Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਵਿਖੇ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਵਿੱਚ ਲਿਆ ਹਿੱਸਾ

August 30, 2026 03:24 PM
Rozana Sehaj times
ਭਵਾਨੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਵਾਤਾਵਰਨ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਭਵਾਨੀਗੜ੍ਹ ਸ਼ਹਿਰ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਚਲਾਈ ਗਈ। ਇਸ ਮੌਕੇ ਵਿਧਾਇਕ ਨੇ ਖੁਦ ਸਫ਼ਾਈ ਅਭਿਆਨ ਵਿੱਚ ਸ਼ਮੂਲੀਅਤ ਕਰਦਿਆਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸਫ਼ਾਈ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸਫ਼ਾਈ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਸਹਿਯੋਗ ਦਾ ਭਰੋਸਾ ਵੀ ਦਿੱਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਭਵਾਨੀਗੜ੍ਹ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਕੂੜੇ ਦੇ ਆਰਜ਼ੀ ਡੰਪ ਬਣ ਗਏ ਸਨ, ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਨਾਗਰਿਕ ਦੇ ਧਿਆਨ ਵਿੱਚ ਕੂੜੇ ਦਾ ਢੇਰ ਜਾਂ ਗੰਦਗੀ ਵਾਲੀ ਕੋਈ ਥਾਂ ਆਉਂਦੀ ਹੈ ਤਾਂ ਉਹ ਤੁਰੰਤ ਨਗਰ ਕੌਂਸਲ ਦੇ ਪ੍ਰਧਾਨ, ਈ.ਓ. ਜਾਂ ਉਨ੍ਹਾਂ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ, ਤਾਂ ਜੋ ਸਬੰਧਤ ਥਾਂ ’ਤੇ ਤੁਰੰਤ ਸਫ਼ਾਈ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਦਾ ਉਦੇਸ਼ ਸਿਰਫ਼ ਕੂੜਾ ਚੁੱਕਣਾ ਨਹੀਂ, ਬਲਕਿ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਸ਼ਹਿਰ ਵਿੱਚ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ, ਨਗਰ ਕੌਂਸਲ, ਸਫ਼ਾਈ ਕਰਮਚਾਰੀ ਅਤੇ ਸ਼ਹਿਰ ਵਾਸੀ ਮਿਲ ਕੇ ਕੰਮ ਕਰਨ ਤਾਂ ਭਵਾਨੀਗੜ੍ਹ ਨੂੰ ਸਾਫ਼, ਸੁੰਦਰ ਅਤੇ ਸੁਚੱਜਾ ਸ਼ਹਿਰ ਬਣਾਉਣ ਦਾ ਟੀਚਾ ਜ਼ਰੂਰ ਹਾਸਲ ਕੀਤਾ ਜਾ ਸਕਦਾ ਹੈ। ਵਿਧਾਇਕਾ ਭਰਾਜ ਨੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ, ਨਗਰ ਕੌਂਸਲ ਅਤੇ ਸਬੰਧਤ ਟੀਮਾਂ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀਆਂ ਹਨ ਅਤੇ ਅਗਲੇ 10 ਦਿਨਾਂ ਦੌਰਾਨ ਮੁਹਿੰਮ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ।
 
 
 
 
 
 
 
 
 
 
 
 
 
 
 
 
 
 

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ