Monday, October 19, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ’ਵਰਸਿਟੀ ਇਮਤਿਹਾਨਾਂ ’ਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ

August 31, 2026 08:26 AM
Rozana Sehaj times
 
ਅੰਮ੍ਰਿਤਸਰ : ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ. ਕਾਮ. ਐੱਲ. ਐੱਲ. ਬੀ. (ਪੰਜ ਸਾਲਾ ਕੋਰਸ) ਸਮੈਸਟਰ ਪੰਜਵਾਂ ਦੀ ਪ੍ਰੀਖਿਆ ’ਚੋਂ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕਾਲਜ, ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਵਿਦਿਆਰਥਣ ਪਰਨੀਤ ਕੌਰ ਨੇ ਕੁਲ 600 ਅੰਕਾਂ ’ਚੋਂ 440 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਸਬੰਧੀ ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰਨੀਤ ਕੌਰ ਨੇ ਕੁਲ 600 ਅੰਕਾਂ ’ਚੋਂ 440 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ, ਤਨਵੀ ਚੋਪਰਾ ਨੇ 432 ਅੰਕਾਂ ਨਾਲ ਤੀਸਰਾ ਅਤੇ ਵਤਨਪ੍ਰੀਤ ਕੌਰ ਨੇ 426 ਅੰਕਾਂ ਨਾਲ ਚੌਥਾ ਸਥਾਨ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ। ਉਨ੍ਹਾਂ ਇਸ ਉਪਲਬੱਧੀ ’ਤੇ ਆਪਣੇ ਦਫ਼ਤਰ ਵਿਖੇ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵੱਲੋਂ ਸਿਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਗਾਂਹ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਸੀਮਾ ਰਾਣੀ, ਡਾ. ਪੁਰਨਿਮਾ ਖੰਨਾ, ਡਾ. ਰੇਨੂੰ ਸੈਣੀ, ਡਾ. ਸ਼ਿਵਨ ਸਰਪਾਲ, ਪ੍ਰੋ. ਨੀਤੀਕਾ ਮਹਾਜਨ ਅਤੇ ਕਾਲਜ ਦੇ ਬਾਕੀ ਸਟਾਫ ਮੈਂਬਰ ਹਾਜ਼ਰ ਸਨ।
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ