Monday, October 19, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਐਡਵੋਕੇਟ ਧਾਮੀ ਦੇ ਆਦੇਸ਼ਾਂ ਤਹਿਤ ਤ੍ਰੈ ਸ਼ਤਾਬਦੀ ਖਾਲਸਾ ਕਾਲਜ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤਾ ਗਿਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ

August 30, 2026 09:24 AM
Rozana Sehaj times

 

ਅੰਮ੍ਰਿਤਸਰ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਸੰਗਤੀ ਰੂਪ ਵਿੱਚ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ। ਉਪਰੰਤ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਗਈ।
ਅਰਦਾਸ ਦੌਰਾਨ ਪ੍ਰਮਾਤਮਾ ਅੱਗੇ ਜੋਦੜੀ ਕੀਤੀ ਗਈ ਕਿ ਮੌਜੂਦਾ ਸਰਕਾਰਾਂ ਵੱਲੋਂ ਉਨ੍ਹਾਂ ਬੰਦੀ ਸਿੰਘਾਂ ਨੂੰ ਬਿਨਾਂ ਕਿਸੇ ਦੇਰੀ ਦੇ ਜਲਦੀ ਰਿਹਾਅ ਕੀਤਾ ਜਾਵੇ, ਜਿਹੜੇ ਕਾਨੂੰਨ ਅਤੇ ਨਿਯਮਾਂ ਅਨੁਸਾਰ ਆਪਣੀ ਕੈਦ ਦੀ ਸਜ਼ਾ ਦਾ ਸਮਾਂ ਪੂਰਾ ਕਰ ਚੁੱਕੇ ਹਨ। ਬੰਦੀ ਸਿੰਘ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਅਤੇ ਆਪਣੀ ਉਮਰ ਦਾ ਵੱਡਾ ਹਿੱਸਾ ਸਲਾਖਾਂ ਪਿੱਛੇ ਗੁਜ਼ਾਰ ਚੁੱਕੇ ਹਨ। ਸਿੱਖ ਸੰਗਤਾਂ ਅਤੇ ਕਾਲਜ ਸਟਾਫ ਦੀ ਮੰਗ ਸੀ ਕਿ ਇਨ੍ਹਾਂ ਸਿੰਘਾਂ ਨੂੰ ਰਿਹਾਈ ਮਿਲਣੀ ਚਾਹੀਦੀ ਹੈ ਤਾਂ ਜੋ ਉਹ ਆਪਣੀ ਜ਼ਿੰਦਗੀ ਦਾ ਬਾਕੀ ਬਚਦਾ ਸਮਾਂ ਆਪਣੇ ਪਰਿਵਾਰਾਂ ਅਤੇ ਸਕੇ-ਸਬੰਧੀਆਂ ਨਾਲ ਖੁਸ਼ੀ-ਖੁਸ਼ੀ ਬਿਤਾ ਸਕਣ।
ਇਸ ਮੌਕੇ ਕਾਲਜ ਦਾ ਸਮੂਹ ਟੀਚਿੰਗ, ਨਾਨ-ਟੀਚਿੰਗ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ, ਜਿਨ੍ਹਾਂ ਨੇ ਸ਼ਰਧਾ ਅਤੇ ਸਤਿਕਾਰ ਨਾਲ ਗੁਰਬਾਣੀ ਦਾ ਜਾਪ ਕੀਤਾ। ਕਾਲਜ ਪ੍ਰਬੰਧਕਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਕੌਮੀ ਮਸਲਿਆਂ 'ਤੇ ਸਿੱਖ ਸੰਸਥਾਵਾਂ ਹਮੇਸ਼ਾਜੋੜ ਕੇ ਪਹਿਰਾ ਦੇ ਰਹੀਆਂ ਹਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ