Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਜਸਵੀਰ ਸਿੰਘ ਗੜ੍ਹੀ ਨੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਪਹੁੰਚ ਕੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ

August 31, 2026 08:38 AM
Rozana Sehaj times
 
ਮੋਰਿੰਡਾ : ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਲਈ ਨਵੇਂ ਨਿਯੁਕਤ ਕੀਤੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਸਾਬਕਾ ਚੇਅਰਮੈਨ ਐਸ ਸੀ ਕਮਿਸ਼ਨ ਪੰਜਾਬ ਨੇ ਅੱਜ ਇਤਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਪਹੁੰਚ ਕੇ ਗੁਰੂ ਮਹਾਰਾਜ ਜੀ ਦਾ ਸ਼ੁਕਰਾਨਾ ਕੀਤਾ ਅਤੇ ਅਸ਼ੀਰਵਾਦ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਿਰਮਲ ਸਿੰਘ ਮਿਹਰਬਾਨ ਨੇ ਦੱਸਿਆ ਕਿ ਜਸਵੀਰ ਸਿੰਘ ਗੜ੍ਹੀ ਨੇ ਨਿਯੁਕਤੀ ਪੱਤਰ ਹਾਸਲ ਕਰਨ ਉਪਰੰਤ ਸਭ ਤੋਂ ਪਹਿਲਾਂ ਇਕ ਵੱਡੇ ਕਾਫਲੇ ਨਾਲ ਇਤਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਵਿਖੇ ਪਹੁੰਚ ਕੇ ਗੁਰੂ ਸਾਹਿਬ ਜੀ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਉਪਰੰਤ ਗੁਰਦੁਆਰਾ ਸ਼ਹੀਦ ਬਾਬਾ ਸੰਗਤ ਸਿੰਘ, ਸ਼ਿਵ ਮੰਦਰ ਸ੍ਰੀ ਚਮਕੌਰ ਸਾਹਿਬ ਨਤਮਸਤਕ ਹੁੰਦੇ ਹੋਏ ਦੁਪਹਿਰ 3 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਪਹੁੰਚ ਕੇ ਗੁਰੂ ਮਹਾਰਾਜ ਜੀ ਦਾ ਸ਼ੁਕਰਾਨਾ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਵਾਈ। ਇਸ ਮੌਕੇ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਜਸਵੀਰ ਸਿੰਘ ਗੜ੍ਹੀ ਨੇ ਇਸ ਨਿਯੁਕਤੀ ਲਈ ਜਿਥੇ ਗੁਰੂ ਮਹਾਰਾਜ ਜੀ ਦਾ ਸ਼ੁਕਰਾਨਾ ਕੀਤਾ ਉਥੇ ਉਹਨਾਂ ਪਾਰਟੀ ਹਾਈਕਮਾਂਡ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਹਨਾਂ ਆਖਿਆ ਕਿ ਕਾਂਗਰਸ ਅਤੇ ਅਕਾਲੀ ਦਲ ਨੇ ਬਾਰੋ ਬਾਰੀ ਪੰਜਾਬ ਨੂੰ ਲੁੱਟਿਆ ਤੇ ਕੁਟਿਆ। ਨੌਜਵਾਨਾਂ ਦਾ ਸ਼ੋਸਣ ਕੀਤਾ ਗਿਆ।  ਇਸ ਮੌਕੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਉਹਨਾਂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ।ਇਸ ਮੌਕੇ ਕਾਫਲੇ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਮਾਂਗਟ ਸਾਬਕਾ ਪ੍ਰਧਾਨ ਨਗਰ ਕੌਂਸਲ ਮੋਰਿੰਡਾ, ਮਾਰਕੀਟ ਕਮੇਟੀ ਮੋਰਿੰਡਾ ਦੇ ਸਾਬਕਾ ਚੇਅਰਮੈਨ ਐਨ ਪੀ ਰਾਣਾ, ਸਿੰਕਦਰ ਸਿੰਘ ਸਹੇੜੀ ਕੁਲਦੀਪ ਸਿੰਘ ਖੇੜੀ, ਬਲਵਿੰਦਰ ਸਿੰਘ ਪੱਟੀ, ਚੈਅਰਮੈਨ ਸਤਨਾਮ ਸਿੰਘ ਜਲਾਲਪੁਰ ਬਲਾਚੌਰ ,ਅਤੇ ਰੋਹਿਤ ਵਸ਼ਿਸ਼ਟ ਅਤੇ ਕੇਸਰ ਸਿੰਘ ਸਮਾਣਾ ਚੇਅਰਮੈਨ ਮਾਰਕੀਟ ਕਮੇਟੀ ਮੋਰਿੰਡਾ ਆਦਿ ਪਤਵੰਤੇ ਸੱਜਣ ਹਾਜ਼ਰ ਸਨ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ