Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Delhi

ਸੱਜਣ ਕੁਮਾਰ ਦੀ ਸ਼ੋਕ ਸਭਾ ਵਿੱਚ ਬੀਜੇਪੀ ਦੇ ਲੋਕ ਸਭਾ ਮੈਂਬਰਾਂ ਦੀ ਸ਼ਮੂਲੀਅਤ ਦੀ ਕਾਲਕਾ ਤੇ ਕਾਹਲੋ ਵੱਲੋਂ ਨਿਖੇਧੀ

August 30, 2026 03:47 PM
Rozana Sehaj times
ਨਵੀਂ ਦਿੱਲੀ  : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਅੱਜ ਇੱਥੇ ਇੱਕ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਮੁੱਖ ਦੋਸ਼ੀ ਰਹੇ ਸੱਜਣ ਕੁਮਾਰ ਦੀ ਸ਼ੋਕ ਸਭਾ ਵਿੱਚ ਭਾਜਪਾ ਦੇ ਤਿੰਨ ਦਿੱਲੀ ਤੋਂ ਸੰਸਦ ਮੈਂਬਰਾਂ ਵੱਲੋਂ ਸ਼ਮੂਲੀਅਤ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ 1984 ਦੇ ਕਤਲੇਆਮ ਦੇ ਜ਼ਖ਼ਮ ਅੱਜ ਵੀ ਸਿੱਖ ਕੌਮ ਦੇ ਦਿਲਾਂ ਵਿੱਚ ਤਾਜ਼ਾ ਹਨ। ਅਜਿਹੇ ਵਿਅਕਤੀ ਦੀ ਸ਼ੋਕ ਸਭਾ ਵਿੱਚ ਜਨ-ਪ੍ਰਤੀਨਿਧੀਆਂ ਵੱਲੋਂ ਸ਼ਾਮਲ ਹੋਣਾ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਣ ਵਾਲੀ ਕਾਰਵਾਈ ਹੈ। ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਮਾਮਲੇ ’ਤੇ ਤੁਰੰਤ ਆਪਣਾ ਫਰਜ਼ ਨਿਭਾਉਂਦਿਆਂ ਸਮੁੱਚੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਟੀਮ ਦੀ ਮੀਟਿੰਗ ਕੀਤੀ ਅਤੇ ਕਮੇਟੀ ਦੇ ਕਿਸੇ ਵੀ ਮੈਂਬਰ ਨੇ ਇਸ ਕਾਰਵਾਈ ਦੀ ਹਮਾਇਤ ਨਹੀਂ ਕੀਤੀ, ਸਗੋਂ ਸਰਬਸੰਮਤੀ ਨਾਲ ਇਸ ਦੀ ਨਿਖੇਧੀ ਕੀਤੀ। ਸਰਦਾਰ ਕਾਹਲੋਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਮੁੜ ਸੰਭਾਵਿਤ ਗਠਜੋੜ ਦੀਆਂ ਚਰਚਾਵਾਂ ’ਤੇ ਵੀ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿੱਖਾਂ ਦੀ ਇੱਕ ਇਤਿਹਾਸਕ ਅਤੇ ਸਿਰਮੌਰ ਸੰਸਥਾ ਰਹੀ ਹੈ ਅਤੇ ਇਸ ਨੂੰ ਕਿਸੇ ਹੋਰ ਪਾਰਟੀ ਦੇ ਅਧੀਨ ਕਰਕੇ ਜਾਂ ਸਿਆਸੀ ਸਮਝੌਤਿਆਂ ਲਈ ਇਸ ਦੀ ਵਿਚਾਰਧਾਰਕ ਪਛਾਣ ਨੂੰ ਕਮਜ਼ੋਰ ਕਰਨਾ ਪੁਰਾਣੇ ਅਕਾਲੀ ਵਰਕਰਾਂ ਲਈ ਕਦੇ ਵੀ ਕਬੂਲਯੋਗ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਕੱਲ੍ਹ ਤੱਕ ਬੰਦੀ ਸਿੰਘਾਂ, 1984 ਦੇ ਪੀੜਤਾਂ ਅਤੇ ਸਿੱਖ ਕੌਮ ਦੇ ਹੱਕਾਂ ਦੀ ਗੱਲ ਕਰਦੇ ਸਨ, ਉਨ੍ਹਾਂ ਨੂੰ ਅੱਜ ਆਪਣੇ ਬਦਲੇ ਹੋਏ ਰੁਖ਼ ਬਾਰੇ ਸਿੱਖ ਸੰਗਤ ਨੂੰ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ।
 
 

Have something to say? Post your comment

More in Delhi

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਨੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨ ਵਜੋਂ ਵਰਤਿਆ : ਫ਼ੂਲਕਾ

ਦਿੱਲੀ ਪ੍ਰਦਰਸ਼ਨ ’ਚ ਸ਼ਾਮਲ ਹੋਣ ਲਈ ਪੁਲਿਸ ਅਧਿਕਾਰੀ ਵਲੋਂ ਦਿੱਤਾ ਅਸਤੀਫ਼ਾ ਇਕ ਝੂਠਾ ਦਾਅਵਾ : ਦਿੱਲੀ ਪੁਲਿਸ

ਗੁਰਦਵਾਰੇ ਵਿਸ਼ਵਾਸ ਦੇ ਸਥਾਨ; ਰਾਜਨੀਤਿਕ ਲੜਾਈ ਦੇ ਮੈਦਾਨ ਨਹੀਂ : ਆਰ.ਪੀ. ਸਿੰਘ

ਸਿੱਖ ਭਾਈਚਾਰੇ ਅੰਦਰ ਭਾਰੀ ਰੋਸ : ਕਾਲਕਾ

ਕਾਲਕਾ ਤੇ ਕਾਹਲੋਂ ਵੱਲੋਂ ਦਿੱਲੀ ਕਮੇਟੀ ਦੇ ਮੈਂਬਰ ਚੱਢਾ ਨੂੰ ਜਨਮ ਦਿਨ ਤੇ ਮੁਬਾਰਕਾਂ

ਕਾਲਕਾ ਤੇ ਕਾਹਲੋਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਤੇ ਸਮੂਹ ਸੰਗਤਾਂ ਨੂੰ ਬੇਅੰਤ ਵਧਾਈਆਂ

ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

ਕਾਲਕਾ ਵਲੋਂ ਸੰਗਤਾਂ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪੰਜਵੇਂ ਸਥਾਪਨਾ ਦਿਵਸ ਵਿੱਚ ਪਹੁੰਚਣ ਦੀ ਅਪੀਲ ਅਕਾਲੀ ਦਲ