ਲੁਧਿਆਣਾ, : ਹਲਕਾ ਗਿੱਲ ਦੇ ਪਿੰਡ ਘਵੱਦੀ ਦੇ ਸਾਬਕਾ ਸਰਪੰਚ ਜਗਦੀਪ ਸਿੰਘ ਕਾਲਾ ਘਵੱਦੀ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੀ ਜਥੇਬੰਦੀ ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਹਲਕਾ ਗਿੱਲ ਦੇ ਇੰਚਾਰਜ ਦਰਸ਼ਨ ਸਿੰਘ ਸਵਾਲਿਕ ਵੱਲੋਂ ਜਗਦੀਪ ਸਿੰਘ ਕਾਲਾ ਘਵੱਦੀ ਨੂੰ ਜ਼ਿਲ੍ਹਾ ਲੁਧਿਆਣਾ ਦਿਹਾਤੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ ਗਿਆ। ਆਪਣੀ ਨਿਯੁਕਤੀ ’ਤੇ ਸਾਬਕਾ ਸਰਪੰਚ ਜਗਦੀਪ ਸਿੰਘ ਕਾਲਾ ਘਵੱਦੀ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ’ਤੇ ਪੂਰਾ ਉਤਰਣ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਵਰਕਰਾਂ ਨੂੰ ਨਾਲ ਲੈ ਕੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਹਲਕਾ ਗਿੱਲ ਸਮੇਤ ਜ਼ਿਲ੍ਹਾ ਲੁਧਿਆਣਾ ਦਿਹਾਤੀ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਵਾਹ ਲਾਈ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਜਗਦੀਪ ਸਿੰਘ ਕਾਲਾ ਘਵੱਦੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਗਈ