ਸਨੌਰ : ਹਲਕਾ ਸਨੌਰ ਤੋਂ 'ਅਕਾਲੀ ਦਲ ਵਾਰਿਸ ਪੰਜਾਬ ਦੇ' ਟਕਸਾਲੀ ਆਗੂ ਪ੍ਰੋ.ਸੁਪਨਪ੍ਰੀਤ ਸਿੰਘ ਜੋਗੀਪੁਰ ਨੇ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀ ਸਿਆਸਤ ’ਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ ਅਤੇ 'ਅਕਾਲੀ ਦਲ ਵਾਰਿਸ ਪੰਜਾਬ' ਵੱਡੀ ਲੀਡ ਨਾਲ ਜਿੱਤ ਦਰਜ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਿਆਸੀ ਹਾਲਾਤ ਨੂੰ ਬਾਰੀਕੀ ਨਾਲ ਦੇਖ ਰਹੇ ਹਨ ਅਤੇ ਹੁਣ ਉਹ ਅਜਿਹੀ ਸਰਕਾਰ ਚਾਹੁੰਦੇ ਹਨ ਜੋ ਸੂਬੇ ਦੇ ਹਿੱਤਾਂ ਨੂੰ ਪਹਿਲ ਦੇਵੇ। ਸੁਪਨਪ੍ਰੀਤ ਸਿੰਘ ਜੋਗੀਪੁਰ ਨੇ ਕਿਹਾ ਕਿ 'ਅਕਾਲੀ ਦਲ ਵਾਰਿਸ ਪੰਜਾਬ' ਵੱਲੋਂ ਪੰਜਾਬ ਦੇ ਹੱਕਾਂ, ਨੌਜਵਾਨਾਂ ਦੇ ਰੁਜ਼ਗਾਰ, ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਸੂਬੇ ਦੇ ਵਿਕਾਸ ਨਾਲ ਜੁੜੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਲੈ ਕੇ ਲੋਕਾਂ ਵਿੱਚ ਲਗਾਤਾਰ ਭਰੋਸਾ ਵਧ ਰਿਹਾ ਹੈ। ਉਨ੍ਹਾਂ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਾਂ ਤੱਕ ਪਹੁੰਚ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਗਰੂਕ ਕਰਨ ਦੀ ਅਪੀਲ ਵੀ ਕੀਤੀ।