Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਯੂ.ਕੇ ਵਿਖੇ ਸਰਧਾ ਸਤਿਕਾਰ ਨਾਲ ਮਨਾਈ ਗਈ

August 30, 2026 07:56 PM
Rozana Sehaj times

 

ਅੰਮ੍ਰਿਤਸਰ : ਗੁਰਦੁਆਰਾ ਸੱਚਖੰਡ ਈਸ਼ਰ ਦਰਬਾਰ ਵੈਸਟ ਬ੍ਰੋਮਵਿਚ ਯੂ.ਕੇ ਵਿਖੇ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਸਮਾਗਮ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਵਿੱਚ ਸਿੱਖ ਧਰਮ ਨਾਲ ਸਬੰਧਤ ਉਚ ਧਾਰਮਿਕ ਸਖਸ਼ੀਅਤਾਂ ਨੇ ਵਿਸ਼ੇਸ਼ ਤੌਰ ਤੇ ਸਮੂਲੀਅਤ ਕੀਤੀ। ਜਿਸ ਵਿੱਚ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਉਚੇਚੇ ਤੌਰ ਤੇ ਪੁਜੇ। 
ਇਸ ਵਿਸ਼ਾਲ ਧਾਰਮਿਕ ਇਕੱਠ ਨੂੰ ਸੰਬੋਧਨ ਕਰਦਿਆਂ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਨਾਨਕਸਰ ਸੰਪਰਦਾ ਦੇ ਮੁਖੀ ਬਾਬਾ ਨੰਦ ਸਿੰਘ ਅਤੇ ਬਾਬਾ ਈਸ਼ਰ ਸਿੰਘ ਦੋਹਾਂ ਮਹਾਪੁਰਸ਼ਾਂ ਨੇ ਬੁੱਢਾ ਦਲ ਪਾਸੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ਸੀ। ਉਨ੍ਹਾਂ ਸਿੱਖ ਇਤਿਹਾਸ ਅਤੇ ਬੁੱਢਾ ਦਲ ਦੇ ਮੁੱਢਲੇ ਮੁਖੀਆਂ ਨੂੰ ਗੁਰੂ ਘਰੋਂ ਮਿਲੀਆਂ ਬਖਸ਼ਿਸ਼ਾਂ ਬਾਰੇ ਸੰਗਤਾਂ ਨਾਲ ਸਾਂਝ ਪਾਈ। ਸ਼ਸਤਰਾਂ ਦੇ ਦਰਸ਼ਨਾਂ ਲਈ ਉਤਸੁਕ ਹੋਈਆਂ ਸੰਗਤਾਂ ਨੇ ਖਾਲਸਾਈ ਜੈਕਾਰਿਆਂ ਨਾਲ ਸ਼ਸਤਰਾਂ ਦਾ ਸਵਾਗਤ ਕੀਤਾ। ਬਾਬਾ ਬਲਬੀਰ ਸਿੰਘ ਨੇ ਬੁੱਢਾ ਦਲ ਪਾਸ ਇਤਿਹਾਸਕ ਸ਼ਸਤਰਾਂ ਦਾ ਇਤਿਹਾਸ ਤੇ ਇਨ੍ਹਾਂ ਦੀ ਮਹਾਨਤਾ ਬਾਰੇ ਜਾਣਕਾਰੀ ਸੰਗਤਾਂ ਨੂੰ ਦੇਂਦਿਆਂ ਸਤਿਕਾਰ ਸਹਿਤ ਦਰਸ਼ਨ ਕਰਵਾਏ। ਇਸ ਸਮੇਂ ਬਾਬਾ ਬਲਬੀਰ ਸਿੰਘ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਨਹੀਂ ਕੀਤੀ ਉਹ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਨਣ, ਬਾਣੀ ਬਾਣੇ ਦੇ ਧਾਰਨੀ ਹੋਣ। ਨਿਹੰਗ ਮੁਖੀ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦਾ ਸਾਂਝੇ ਤੌਰ ਤੇ ਸਨਮਾਨ ਕੀਤਾ ਗਿਆ। ਇਸ ਸਮੇਂ ਬਾਬਾ ਜਸਵਿੰਦਰ ਸਿੰਘ ਕਾਲਾ, ਸ. ਮਨਜੀਤ ਸਿੰਘ ਭੋਗਲ ਐਡਵੋਕੇਟ, ਸੰਤ ਬਲਬੀਰ ਸਿੰਘ ਸੀਚੇਵਾਲ, ਬਾਬਾ ਜਸਵਿੰਦਰ ਸਿੰਘ ਇੰਚਾਰਜ਼ ਬੁੱਢਾ ਦਲ ਅਮਰੀਕਾ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ, ਬਾਬਾ ਗੋਪਾ ਸਿੰਘ, ਭਾਈ ਗੁਰਦੀਪ ਸਿੰਘ, ਸ. ਜਸਵਿੰਦਰ ਸਿੰਘ ਕਾਲਾ, ਬਾਬਾ ਕਿਰਤਰਾਜ ਸਿੰਘ, ਸ. ਮਨਜੀਤ ਸਿੰਘ ਭੋਗਲ ਤੇ ਹੋਰ ਨਿਹੰਗ ਸਿੰਘ ਫੌਜਾਂ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼