Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

“ਜਿੱਥੇ ਸਫਾਈ, ਓਥੇ ਖੁਦਾਈ”ਦੇ ਸੰਦੇਸ਼ ਨਾਲ ਕੋਟਕਪੂਰਾ ਤੋਂ ‘ਸਵੱਛ ਸਫਾਈ ਅਭਿਆਨ’ ਦੀ ਸ਼ੁਰੂਆਤ

August 30, 2026 02:06 PM
Rozana Sehaj times
ਕੋਟਕਪੂਰਾ  :   ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਅੱਜ ‘ਸਵੱਛ ਸਫਾਈ ਅਭਿਆਨ’ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਨਗਰ ਕੌਂਸਲ ਦੇ ਨੁਮਾਇੰਦਿਆਂ, ਕੌਂਸਲਰਾਂ ਅਤੇ ਸਫਾਈ ਸੇਵਕਾਂ ਨਾਲ ਖੁਦ ਸਫਾਈ ਕਰਦਿਆਂ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਹੋਣ ਅਤੇ ਇਸ ਨੂੰ ਆਪਣੀ ਸਾਂਝੀ ਜ਼ਿੰਮੇਵਾਰੀ ਸਮਝਣ ਦਾ ਸੱਦਾ ਦਿੱਤਾ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ “ਜਿੱਥੇ ਸਫਾਈ, ਓਥੇ ਖੁਦਾਈ”ਦਾ ਸੰਦੇਸ਼ ਹਰ ਵਿਅਕਤੀ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਰੱਬ ਦੀ ਹਰ ਥਾਂ ਮੌਜੂਦਗੀ ਨੂੰ ਮਹਿਸੂਸ ਕਰ ਸਕਦੇ ਹਾਂ ਤਾਂ ਉਸ ਦੀ ਬਣਾਈ ਇਸ ਧਰਤੀ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣਾ ਵੀ ਸਾਡੀ ਪਹਿਲੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ। ਸਪੀਕਰ ਸ ਸੰਧਵਾਂ ਨੇ ਕਿਹਾ ਕਿ ਸਫਾਈ ਦਾ ਸਿੱਧਾ ਸਬੰਧ ਸਾਡੇ ਸਿਹਤਮੰਦ ਜੀਵਨ ਅਤੇ ਵਾਤਾਵਰਣ ਨਾਲ ਹੈ। ਸਾਫ਼-ਸੁਥਰਾ ਵਾਤਾਵਰਣ ਨਾ ਸਿਰਫ਼ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਕਰਦਾ ਹੈ, ਸਗੋਂ ਲੋਕਾਂ ਦੀ ਸਿਹਤ ਅਤੇ ਜੀਵਨ ਦੀ ਗੁਣਵੱਤਾ ਨੂੰ ਵੀ ਬਿਹਤਰ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼-ਸੁਥਰਾ ਅਤੇ ਸਿਹਤਮੰਦ ਪੰਜਾਬ ਛੱਡ ਕੇ ਜਾਈਏ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ‘ਸਵੱਛ ਸਫਾਈ ਅਭਿਆਨ’ ਨੂੰ ਸਿਰਫ਼ ਇੱਕ ਦਿਨ ਦੀ ਗਤੀਵਿਧੀ ਨਾ ਸਮਝਿਆ ਜਾਵੇ, ਸਗੋਂ ਇਸ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਇਆ ਜਾਵੇ। ਇਸ ‘ਸਵੱਛ ਸਫਾਈ ਅਭਿਆਨ’ ਨੂੰ ਪੰਜਾਬ ਭਰ ਵਿੱਚ ਲੋਕ ਲਹਿਰ ਬਣਾਈਏ ਅਤੇ “ਜਿੱਥੇ ਸਫਾਈ, ਓਥੇ ਖੁਦਾਈ”ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਂਦਿਆਂ ਸਾਫ਼-ਸੁਥਰੇ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਈਏ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ