Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

ਵਿੱਤ ਮੰਤਰੀ ਚੀਮਾ ਨੇ ਦਿੜ੍ਹਬਾ ਹਲਕੇ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੇ ਚੈੱਕ ਵੰਡੇ

August 30, 2026 02:47 PM
Rozana Sehaj times
ਸੰਗਰੂਰ ;ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਪਿੰਡਾਂ ਦੀਆਂ ਸੱਥਾਂ ਵਿੱਚ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਚੈੱਕ ਸੌਂਪੇ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਵਿਕਾਸ ਕਾਰਜਾਂ ਸਬੰਧੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਰਹਿੰਦੀਆਂ ਮੰਗਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਮੰਤਰੀਆਂ ਜਾਂ ਵਿਧਾਇਕਾਂ ਵੱਲੋਂ ਆਪਣੇ ਦਫ਼ਤਰਾਂ ਵਿੱਚ ਬੁਲਾ ਕੇ ਜਾਂ ਪਿੰਡਾਂ ਵਿੱਚ ਵੱਡੇ ਸਮਾਗਮ ਕਰਵਾ ਕੇ ਚੈੱਕ ਵੰਡੇ ਜਾਂਦੇ ਸਨ, ਜਿਸ ’ਤੇ ਸਰਕਾਰੀ ਪੈਸਾ ਵੀ ਖਰਚ ਹੁੰਦਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਤਰੀਕਾ ਵੱਖਰਾ ਹੈ। ਸਰਕਾਰ ਵੱਲੋਂ ਪਿੰਡਾਂ ਦੀਆਂ ਸੱਥਾਂ ਵਿੱਚ ਬੈਠ ਕੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਜਾਂਦੀ ਹੈ ਅਤੇ ਲੋਕਾਂ ਦੀ ਲੋੜ ਤੇ ਮੰਗ ਅਨੁਸਾਰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਵਿੱਤ ਮੰਤਰੀ ਨੇ ਦੱਸਿਆ ਕਿ ਪਿੰਡ ਸਫੀਪੁਰ ਕਲਾਂ ਦੇ ਬੱਸ ਸਟੈਂਡ ਨੂੰ ਪਹਿਲਾਂ ਵੀ ਕਰੀਬ 45 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਸੀ ਅਤੇ ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਸਫੀਪੁਰ ਕਲਾਂ ਦੀ ਪੰਚਾਇਤ ਨੂੰ ਮੁੜ ਅੱਜ 45 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ। ਉਨ੍ਹਾਂ ਦੱਸਿਆ ਪਿੰਡ ਬਘਰੌਲ ਨੂੰ 35 ਲੱਖ ਰੁਪਏ, ਮੁਨਸ਼ੀਵਾਲਾ ਨੂੰ 19 ਲੱਖ ਰੁਪਏ, ਸਫੀਪੁਰ ਖੁਰਦ ਨੂੰ 47 ਲੱਖ ਰੁਪਏ, ਦਿਆਲਗੜ੍ਹ ਕੈਂਪਰ ਨੂੰ 49 ਲੱਖ ਰੁਪਏ ਅਤੇ ਜਨਾਲ ਨੂੰ 46 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਦਿੱਤੇ ਗਏ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਬਿਨਾਂ ਕਿਸੇ ਰਾਜਨੀਤਿਕ ਭੇਦਭਾਵ ਦੇ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਹਰੇਕ ਪਿੰਡ ਦੀ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
 
 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ