Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਆਸਟ੍ਰੀਆ ਦੇ ਸਾਲਜ਼ਬਰਗ ’ਚ ਦਸਤਾਰਧਾਰੀ ਸਿੱਖ ਨੌਜਵਾਨਾਂ ਨਾਲ ਹੋਏ ਕਥਿਤ ਵਿਤਕਰੇ ਦੀ ਸਖ਼ਤ ਨਿਖੇਧੀ: ਪੱਧਰੀ

August 30, 2026 07:49 PM
Rozana Sehaj times

 

ਅੰਮ੍ਰਿਤਸਰ : ਆਸਟ੍ਰੀਆ ਦੇ ਸਾਲਜ਼ਬਰਗ ਸ਼ਹਿਰ ਵਿੱਚ ਦੋ ਪੰਜਾਬੀ ਸਿੱਖ ਨੌਜਵਾਨਾਂ ਨੂੰ ਦਸਤਾਰ ਸਜਾਈ ਹੋਣ ਕਾਰਨ ਹੋਟਲ ਦੇ ਰੈਸਟੋਰੈਂਟ ਵਿੱਚ ਦਾਖ਼ਲਾ ਨਾ ਦਿੱਤੇ ਜਾਣ ਦੀ ਸਾਹਮਣੇ ਆਈ ਘਟਨਾ ਬੇਹੱਦ ਮੰਦਭਾਗੀ ਅਤੇ ਚਿੰਤਾਜਨਕ ਹੈ। ਇਸ ਘਟਨਾ ਦੀ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਸਖ਼ਤ ਨਿਖੇਧੀ ਕਰਦਿਆਂ ਸ਼ਮਸ਼ੇਰ ਸਿੰਘ ਪੱਧਰੀ ਨੇ ਕਿਹਾ ਕਿ ਦੁਨੀਆ ਦੇ ਕਿਸੇ ਵੀ ਹਿੱਸੇ ਵਿੱਚ ਸਿੱਖਾਂ ਦੀ ਧਾਰਮਿਕ ਪਛਾਣ ਅਤੇ ਦਸਤਾਰ ਨਾਲ ਵਿਤਕਰੇ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ। ਕਿਸੇ ਆਮ ‘ਡ੍ਰੈੱਸ ਕੋਡ’ ਦਾ ਹਵਾਲਾ ਦੇ ਕੇ ਕਿਸੇ ਸਿੱਖ ਨੂੰ ਉਸਦੀ ਦਸਤਾਰ ਕਾਰਨ ਸੇਵਾ ਜਾਂ ਦਾਖ਼ਲੇ ਤੋਂ ਵਾਂਝਾ ਕਰਨਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਦਸਤਾਰ ਸਿੱਖ ਲਈ ਕੋਈ ਆਮ headwear ਜਾਂ ਫੈਸ਼ਨ ਦਾ ਹਿੱਸਾ ਨਹੀਂ, ਸਗੋਂ ਸਿੱਖ ਧਰਮ ਦੀ ਵਿਲੱਖਣ ਪਛਾਣ, ਸਿਧਾਂਤ ਅਤੇ ਮਰਿਆਦਾ ਦਾ ਅਟੁੱਟ ਅੰਗ ਹੈ। ਸ਼ਮਸ਼ੇਰ ਸਿੰਘ ਪੱਧਰੀ ਨੇ ਕਿਹਾ ਕਿ ਜੇਕਰ ਕਿਸੇ ਸੰਸਥਾ ਵੱਲੋਂ ‘ਸਭ ਲਈ ਇੱਕੋ ਜਿਹਾ ਨਿਯਮ’ ਹੋਣ ਦੀ ਦਲੀਲ ਦਿੱਤੀ ਜਾਂਦੀ ਹੈ ਤਾਂ ਵੀ ਇਹ ਜਾਂਚਣਾ ਜ਼ਰੂਰੀ ਹੈ ਕਿ ਉਸ ਨਿਯਮ ਦਾ ਅਮਲੀ ਪ੍ਰਭਾਵ ਕਿਸੇ ਵਿਸ਼ੇਸ਼ ਧਾਰਮਿਕ ਭਾਈਚਾਰੇ ਨੂੰ ਆਪਣੀ ਧਾਰਮਿਕ ਪਛਾਣ ਛੱਡਣ ਲਈ ਤਾਂ ਮਜਬੂਰ ਨਹੀਂ ਕਰਦਾ। ਕਾਨੂੰਨ ਦੀ ਨਜ਼ਰ ਵਿੱਚ ਵੀ ਸਿਰਫ਼ ਕਿਸੇ ਨਿਯਮ ਨੂੰ ‘neutral’ ਕਹਿ ਦੇਣਾ ਹੀ ਕਾਫ਼ੀ ਨਹੀਂ, ਬਲਕਿ ਉਸਦੀ ਲਾਗੂ ਕਰਨ ਦੀ ਪ੍ਰਕਿਰਿਆ ਅਤੇ ਪ੍ਰਭਾਵ ਵੀ ਮਹੱਤਵ ਰੱਖਦੇ ਹਨ। ਉਨ੍ਹਾਂ ਕਿਹਾ ਕਿ ਆਸਟ੍ਰੀਆ ਵਿੱਚ ਰਹਿੰਦੇ ਅਤੇ ਉੱਥੇ ਯਾਤਰਾ ਕਰਨ ਵਾਲੇ ਸਿੱਖਾਂ ਨੂੰ ਵੀ ਹੋਰਨਾਂ ਨਾਗਰਿਕਾਂ ਵਾਂਗ ਬਰਾਬਰ ਸਨਮਾਨ ਅਤੇ ਸੇਵਾਵਾਂ ਪ੍ਰਾਪਤ ਕਰਨ ਦਾ ਅਧਿਕਾਰ ਹੈ। ਇਸ ਲਈ ਸਬੰਧਤ ਆਸਟ੍ਰੀਆਈ ਅਧਿਕਾਰੀਆਂ ਨੂੰ ਇਸ ਘਟਨਾ ਦੀ ਨਿਰਪੱਖ ਜਾਂਚ ਕਰਕੇ ਇਸਤੇ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ। ਭਾਈ ਪੱਧਰੀ ਨੇ ਕਿਹਾ ਕਿ ਸਿੱਖਾਂ ਦੀ ਦਸਤਾਰ ਕਿਸੇ ਵੀ ਦੇਸ਼ ਵਿੱਚ ਵਿਤਕਰੇ ਦਾ ਕਾਰਨ ਨਹੀਂ ਬਣਨੀ ਚਾਹੀਦੀ। ਇਹ ਸਿੱਖ ਦੀ ਧਾਰਮਿਕ ਆਜ਼ਾਦੀ, ਪਛਾਣ ਅਤੇ ਸਵੈ-ਮਾਣ ਦਾ ਪ੍ਰਤੀਕ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੀੜਤ ਨੌਜਵਾਨਾਂ ਨੂੰ ਕਾਨੂੰਨੀ ਰਾਹਤ ਅਤੇ ਇਨਸਾਫ਼ ਮਿਲਣ ਲਈ ਹਰ ਸੰਭਵ ਪੱਧਰ ’ਤੇ ਆਵਾਜ਼ ਉਠਾਈ ਜਾਵੇਗੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼