Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਾਫ਼ ਪੰਜਾਬ–ਮਾਣਮੱਤਾ ਪੰਜਾਬ’ ਮੁਹਿੰਮ ਤਹਿਤ ਖਨੌਰੀ ’ਚ ਵਿਸ਼ੇਸ਼ ਸਫ਼ਾਈ ਮੁਹਿੰਮ ਸ਼ੁਰੂ

August 30, 2026 03:58 PM
Rozana Sehaj times

ਖਨੌਰੀ :   ਨਗਰ ਪੰਚਾਇਤ ਖਨੌਰੀ ਵੱਲੋਂ ‘ਸਾਫ਼ ਪੰਜਾਬ–ਮਾਣਮੱਤਾ ਪੰਜਾਬ’ ਮੁਹਿੰਮ ਤਹਿਤ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਕੂੜਾ-ਕਰਕਟ ਤੋਂ ਮੁਕਤ ਬਣਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਮੁਹਿੰਮ ਨਗਰ ਪੰਚਾਇਤ ਖਨੌਰੀ ਦੇ ਪ੍ਰਧਾਨ ਅਤੇ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਹੈ, ਜਿਸ ਤਹਿਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਸ਼ੇਸ਼ ਸਫ਼ਾਈ ਕਾਰਜ ਕਰਵਾਏ ਜਾ ਰਹੇ ਹਨ। ਨਗਰ ਪੰਚਾਇਤ ਅਨੁਸਾਰ ਇਹ ਵਿਸ਼ੇਸ਼ ਮੁਹਿੰਮ 29 ਅਗਸਤ ਤੋਂ 8 ਸਤੰਬਰ 2026 ਤੱਕ ਲਗਾਤਾਰ ਚਲਾਈ ਜਾਵੇਗੀ। ਇਸ ਦੌਰਾਨ ਸ਼ਹਿਰ ਦੇ ਉਨ੍ਹਾਂ ਸੰਵੇਦਨਸ਼ੀਲ ਸਥਾਨਾਂ ਦੀ ਵਿਸ਼ੇਸ਼ ਤੌਰ ’ਤੇ ਸਫ਼ਾਈ ਕਰਵਾਈ ਜਾਵੇਗੀ, ਜਿੱਥੇ ਅਕਸਰ ਲੋਕਾਂ ਵੱਲੋਂ ਕੂੜਾ ਸੁੱਟੇ ਜਾਣ ਕਾਰਨ ਗੰਦਗੀ ਦੇ ਢੇਰ ਲੱਗ ਜਾਂਦੇ ਹਨ। ਸਫ਼ਾਈ ਕਰਮਚਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ, ਪਰ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸਫ਼ਾਈ ਪ੍ਰਬੰਧਾਂ ਨੂੰ ਲੰਮੇ ਸਮੇਂ ਤੱਕ ਪ੍ਰਭਾਵਸ਼ਾਲੀ ਬਣਾਈ ਰੱਖਣਾ ਮੁਸ਼ਕਲ ਹੈ। ਨਗਰ ਪੰਚਾਇਤ ਦਾ ਟੀਚਾ ਖਨੌਰੀ ਨੂੰ ਸਾਫ਼-ਸੁਥਰਾ, ਸੁੰਦਰ, ਕੂੜਾ-ਮੁਕਤ ਅਤੇ ਸਿਹਤਮੰਦ ਸ਼ਹਿਰ ਬਣਾਉਣਾ ਹੈ। ਇਸ ਟੀਚੇ ਦੀ ਪ੍ਰਾਪਤੀ ਲਈ ਨਗਰ ਪੰਚਾਇਤ, ਸਫ਼ਾਈ ਕਰਮਚਾਰੀਆਂ ਅਤੇ ਸ਼ਹਿਰ ਵਾਸੀਆਂ ਦੀ ਸਾਂਝੀ ਭੂਮਿਕਾ ਅਹਿਮ ਹੈ। ਜੇਕਰ ਹਰੇਕ ਨਾਗਰਿਕ ਆਪਣੇ ਆਲੇ-ਦੁਆਲੇ ਦੀ ਸਫ਼ਾਈ ਨੂੰ ਆਪਣੀ ਜ਼ਿੰਮੇਵਾਰੀ ਸਮਝੇ ਅਤੇ ਕੂੜਾ ਸਹੀ ਥਾਂ ’ਤੇ ਪਾਉਣ ਦੀ ਆਦਤ ਅਪਣਾਏ ਤਾਂ ਖਨੌਰੀ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦਾ ਟੀਚਾ ਜਲਦ ਹਾਸਲ ਕੀਤਾ ਜਾ ਸਕਦਾ ਹੈ।

 
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ