Saturday, October 17, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਕੌਮੀ ਖੇਡ ਦਿਵਸ ਮੌਕੇ ਚੀਫ਼ ਖ਼ਾਲਸਾ ਦੀਵਾਨ ਨੇ ਖੇਡ ਜਗਤ ਦੇ ਗੌਰਵ ਮੇਜਰ ਧਿਆਨ ਚੰਦ ਨੂੰ ਕੀਤਾ ਯਾਦ

August 31, 2026 08:48 AM
Rozana Sehaj times

ਅੰਮ੍ਰਿਤਸਰ  : ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਚੀਫ਼ ਖ਼ਾਲਸਾ ਦੀਵਾਨ ਖੇਡ ਕਮੇਟੀ ਵੱਲੋਂ ਕੌਮੀ ਖੇਡ ਦਿਵਸ ਮੌਕੇ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ, ਰਣਜੀਤ ਐਵੀਨਿਊ ਵਿਖੇ ਖੇਡਾਂ ਪ੍ਰਤੀ ਵਿਦਿਆਰਥੀਆਂ ਵਿਚ ਉਤਸ਼ਾਹ ਤੇ ਜਸਬਾ ਪੈਦਾ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਚੀਫ਼ ਖ਼ਾਲਸਾ ਦੀਵਾਨ ਮੈਂਬਰਜ਼ ਵੱਲੋਂ ਮਹਾਨ ਹਾਕੀ ਖਿਡਾਰੀ ਅਤੇ ਖੇਡ ਜਗਤ ਦੇ ਗੌਰਵ ਮੇਜਰ ਧਿਆਨ ਚੰਦ ਦੀ ਖੇਡ ਪ੍ਰਤੀ ਲਗਨ ਅਤੇ ਉਹਨਾਂ ਵੱਲੋਂ ਦੇਸ਼ ਲਈ ਦਿੱਤੇ ਯੋਗਦਾਨ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਸੀ.ਕੇ.ਡੀ ਖੇਡ ਕਮੇਟੀ ਦੇ ਕਨਵੀਨਰ ਸ੍ਰ.ਰਾਬਿੰਦਰਬੀਰ ਸਿੰਘ ਭੱਲਾ ਵੱਲੋਂ ਆਏ ਹੋਏ ਮਹਿਮਾਨਾਂ ਦਾ ਸੁਆਗਤ ਕਰਨ ਉਪਰੰਤ ਦੀਵਾਨ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਜਨਾਲਾ ਦੀਆਂ ਅੰਡਰ—14 ਅਤੇ ਅੰਡਰ—17 ਫੁੱਟਬਾਲ ਟੀਮਾਂ ਦਾ ਸਨਮਾਨ ਕੀਤਾ ਗਿਆ ਜਿੰਨਾਂ ਨੇ ਸੀ.ਬੀ.ਐਸ.ਈ ਕਲਸਟਰ ਚੈਂਪੀਅਨ ਬਣਕੇ ਰਾਸਟਰੀ ਪੱਧਰ ਤੇ ਕੁਆਲੀਫਾਈ ਕਰਨ ਦੀ ਸ਼ਾਨਦਾਰ ਪ੍ਰਾਪਤੀ ਕੀਤੀ। ਅੰਡਰ—14 ਫੁੱਟਬਾਲ ਮੁਕਾਬਲੇ ਵਿਚ 63 ਟੀਮਾਂ ਵਿਚ ਹੋਏ ਮੁਕਾਬਲੇ ਦੌਰਾਨ ਅਜਨਾਲਾ ਸਕੂਲ ਦੀ ਟੀਮ ਨੇ 3—0 ਦੀ ਸ਼ਾਨਦਾਰ ਜਿੱਤ ਦਰਜ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਅਤੇ ਇਸੇ ਤਰ੍ਹਾਂ ਅੰਡਰ—17 ਫੁੱਟਬਾਲ ਵਿਚ 72 ਟੀਮਾਂ ਵਿਚਕਾਰ ਹੋਏ ਸਖ਼ਤ ਮੁਕਾਬਲੇ ਵਿਚ ਵੀ ਅਜਨਾਲਾ ਸਕੂਲ ਨੇ 3—0 ਦੀ ਜਿੱਤ ਨਾਲ ਪਹਿਲਾ ਸਥਾਨ ਹਾਸਲ ਕਰਕੇ ਚੈਂਪੀਅਨ ਬਨਣ ਦਾ ਮਾਣ ਪ੍ਰਾਪਤ ਕੀਤਾ। ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਅਟਾਰੀ ਅਤੇ ਅਬਦਾਲ ਦੀਆਂ ਹਾਕੀ ਟੀਮਾਂ ਵਿਚਕਾਰ ਵਿਸ਼ੇਸ਼ ਹਾਕੀ ਮੈਚ ਵੀ ਕਰਵਾਇਆ ਗਿਆ। ਇਸ ਵਿਸ਼ੇਸ਼ ਸਮਾਗਮ ਵਿਚ ਇੰਟਰਨੈਸ਼ਨਲ ਹਾਕੀ ਖਿਡਾਰਨਾਂ ਵਿਜੇਤਾ ਬੇਦੀ ਅਤੇ ਯੋਗਿਤਾ ਬਾਲੀ ਦੀ ਮੌਜੂਦਗੀ ਨੇ ਵਿਦਿਆਰਥੀਆਂ ਵਿਚ ਨਵਾਂ ਉਤਸ਼ਾਹ ਪੈਦਾ ਕੀਤਾ। ਇਸ ਮੌਕੇ ਮੀਤ ਪ੍ਰਧਾਨ ਸ੍ਰ.ਸੰਤੋਖ ਸਿੰਘ ਸੇਠੀ, ਮੀਤ ਪ੍ਰਧਾਨ ਸ੍ਰ.ਜਗਜੀਤ ਸਿੰਘ, ਸਥਾਨਕ ਪ੍ਰਧਾਨ ਸ੍ਰ.ਕੁਲਜੀਤ ਸਿੰਘ ਸਾਹਨੀ, ਆਨਰੇਰੀ ਸਕੱਤਰ ਸ੍ਰ.ਰਮਣੀਕ ਸਿੰਘ, ਐਡੀ.ਆਨਰੇਰੀ ਸਕੱਤਰ ਸ੍ਰ.ਜਸਪਾਲ ਸਿੰਘ ਢਿੱਲੋਂ, ਕਨਵੀਨਰ ਸ੍ਰ.ਰਾਬਿੰਦਰਬੀਰ ਸਿੰਘ ਭੱਲਾ ਅਤੇ ਡਿਪਟੀ ਕਨਵੀਨਰ ਸ੍ਰ.ਮੋਹਨਜੀਤ ਸਿੰਘ ਭੱਲਾ, ਮੈਂਬਰਜ਼ ਸ੍ਰ.ਅਵਤਾਰ ਸਿੰਘ ਘੁੱਲਾ, ਸ੍ਰ.ਏ.ਪੀ.ਐਸ.ਮਾਨ, ਸ੍ਰ.ਉਪਕਾਰ ਸਿੰਘ ਛਾਬੜਾ, ਸ੍ਰ.ਇੰਦਰਜੀਤ ਸਿੰਘ ਅੜੀ, ਸ੍ਰ.ਸਰਜੋਤ ਸਿੰਘ ਸਾਹਨੀ, ਸ੍ਰ.ਕਮਲਜੀਤ ਸਿੰਘ ਕੋਹਲੀ, ਸ੍ਰ.ਲਖਵਿੰਦਰ ਸਿੰਘ ਢਿੱਲੋਂ, ਸ੍ਰ.ਗੁਰਭੇਜ ਸਿੰਘ, ਸ੍ਰ.ਤਰਲੋਚਨ ਸਿੰਘ, ਸ੍ਰ.ਬਲਵਿੰਦਰ ਸਿੰਘ ਬਵੇਜਾ, ਸ੍ਰ.ਗੁਰਬਖਸ਼ ਸਿੰਘ ਬੇਦੀ, ਜਾਇੰਟ ਡਾਇਰੈਕਟਰ ਸਪੋਰਟਸ ਸ੍ਰ.ਦੀਪਇੰਦਰ ਸਿੰਘ, ਐਸੀਸਟੈਂਟ ਜਾਇੰਟ ਡਾਇਰੈਕਟਰ ਸਪੋਰਟਸ ਮੈਡਮ ਰਮਨਦੀਪ ਕੌਰ, ਪ੍ਰਿੰਸੀਪਲ ਸ੍ਰੀਮਤੀ ਦਪਿੰਦਰ ਕੌਰ ਅਤੇ ਵੱਖ—ਵੱਖ ਸੀ.ਕੇ.ਡੀ ਸਕੂਲਾਂ ਦੇ ਪ੍ਰਿੰਸੀਪਲਜ਼ ਸਾਹਿਬਾਨ ਹਾਜ਼ਰ ਸਨ। 

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ