Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਕਿਸਾਨ ਪੰਜ ਦਿਨ ਲਾਉਣਗੇ ਅਮਨ ਅਰੋੜਾ ਦੇ ਘਰ ਮੂਹਰੇ ਧਰਨਾ

August 30, 2026 03:53 PM
Rozana Sehaj times

ਸੁਨਾਮ :  ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾਈ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਜ਼ਿਲ੍ਹਾ ਕਨਵੀਨਰ ਕੁਲਵਿੰਦਰ ਸਿੰਘ ਸੋਨੀ ਲੌਂਗੋਵਾਲ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਦਾ ਸ਼ੰਭੂ ਅਤੇ ਖਨੌਰੀ ਤੋਂ ਲੁਟਿਆ ਸਮਾਨ ਵਾਪਿਸ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਪੁਲਿਸ ਨੇ ਜਥੇਬੰਦੀ ਦੇ ਦਬਾਅ ਹੇਠ ਨਾਭਾ ਸਮੇਤ ਹੋਰਨਾਂ ਥਾਵਾਂ ਤੋਂ ਬਕਾਇਦਾ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਟਿਕਾਣਿਆਂ ਤੋਂ ਸਮਾਨ ਬਰਾਮਦ ਕੀਤਾ ਲੇਕਿਨ ਫਿਰ ਵੀ ਵਾਪਸ ਨਹੀਂ ਕੀਤਾ। ਸਨਿੱਚਰਵਾਰ ਨੂੰ ਸੁਨਾਮ ਵਿਖੇ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਸਵਿੰਦਰ ਸਿੰਘ ਲੌਂਗੋਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਨੇ ਮੋਦੀ ਹਕੂਮਤ ਦੀ ਕਠਪੁਤਲੀ ਬਣਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਐਮ ਐਸ ਪੀ ਦੀ ਮੰਗ ਨੂੰ ਲੈਕੇ ਸ਼ੰਭੂ ਖਨੌਰੀ ਬਾਰਡਰਾਂ ਤੇ ਲਾਏ ਮੋਰਚਿਆਂ ਨੂੰ ਜਬਰੀ ਖਦੇੜਕੇ ਉੱਥੋਂ ਕਰੀਬ ਪੌਣੇ ਚਾਰ ਕਰੋੜ ਰੁਪਏ ਦਾ ਸਮਾਨ ਲੁੱਟ ਲਿਆ ਸੀ। ਜਿਸ ਨੂੰ ਅਜੇ ਤੱਕ ਵਾਪਸ ਨਹੀਂ ਕੀਤਾ ਗਿਆ। ਜਥੇਬੰਦੀ ਦੇ ਆਗੂਆਂ ਕੁਲਵਿੰਦਰ ਸਿੰਘ ਸੋਨੀ ਲੌਂਗੋਵਾਲ, ਸੰਤ ਰਾਮ ਛਾਜਲੀ ਅਤੇ ਹਰਦੇਵ ਸਿੰਘ ਕੁਲਾਰ ਨੇ ਦੱਸਿਆ ਕਿ ਮੋਰਚੇ ਦੇ ਦਿੱਤੇ ਪ੍ਰੋਗਰਾਮ ਮੁਤਾਬਿਕ 31 ਅਗਸਤ ਨੂੰ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਉਨ੍ਹਾਂ ਕਿਹਾ ਕਿ 14 ਤੋਂ 18 ਸਤੰਬਰ ਤੱਕ ਸੈਂਕੜੇ ਟਰੈਕਟਰ ਟਰਾਲੀਆਂ ਸਮੇਤ ਵੱਡੇ ਇਕੱਠ ਕਰਕੇ ਆਪ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਗੇਟ ਅੱਗੇ 5 ਦਿਨਾਂ ਮੋਰਚਾ ਲਾਇਆ ਜਾਵੇਗਾ।

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ