨੂੰ ਦਿੱਤੀ ਮਨਜ਼ੂਰੀ
25 ਲੱਖ ਬੂਟੇ ਮੁਫ਼ਤ ਵੰਡਣ ਦੇ ਦਿੱਤੇ ਆਦੇਸ਼
101 ਨਾਨਕ ਬਗੀਚੀਆਂ ਅਤੇ 128 ਗੁਰੂ ਤੇਗ ਬਹਾਦਰ ਪਵਿੱਤਰ ਵਣ ਤਿਆਰ ਕੀਤੇ ਜਾਣਗੇ

ਚੰਡੀਗੜ੍ਹ : ਪੰਜਾਬ ਨੂੰ ਹਰਿਆ-ਭਰਿਆ ਅਤੇ ਸਾਫ-ਸੁਥਰਾ ਬਣਾਉਣ ਲਈ ਜਲਦੀ ਹੀ ਪੌਦੇ ਲਗਾਉਣ ਦੀ ਇੱਕ ਵਿਸ਼ਾਲ ਮੁਹਿੰਮ ਚਲਾਈ ਜਾਏਗੀ। ਇਹ ਅੱਜ ਇਥੇ ਚਾਲੂ ਵਿੱਤੀ ਵਰ੍ਹੇ 2021-22 ਲਈ ਮਨਜ਼ੂਰ ਕੀਤੇ ਗਏ 5,466.82 ਕਰੋੜ ਰੁਪਏ ਦੀ ਲਾਗਤ ਵਾਲੇ  ਗਰੀਨ ਪੰਜਾਬ ਮਿਸ਼ਨ ਦਾ ਹਿੱਸਾ ਹੋਵੇਗਾ। ਇਹ ਪ੍ਰਵਾਨਗੀ ਇੱਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਗਰੀਨ ਪੰਜਾਬ ਮਿਸ਼ਨ ਦੀ ਸੰਚਾਲਨ ਕਮੇਟੀ ਦੀ ਮੀਟਿੰਗ ਵਿੱਚ ਦਿੱਤੀ ਗਈ। ਮੁੱਖ ਸਕੱਤਰ ਨੇ ਜੰਗਲਾਤ ਵਿਭਾਗ ਨੂੰ 25 ਲੱਖ ਬੂਟੇ ਮੁਫ਼ਤ ਵੰਡਣ ਸਬੰਧੀ ਯੋਜਨਾ ਉਲੀਕਣ ਲਈ ਕਿਹਾ ਤਾਂ ਜੋ ਸੂਬੇ ਵਿੱਚ ਹਰਿਆਲੀ ਅਧੀਨ ਰਕਬਾ ਵਧਾਉਣ ਲਈ ਲੋਕਾਂ ਨੂੰ ਇਸ ਮਿਸ਼ਨ ਵਿੱਚ ਸ਼ਾਮਲ ਕੀਤਾ ਜਾ ਸਕੇ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੰਜਾਬ ਵਿਚ ਬਿਜਲੀ ਸਥਿਤੀ ਥੋੜੀ ਸੁਧਰੀ, ਉਦਯੋਗਾਂ ਨੂੰ ਬੰਦਸ਼ਾਂ ਵਿਚ ਢਿੱਲ

ਮੁੱਖ ਸਕੱਤਰ ਨੇ ਜੰਗਲਾਤ ਵਿਭਾਗ ਨੂੰ ਸ਼ਹਿਰੀ ਖੇਤਰਾਂ ਵਿੱਚ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ `ਤੇ 101 ਨਵੀਆਂ ਬਗੀਚੀਆਂ (ਨਰਸਰੀਆਂ) ਲਗਾਉਣ, ਸੂਬੇ ਵਿੱਚ ਪੰਚਾਇਤ  ਅਤੇ ਜੰਗਲ ਦੀਆਂ ਜ਼ਮੀਨਾਂ `ਤੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਦੇ ਨਾਮ `ਤੇ 128 ਪਵਿੱਤਰ ਵਣ (ਜੰਗਲਾਤ ਖੇਤਰ) ਅਤੇ ਇਸ ਵਿੱਤੀ ਵਰ੍ਹੇ ਦੌਰਾਨ 12 ਫਾਰੈਸਟ ਅਤੇ ਨੇਚਰ ਅਵੇਅਰਨੈੱਸ ਪਾਰਕ ਤਿਆਰ ਕਰਨ ਦੇ ਨਿਰਦੇਸ਼ ਵੀ ਦਿੱਤੇ। 
ਵਿਸ਼ਵ ਵਾਤਾਵਰਣ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੇਂ ਰੂਪ ਵਿੱਚ ਉਲੀਕੇ ਮਿਸ਼ਨ ਤੰਦਰੁਸਤ ਪੰਜਾਬ ਦੀ ਸ਼ੁਰੂਆਤ ਦਾ ਜ਼ਿਕਰ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਗਰੀਨ ਪੰਜਾਬ ਮਿਸ਼ਨ ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਦੇ ਉਦੇਸ਼ ਨੂੰ ਪ੍ਰਾਪਤ ਕਰਨ ਲਈ ਸਭ ਤੋਂ ਮਹੱਤਵਪੂਰਨ ਉਪ-ਮਿਸ਼ਨਾਂ ਵਿੱਚੋਂ ਇੱਕ ਹੈ ਜਿਸਦਾ ਉਦੇਸ਼ ਅੱਗੇ ਆਉਣ ਵਾਲੀ ਮੌਸਮੀ ਤਬਦੀਲੀ ਦੇ ਪ੍ਰਭਾਵਾਂ ਨੂੰ ਘਟਾਉਣਾ ਹੈ। ਉਨ੍ਹਾਂ ਕਿਹਾ ਕਿ ਪੌਦੇ ਲਾਉਣ ਦੀਆਂ ਸਾਰੀਆਂ ਗਤੀਵਿਧੀਆਂ ਇਸ ਮੌਨਸੂਨ ਦੇ ਸੀਜ਼ਨ ਵਿੱਚ ਮੁਕੰਮਲ ਕੀਤੀਆਂ ਜਾਣ ਅਤੇ ਇਸ ਵਿੱਚ ਲੋਕਾਂ, ਭਾਈਚਾਰਿਆਂ ਅਤੇ ਵੱਖ ਵੱਖ ਭਾਈਵਾਲਾਂ ਦੀ ਸ਼ਮੂਲੀਅਤ ਅਤੇ ਸਹਿਯੋਗ ਨੂੰ ਯਕੀਨੀ ਬਣਾਇਆ ਜਾਵੇ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸਿਮਰਜੀਤ ਬੈਂਸ ’ਤੇ ਜਬਰ ਜਨਾਹ ਮਾਮਲੇ 'ਚ ਕੇਸ ਦਰਜ

ਵਿੱਤ ਕਮਿਸ਼ਨਰ, ਜੰਗਲਾਤ ਡੀ.ਕੇ. ਤਿਵਾੜੀ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਵਿਭਾਗ ਨੇ ਪਿਛਲੇ ਸਾਲ ਐਨ.ਐਚ.ਏ.ਆਈ. ਦੇ ਸਹਿਯੋਗ ਨਾਲ ਲੰਬਾਈ ਵਾਲੇ ਇਕ  ਲੱਖ ਬੂਟੇ ਲਗਾਏ ਸਨ ਅਤੇ ਇਸ ਸਾਲ ਵੀ ਪੰਜਾਬ ਚੋਂ ਲੰਘਣ ਵਾਲੇ ਰਾਜਮਾਰਗਾਂ ਦੇ 5 ਵੱਖ-ਵੱਖ ਹਿੱਸਿਆਂ `ਤੇ ਇਕ ਲੱਖ ਹੋਰ ਪੌਦੇ ਲਗਾਉਣ ਦੀ ਯਤਨ ਕੀਤੇ ਜਾ ਰਹੇ ਹਨ। ਇਹ ਵੀ ਦੱਸਿਆ ਗਿਆ ਕਿ ਅਬੋਹਰ ਵਿਖੇ ਮਾਤਾ ਅੰਮ੍ਰਿਤਾ ਦੇਵੀ ਬਿਸ਼ਨੋਈ ਯਾਦਗਾਰ 3.15 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋ ਗਈ ਹੈ ਅਤੇ ਲੋਕਾਂ ਲਈ ਖੋਲ੍ਹ ਦਿੱਤੀ ਗਈ ਹੈ। 
ਇਕ ਹੋਰ ਗਰੀਨਿੰਗ ਪ੍ਰੋਜੈਕਟ ਗ੍ਰੀਨ ਇੰਡੀਆ ਮਿਸ਼ਨ ਜਿਸ ਵਿੱਚ ਵਿਸ਼ੇਸ਼ ਤੌਰ `ਤੇ ਕੰਢੀ ਅਤੇ ਸ਼ਿਵਾਲਿਕ ਦੇ ਹੇਠਲੀਆਂ ਪਹਾੜੀਆਂ ਨੂੰ ਕਵਰ ਕੀਤਾ ਗਿਆ ਹੈ, ਤਹਿਤ ਸ਼ਿਵਾਲਿਕ ਦੇ ਹੇਠਲੀਆਂ ਪਹਾੜੀਆਂ ਵਿੱਚ ਹਰਿਆਲੀ ਅਧੀਨ ਖੇਤਰ ਵਧਾਉਣ ਲਈ ਮੁਹਾਲੀ, ਰੋਪੜ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਵਿਚ ਫੈਲੇ 2375 ਹੈਕਟੇਅਰ ਰਕਬੇ ਵਿਚ ਸਹਾਇਤਾ ਪ੍ਰਾਪਤ ਸੁਧਾਰ ਕਾਰਜ ਚਲਾਏ ਜਾਣਗੇ। ਸ਼ਿਵਾਲਿਕ ਹੇਠਲੀਆਂ ਪਹਾੜੀਆਂ ਵਿੱਚ ਰਹਿੰਦੇ ਸਥਾਨਕ ਭਾਈਚਾਰਿਆਂ ਦੀ ਆਮਦਨ ਵਿੱਚ ਸੁਧਾਰ ਲਈ ਆਮਦਨੀ ਪੈਦਾ ਕਰਨ ਵਾਲੀਆਂ ਗਤੀਵਿਧੀਆਂ ਜਿਵੇਂ ਸਥਾਨਕ ਨੌਜਵਾਨਾਂ ਦੀ ਹੁਨਰ ਵਿਕਾਸ ਸਿਖਲਾਈ ਵਾਸਤੇ ਇਕ ਕਰੋੜ ਰੁਪਏ ਰੱਖੇ ਗਏ ਹਨ  ਤਾਂ ਜੋ ਉਨ੍ਹਾਂ ਦੀ ਜੀਵਿਕਾ ਵਿੱਚ ਸੁਧਾਰ ਲਿਆਂਦਾ ਜਾ ਸਕੇ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਆਜ਼ਾਦੀ ਦਿਵਸ 'ਤੇ ਵਾਰਦਾਤ ਕਰਨ ਜਾ ਰਹੇ ਅਤਿਵਾਦੀ ਗ੍ਰਿਫ਼ਤਾਰ

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਕੇ.ਏ.ਪੀ. ਸਿਨਹਾ (ਵਿੱਤ), ਰਾਜ ਕਮਲ ਚੌਧਰੀ (ਯੋਜਨਾਬੰਦੀ), ਪੀ.ਸੀ.ਸੀ.ਐਫ. ਵੀ.ਬੀ. ਕੁਮਾਰ, ਚੀਫ ਵਾਈਲਡ ਲਾਈਫ ਵਾਰਡਨ ਆਰ.ਕੇ. ਮਿਸ਼ਰਾ ਅਤੇ ਏ..ਸੀ.ਸੀ.ਐਫ. (ਵਿਕਾਸ) ਅਤੇ ਸੀ.ਈ.ਓ. ਮਿਸ਼ਨ ਤੰਦਰੁਸਤ ਪੰਜਾਬ ਸੌਰਭ ਗੁਪਤਾ ਵੀ ਮੌਜੂਦ ਸਨ। 100 ਪੁਰਾਣੇ ਰੱਖਾਂ ਦੀ ਸੰਭਾਲ ਲਈ ਵਿਰਾਸਤ-ਏ-ਦਰੱਖਤ  ਮੀਟਿੰਗ ਵਿਚ ਸੂਬੇ ਦੇ ਪੁਰਾਣੇ ਅਤੇ ਵਿਰਾਸਤੀ ਰੁੱਖਾਂ ਦੀ ਰਾਖੀ ਅਤੇ ਇਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਲਈ ਇਕ ਵਿਲੱਖਣ ਯੋਜਨਾ ਵਿਰਾਸਤ-ਏ-ਦਰੱਖਤ ਬਾਰੇ ਵਿਚਾਰ ਕੀਤਾ ਗਿਆ। ਇਹ ਫੈਸਲਾ ਲਿਆ ਗਿਆ ਕਿ ਗਰੀਨ ਪੰਜਾਬ ਮਿਸ਼ਨ ਤਹਿਤ ਪਹਿਲੇ ਪੜਾਅ ਵਿੱਚ ਜੰਗਲਾਤ ਵਿਭਾਗ ਦੁਆਰਾ ਰਾਜ ਦੇ 100 ਸਭ ਤੋਂ ਪੁਰਾਣੇ ਰੁੱਖਾਂ ਦੀ ਪਹਿਚਾਣ ਕਰਕੇ ਉਨ੍ਹਾਂ ਦੀ ਸਾਂਭ-ਸੰਭਾਲ ਕੀਤੀ ਜਾਵੇਗੀ।

Have something to say? Post your comment

 

More in Chandigarh

ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵੱਖ-ਵੱਖ ਵਾਰਡਾਂ ਵਿੱਚ 2.13 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਓਪੀਐਸ ਸਾਈਲੈਂਟ ਟ੍ਰਿਗਰ: ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ