Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਤਿੰਨ ਤਿੰਨ ਦਹਾਕਿਆਂ ਤੋਂ ਜ਼ੇਲ੍ਹਾਂ ’ਚ ਬੰਦ ਕੌਮੀ ਯੋਧਿਆਂ ਦੀ ਰਿਹਾਈ ਲਈ ਸਮੁੱਚਾ ਪੰਥ ਯਤਨਸ਼ੀਲ : ਗਿਆਨੀ ਗੜਗੱਜ

August 30, 2026 07:36 PM
Rozana Sehaj times
 
ਕਰਹਾਲੀ/ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਕਰਹਾਲੀ ਪਟਿਆਲਾ ਤੋਂ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਤੋਂ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬੰਦੀ ਸਿੰਘ ਕੌਮੀ ਹੀਰੇ ਹਨ, ਜਿਨ੍ਹਾਂ ਦੀ ਰਿਹਾਈ ਲਈ ਸਮੁੱਚਾ ਪੰਥ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਲੰਮੇ ਸਮੇਂ ਤੋਂ ਜ਼ੇਲ੍ਹਾਂ ਵਿਚ ਨਜ਼ਰਬੰਦ ਹਨ। ਤਿੰਨ-ਤਿੰਨ ਦਹਾਕਿਆਂ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਗੁਜ਼ਾਰ ਚੁੱਕੇ ਸਿੰਘਾਂ ਦੇ ਮਾਮਲੇ ਵਿਚ ਵੀ ਜੇਕਰ ਕਾਨੂੰਨੀ ਅਤੇ ਸੰਵਿਧਾਨਕ ਹੱਕ ਅਨੁਸਾਰ ਰਿਹਾਈ ਨਹੀਂ ਹੁੰਦੀ ਤਾਂ ਇਹ ਗੰਭੀਰ ਸਵਾਲ ਪੈਦਾ ਕਰਦੀ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਨਾਲ ਬੇਇਨਸਾਫ਼ੀ ਵਿਰੁੱਧ ਸੰਘਰਸ਼ ਦੇ ਰਾਹ ਤੁਰੇ ਬੰਦੀ ਸਿੰਘਾਂ ਨੇ ਆਪਣੀ ਜ਼ਿੰਦਗੀ ਦੇ ਕੀਮਤੀ ਦਹਾਕੇ ਜੇਲ੍ਹਾਂ ਦੀ ਚਾਰ-ਦਿਵਾਰੀ ਵਿਚ ਬਿਤਾਅ ਦਿੱਤੇ ਹਨ, ਪ੍ਰੰਤੂ ਸਰਕਾਰਾਂ ਵੱਲੋਂ ਸਿੱਖਾਂ ਨਾਲ ਹਮੇਸ਼ਾਂ ਬੇਇਨਸਾਫ਼ੀ ਹੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸਰਕਾਰ ਦੀ ਨੀਤੀ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦਾ ਕਿਸੇ ਨਾਲ ਮੁਕਾਬਲਾ ਨਹੀਂ। ਭਾਈ ਜਗਤਾਰ ਸਿੰਘ ਹਵਾਰਾ ਨੂੰ ਉਨ੍ਹਾਂ ਦੀ ਬਿਮਾਰ ਮਾਤਾ ਨਾਲ ਮਿਲਣ ਤੱਕ ਲਈ ਕੁਝ ਦਿਨ ਵੀ ਨਹੀਂ ਦਿੱਤੇ ਜਾ ਰਹੇ। ਇਸੇ ਤਰ੍ਹਾਂ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿਚ ਵੀ ਸਰਕਾਰ ਦੀ ਪਹੁੰਚ ਹਮੇਸ਼ਾ ਵਿਤਕਰੇ ਵਾਲੀ ਹੀ ਰਹੀ ਹੈ। ਆਰੰਭਤਾ ਸਮੇਂ ਸਜੇ ਦੀਵਾਨ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਕਥਾ-ਵਿਚਾਰ ਕਰਦਿਆਂ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, ਮੈਂਬਰ ਸ. ਬਲਤੇਜ ਸਿੰਘ ਖੋਖ, ਸ. ਜਸਮੇਰ ਸਿੰਘ ਲਾਛੜੂ, ਸ. ਜਰਨੈਲ ਸਿੰਘ ਕਰਤਾਰਪੁਰ, ਸਾਬਕਾ ਮੰਤਰੀ ਸ. ਪ੍ਰੇਮ ਸਿੰਘ ਚੰਦੂਮਾਜਰਾ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਭਾਗ ਸਿੰਘ, ਸ. ਸਤਨਾਮ ਸਿੰਘ, ਬਾਬਾ ਸ਼ਮਸ਼ੇਰ ਸਿੰਘ ਬਾਲੇਵਾਲ, ਇੰਚਾਰਜ ਸ. ਭੋਲਾ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਮੈਨੇਜਰ ਸ. ਸੁਰਜੀਤ ਸਿੰਘ ਠੀਕਰੀਵਾਲ, ਸ. ਗੁਰਵਿੰਦਰ ਸਿੰਘ ਮੁਹਾਲੀ, ਸ. ਸੰਦੀਪ ਸਿੰਘ ਕਲੋਤਾ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ। 
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼