Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Sports

ਮਾਲਵਾ ਮੇਲ ਨੇ ਜਿੱਤਿਆ ਪੰਜਾਬ ਕੁਈਨਜ਼ ਕੱਪ, ਫ਼ਾਈਨਲ ਵਿੱਚ ਪੁਆਧ ਐਕਸਪ੍ਰੈਸ ਨੂੰ 7 ਵਿਕਟਾਂ ਨਾਲ ਹਰਾਇਆ

August 30, 2026 03:10 PM
Rozana Sehaj times
ਪਟਿਆਲਾ : ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਮਹਿਲਾ ਕ੍ਰਿਕਟ ਨੂੰ ਹੁਲਾਰਾ ਦੇਣ ਲਈ ਕਰਵਾਏ ਪੰਜਾਬ ਕੁਈਨਜ਼ ਟਵੰਟੀ-20 ਕੱਪ ਦਾ ਇੱਥੋਂ ਦੇ ਧਰੁਵ ਪਾਂਡਵ ਕ੍ਰਿਕਟ ਸਟੇਡੀਅਮ ਵਿਖੇ ਸ਼ਾਨਦਾਰ ਸਮਾਪਨ ਹੋਇਆ। ਚਾਰ ਟੀਮਾਂ ਦੇ ਇਸ ਟੂਰਨਾਮੈਂਟ ਨੂੰ ਮਾਲਵਾ ਨੇ ਜਿੱਤਿਆ। ਫ਼ਾਈਨਲ ਵਿੱਚ ਮਾਲਵਾ ਮੇਲ ਨੇ ਪੁਆਧ ਐਕਸਪ੍ਰੈਸ ਨੂੰ 7 ਵਿਕਟਾਂ ਨਾਲ ਹਰਾ ਕੇ ਕੱਪ ਜਿੱਤਿਆ। ਟੂਰਨਾਮੈਂਟ ਵਿੱਚ ਦੋ ਹੋਰ ਟੀਮਾਂ ਮਾਝਾ ਬ੍ਰਿਗੇਡ ਤੇ ਦੋਆਬਾ ਟਾਈਟਨਜ਼ ਨੇ ਵੀ ਹਿੱਸਾ ਲਿਆ। ਅੱਜ ਖੇਡੇ ਗਏ ਫਾਈਨਲ ਮੈਚ ਉਪਰੰਤ ਆਪ ਦੇ ਜਨਰਲ ਸਕੱਤਰ ਅਤੇ ਸਟੇਟ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂੰ ਨੇ ਜੇਤੂ ਖਿਡਾਰਨਾਂ ਨੂੰ ਇਨਾਮਾਂ ਦੀ ਵੰਡ ਕੀਤੀ। ਜੇਤੂ ਟੀਮ ਮਾਲਵਾ ਮੇਲ ਨੂੰ ਕੱਪ ਅਤੇ ਦੋ ਲੱਖ ਰੁਪਏ ਦੀ ਇਨਾਮ ਰਾਸ਼ੀ ਅਤੇ ਉਪ ਜੇਤੂ ਟੀਮ ਪੁਆਧ ਐਕਸਪ੍ਰੈਸ ਨੂੰ ਇੱਕ ਲੱਖ ਰੁਪਏ ਦੀ ਇਨਾਮ ਰਾਸ਼ੀ ਅਤੇ ਉਪ ਜੇਤੂ ਟਰਾਫੀ ਦਿੱਤੀ। ਫ਼ਾਈਨਲ ਮੈਚ ਵਿੱਚ ਪੁਆਧ ਐਕਸਪ੍ਰੈਸ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 19.2 ਓਵਰਾਂ ਵਿੱਚ 88 ਦੇ ਸਕੋਰ ਉੱਤੇ ਆਲ ਆਊਟ ਹੋ ਗਈ। ਪੁਆਧ ਟੀਮ ਵੱਲੋਂ ਅੰਕਿਤਾ ਪਾਠਕ ਨੇ 22 ਦੌੜਾਂ ਬਣਾਈਆਂ। ਮਾਲਵਾ ਮੇਲ ਵੱਲੋਂ ਅਲੀਸ਼ਾ ਮਹਿਤਾ ਨੇ ਚਾਰ ਵਿਕਟਾਂ ਲਈਆ। ਮਾਲਵਾ ਮੇਲ ਨੇ 18 ਓਵਰਾਂ ਵਿੱਚ ਤਿੰਨ ਵਿਕਟਾਂ ਦੇ ਨੁਕਸਾਨ ਉਤੇ 90 ਸਕੋਰ ਬਣਾ ਕੇ ਟੀਚਾ ਪੂਰਾ ਕਰ ਲਿਆ। ਮਾਲਵਾ ਵੱਲੋਂ ਅਵਨੀਤ ਕੌਰ ਸੰਧੂ ਨੇ 34 ਤੇ ਹਰਸਿਮਰਤ ਕੌਰ ਨੇ 28 ਦੌੜਾਂ ਬਣਾਈਆਂ। ਸਮਾਪਤੀ ਸਮਾਰੋਹ ਮੌਕੇ ਵਿਅਕਤੀਗਤ ਇਨਾਮਾਂ ਦੀ ਵੀ ਵੰਡ ਕੀਤੀ ਗਈ। ਕਨਿਕਾ ਆਹੂਜਾ ਨੇ ਸੱਤ ਮੈਚਾਂ ਵਿੱਚ 287 ਦੌੜਾਂ ਬਣਾਈਆਂ ਅਤੇ ਸਰਵੋਤਮ ਬੱਲੇਬਾਜ਼ ਦਾ ਖਿਤਾਬ ਜਿੱਤਿਆ। ਮੰਨਤ ਕਸ਼ਯਪ ਨੇ ਸੱਤ ਮੈਚਾਂ ਵਿੱਚ 14 ਵਿਕਟਾਂ ਹਾਸਲ ਕੀਤੀਆਂ ਅਤੇ ਸਰਵੋਤਮ ਗੇਂਦਬਾਜ਼ ਦਾ ਖਿਤਾਬ ਜਿੱਤਿਆ। ਖੇਡਾਂ ਵਿੱਚ ਕੁੜੀਆਂ ਨੂੰ ਅੱਗੇ ਵਧਣ ਲਈ ਪੰਜਾਬ ਸਰਕਾਰ ਵੱਲੋਂ ਹੋਰ ਮੌਕੇ ਦਿੱਤੇ ਜਾ ਰਹੇ ਹਨ। ਸ. ਪੰਨੂੰ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਨੂੰ ਇਸ ਟੂਰਨਾਮੈਂਟ ਦੇ ਪ੍ਰਬੰਧਨ ਲਈ ਵਧਾਈ ਦਿੱਤੀ। 

Have something to say? Post your comment

More in Sports

ਬੀਡਬਲਯੂਐਫ਼ ਵਿਸ਼ਵ ਜੂਨੀਅਰ ਕੱਪ ਲਈ ਭਾਰਤ ਦੀ ਅਗਵਾਈ ਕਰਨਗੀਆਂ ਤਨਵੀ ਪਾਤਰੀ, ਸ਼ਾਇਨਾ ਮਨੀਮੁਥੂ

ਏਸ਼ੀਅਨ ਖੇਡਾਂ  2026 : ਅਮਨ ਸਹਿਰਾਵਤ ਨੇ ਫ੍ਰੀਸਟਾਈਲ 57 ਕਿਲੋਗ੍ਰਾਮ ’ਚ ਉਤਰੀ ਕੋਰੀਆ ਦੇ ਚੋਂਗ ਸੋਂਗ ਹਾਨ ਦਾ ਘੋਗਾ ਚਿੱਤ ਕੀਤਾ

ਏਸ਼ੀਆਈ ਖੇਡਾਂ 2026 : ਦੀਪਕ ਨੇ ਮੰਗੋਲੀਆ ਦੇ ਗੰਖੁਯਾਗ ਦੀਆਂ ਲਵਾਈਆਂ ਗੋਡਣੀਆਂ

ਏਸ਼ੀਅਨ ਖੇਡਾਂ  2026 : ਅੰਤਿਮ ਪੰਘਾਲ ਨੇ ਔਰਤਾਂ ਦੀ 53 ਕਿਲੋਗ੍ਰਾਮ ਕੁਸ਼ਤੀ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ

ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਕਰੀ ਨੇ ਏਸ਼ੀਅਨ ਖੇਡਾਂ ਦੇ ਸੋਨ ਤਗ਼ਮੇ ਤੋਂ ਬਾਅਦ ਪੁਰਸ਼ ਟੀਮ ਲਈ ਐਲਾਨੀ ਨਕਦ ਰਾਸ਼ੀ

ਏਸ਼ੀਆਈ ਖੇਡਾਂ 2026 : ਭਾਰਤੀ ਮਹਿਲਾ ਹਾਕੀ ਨੇ ਟੀਮ ਨੇ ਸਿਰਜਿਆ ਇਤਿਹਾਸ, ਚੀਨ ਨੂੰ 1-0 ਨਾਲ ਹਰਾਇਆ

ਏਸ਼ੀਆਈ ਖੇਡਾਂ 2026 : ਭਾਰਤ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਏਸ਼ੀਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜਿੱਤ 'ਤੇ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ ਵਧਾਈ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ