Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸਵੱਛ ਅਭਿਆਨ ਪੰਜਾਬ’ ਤਹਿਤ ਮੋਗਾ ਵਿੱਚ 10 ਰੋਜ਼ਾ ਸਫ਼ਾਈ ਮੁਹਿੰਮ ਦਾ ਆਗਾਜ਼

August 30, 2026 04:05 PM
Rozana Sehaj times

 

ਮੋਗਾ  : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ‘ਸਵੱਛ ਅਭਿਆਨ ਪੰਜਾਬ’ ਤਹਿਤ ਮੋਗਾ ਜ਼ਿਲ੍ਹੇ ਵਿੱਚ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਦਾ ਅੱਜ ਸਵੇਰੇ ਗੀਤਾ ਭਵਨ ਚੌਂਕ ਮੋਗਾ ਤੋਂ ਸ਼ੁਭ ਆਗਾਜ਼ ਕੀਤਾ ਗਿਆ। ਮੁਹਿੰਮ ਦੀ ਸ਼ੁਰੂਆਤ ਮੌਕੇ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ , ਨਗਰ ਨਿਗਮ ਦੇ ਮੇਅਰ ਵਿਨੈਪਾਲ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਸਪਿੰਦਰ ਸਿੰਘ , ਨਗਰ ਨਿਗਮ ਦੇ ਕਮਿਸ਼ਨਰ ਗੁਰਵਿੰਦਰ ਸਿੰਘ ਜੌਹਲ ਨੇ ਖੁਦ ਸਫ਼ਾਈ ਕਾਰਜਾਂ ਵਿੱਚ ਹਿੱਸਾ ਲੈ ਕੇ ਸਵੱਛਤਾ ਪ੍ਰਤੀ ਜਾਗਰੂਕਤਾ ਦਾ ਸੰਦੇਸ਼ ਦਿੱਤਾ । ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ‘ਸਵੱਛ ਅਭਿਆਨ ਪੰਜਾਬ’ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਮੁਹਿੰਮ ਹੈ, ਜਿਸ ਦਾ ਉਦੇਸ਼ ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਸਫ਼ਾਈ ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਲੋਕਾਂ ਵਿੱਚ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਹਰੇਕ ਨਾਗਰਿਕ ਦਾ ਅਧਿਕਾਰ ਵੀ ਹੈ ਅਤੇ ਜ਼ਿੰਮੇਵਾਰੀ ਵੀ। ਵਿਧਾਇਕ ਨੇ ਕਿਹਾ ਕਿ ਸਫ਼ਾਈ ਕਿਸੇ ਇੱਕ ਦਿਨ ਜਾਂ ਮੁਹਿੰਮ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਇਸ ਨੂੰ ਸਾਡੀ ਰੋਜ਼ਾਨਾ ਜ਼ਿੰਦਗੀ ਦਾ ਅਟੁੱਟ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਗਲੀਆਂ, ਨਾਲੀਆਂ, ਸੜਕਾਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਉਣਾ ਜ਼ਰੂਰੀ ਹੈ। ਇਹ ਮੁਹਿੰਮ ਨਗਰ ਨਿਗਮ ਮੋਗਾ, ਨਗਰ ਕੌਂਸਲ ਬਾਘਾਪੁਰਾਣਾ, ਨਗਰ ਕੌਂਸਲ ਧਰਮਕੋਟ ਅਤੇ ਨਗਰ ਪੰਚਾਇਤ ਬੱਧਨੀ ਕਲਾਂ, ਨਿਹਾਲ ਸਿੰਘ ਵਾਲਾ, ਕੋਟ ਈਸੇ ਖਾਂ ਅਤੇ ਫਤਿਹਗੜ੍ਹ ਪੰਜਤੂਰ ਵਿਖੇ ਵੀ ਚਲਾਈ ਗਈ। ਇਸ ਮੌਕੇ ਐਸ.ਡੀ.ਐਮ. ਸਤਵਿੰਦਰਪਾਲ ਸਿੰਘ ਰਣੀਕੇ, ਸੀਨੀਅਰ ਡਿਪਟੀ ਮੇਅਰ ਕਾਲਾ ਬਜਾਜ , ਡਿਪਟੀ ਮੇਅਰ ਗੌਰਵ ਗਰਗ , ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਵੀ ਸਫ਼ਾਈ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼