Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

71 ਸਾਲਾ ਬਜ਼ੁਰਗ ਵੱਲੋਂ ਆਪਣੀ ਐਕਟਿਵਾ ਸਕੂਟਰ ਨੂੰ ਸੜਕ ਵਿਚਕਾਰ ਖੜ੍ਹਾ ਕਰਕੇ ਸਰਹਿੰਦ ਨਹਿਰ ਵਿਚ ਮਾਰੀ ਛਾਲ

August 30, 2026 03:41 PM
Rozana Sehaj times
ਮੋਰਿੰਡਾ :  ਮੋਰਿੰਡਾ-ਸ੍ਰੀ ਚਮਕੌਰ ਸਾਹਿਬ ਮਾਰਗ ਤੇ ਸਥਿਤ ਪਿੰਡ ਰਾਮਗੜ੍ਹ ਕੋਲ ਇਕ 71 ਸਾਲਾ ਬਜ਼ੁਰਗ ਵੱਲੋ ਆਪਣੀ ਐਕਟਿਵਾ ਸਕੂਟਰ ਨੂੰ ਸੜਕ ਵਿਚਕਾਰ ਖੜਾ ਕਰਕੇ ਸਰਹਿੰਦ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸਦੀ ਲਾਸ਼ ਲੁਠੇੜੀ ਪੁਲਿਸ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਪਿੰਡ ਕਜੌਲੀ ਕੋਲੋਂ ਬਰਾਮਦ ਕਰ ਲਈ ਗਈ ਹੈ ਜਿਸ ਦੀ ਪਹਿਛਾਣ ਰਾਮ ਸਿੰਘ ਪੁੱਤਰ ਮੁਨੀ ਲਾਲ ਵਾਸੀ ਮਕਾਨ ਨੰਬਰ 2184 ਸੈਕਟਰ 68 ਐਸਏਐਸ ਨਗਰ ਮੋਹਾਲੀ ਵਜੋਂ ਹੋਈ ਹੈ ਇਸ ਸੰਬੰਧੀ ਜਾਣਕਾਰੀ ਦਿੰਦੇਆ ਪੁਲਿਸ ਚੌਂਕੀ ਲੁਠੇੜੀ ਦੇ ਇੰਚਾਰਜ ਏਐਸਆਈ ਸੰਜੀਵ ਕੁਮਾਰ ਨੇ ਦੱਸਿਆ ਕਿ ਘਟਨਾ ਦਾ ਪਤਾ ਲੱਗਣ ਤੇ ਉਹ ਪੁਲਿਸ ਪਾਰਟੀ ਸਮੇਤ ਤੁਰੰਤ ਮੌਕੇ ਤੇ ਪਹੁੰਚ ਗਏ ਸਨ ਅਤੇ ਸੜਕ ਦੇ ਵਿਚਕਾਰ ਖੜੀ ਕੀਤੀ ਐਕਟਿਵਾ ਸਕੂਟਰ ਨੰਬਰ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਲਾਸ਼ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਸੀ। ਉਹਨਾਂ ਦੱਸਿਆ ਕਿ ਪਤਾ ਲੱਗਣ ਤੇ ਮ੍ਰਿਤਕ ਦਾ ਬੇਟਾ ਮਨਿੰਦਰ ਸਿੰਘ ਵੀ ਮੌਕੇ ਤੇ ਪਹੁੰਚ ਗਿਆ ਜਿਸ ਨੇ ਦੱਸਿਆ ਉਹ ਆਪਣੇ ਮਾਤਾ-ਪਿਤਾ ਅਤੇ ਪਤਨੀ ਸਮੇਤ ਉਕਤ ਮਕਾਨ ਵਿੱਚ ਰਹਿੰਦੇ ਹਨ ਤੇ ਉਹਨਾਂ ਦਾ ਪਿਤਾ ਲੱਕੜ ਦੇ ਦਰਵਾਜ਼ੇ ਆਦਿ ਬਣਾਉਣ ਦਾ ਕੰਮ ਕਰਦਾ ਸੀ ਪਰੰਤੂ ਪਿਛਲੇ ਪੰਜ ਛੇ ਮਹੀਨਿਆਂ ਤੋਂ ਉਹਨਾਂ ਨੂੰ ਕੋਈ ਕੰਮ ਨਾ ਮਿਲਣ ਕਾਰਨ ਉਹ ਡਿਪਰੈਸ਼ਨ ਵਿੱਚ ਚਲੇ ਆ ਰਹੇ ਸਨ ਉਹਨਾਂ ਨੇ ਦੱਸਿਆ ਕਿ ਉਹਨਾਂ ਦੇ ਪਿਤਾ ਘਰੋਂ ਸਤਸੰਗ ਕਰਨ ਲਈ ਐਕਟਿਵਾ ਸਕੂਟਰ ਤੇ ਨਿਕਲੇ ਸਨ ਪਰੰਤੂ ਡਿਪਰੈਸ਼ਨ ਕਾਰਨ ਉਹਨਾਂ ਨੇ ਨਹਿਰ ਵਿੱਚ ਛਾਲ ਮਾਰ ਕੇ ਖੁਦਕਸ਼ੀ ਕਰ ਲਈ। ਏਐਸਆਈ ਸੰਜੀਵ ਕੁਮਾਰ ਨੇ ਦੱਸਿਆ ਕਿ ਗੋਤਾਖੋਰਾਂ ਦੀ ਮੱਦਦ ਨਾਲ ਮ੍ਰਿਤਕ ਰਾਮ ਸਿੰਘ ਦੀ ਲਾਸ਼ ਨੂੰ ਪਿੰਡ ਕਜੌਲੀ ਕੋਲੋਂ ਲੰਘਦੀ ਸਰਹੰਦ ਨਹਿਰ ਵਿੱਚੋਂ ਬਰਾਮਦ ਕਰਕੇ ਪੋਸਟਮਾਰਟਮ ਲਈ ਸਰਕਾਰੀ ਸਿਵਲ ਹਸਪਤਾਲ ਰੂਪਨਗਰ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਮ੍ਰਿਤਕ ਰਾਮ ਸਿੰਘ ਦੇ ਬੇਟੇ ਮਨਿੰਦਰ ਸਿੰਘ ਦੇ ਬਿਆਨ ਦੇ ਆਧਾਰ ਤੇ ਪੁਲਿਸ ਵੱਲੋਂ ਧਾਰਾ 174 ਅਧੀਨ ਕਾਰਵਾਈ ਕੀਤੀ ਜਾ ਰਹੀ ਹੈ।
 
 
 
 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ